ਨਹੀਂ ਰੁਕ ਰਿਹਾ ਜਲੰਧਰ 'ਚ 'ਕੋਰੋਨਾ' ਦਾ ਕਹਿਰ, 3 ਨਵੇਂ ਕੇਸ ਆਏ ਸਾਹਮਣੇ

04/30/2020 9:07:19 PM

ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਫਿਰ ਤੋਂ ਜਲੰਧਰ 'ਚ ਕੋਰੋਨਾ ਵਾਇਰਸ ਦੇ ਤਿੰਨ ਪਾਜ਼ੇਟਿਵ ਕੇਸ ਮਿਲਣ ਦੀ ਸੂਚਨਾ ਮਿਲੀ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸ੍ਰੀ ਹਜ਼ੂਰ ਸਾਹਿਬ ਤੋਂ ਪਰਤਿਆ ਇਕ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ ਜਦਕਿ ਦੂਜਾ ਵਿਅਕਤੀ ਨਿਊ ਸੰਤ ਨਗਰ ਦਾ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਮਿਲੇ ਤੀਜੇ ਕੋਰੋਨਾ ਪੀੜਤ ਵਿਅਕਤੀ ਦਾ ਇਲਾਜ ਪੀ. ਜੀ. ਆਈ. 'ਚ ਕੀਤਾ ਜਾ ਰਿਹਾ ਹੈ। ਜਲੰਧਰ 'ਚ ਹੁਣ ਤੱਕ ਕੁੱਲ 89 ਕੋਰੋਨਾ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ 'ਚੋਂ ਚਾਰ ਦੀ ਮੌਤ ਹੋ ਚੁੱਕੀ ਹੈ।

ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਜਿਨ੍ਹਾਂ ਤਿੰਨ ਰੋਗੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਵਿਭਾਗ ਵੱਲੋਂ ਉਨ੍ਹਾਂ ਦੇ ਪਰਿਵਾਰ ਅਤੇ ਪਿਛਲੇ ਦਿਨੀਂ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੇ ਸੈਂਪਲ ਲਏ ਹਨ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ 'ਚ ਇਨ੍ਹਾਂ ਵਿਚੋਂ ਕਿਸੇ ਦੀ ਵੀ ਹਾਲਤ ਗੰਭੀਰ ਨਹੀਂ ਹੈ ਅਤੇ ਕੁਝ ਰੋਗੀਆਂ ਦੇ ਦੋਬਾਰਾ ਵੀ ਸੈਂਪਲ ਲਏ ਗਏ ਹਨ ਤਾਂ ਕਿ ਜਦੋਂ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਵੇ ਤਾਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇ।
ਇਹ ਹਨ ਵੀਰਵਾਰ ਨੂੰ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਰੋਗੀ
ਨਰੇਸ਼ ਕੁਮਾਰ (30) ਕਾਜ਼ੀ ਮੁਹੱਲਾ (ਰੋਗੀ ਪੀ. ਜੀ. ਆਈ. ਵਿਚ ਇਲਾਜ ਅਧੀਨ ਹੈ)
ਸੰਦੀਪ ਕੁਮਾਰ (32) ਨਿਊ ਸੰਤ ਨਗਰ
ਲਖਵਿੰਦਰ ਸਿੰਘ (45) ਪਿੰਡ ਬਕਾਪੁਰ (ਰੋਗੀ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਇਆ ਹੈ)

ਇਹ ਵੀ ਪੜ੍ਹੋ:  ਜ਼ਖਮ ਹੋਏ ਫਿਰ ਤੋਂ ਤਾਜ਼ਾ, 'ਫਤਿਹਵੀਰ' ਦੀ ਵਾਇਰਲ ਹੋਈ ਵੀਡੀਓ ਦਾ ਜਾਣੋ ਕੀ ਹੈ ਅਸਲ ਸੱਚ (ਤਸਵੀਰਾਂ)

3330 ਸ਼ੱਕੀ ਰੋਗੀਆਂ ਵਿਚੋਂ 2420 ਦੀ ਰਿਪੋਰਟ ਆਈ ਨੈਗੇਟਿਵ ਜਦੋਂ ਤੋਂ ਕੋਰੋਨਾ ਵਾਇਰਸ ਫੈਲਿਆ ਹੈ ਉਦੋਂ ਤੋਂ ਹੁਣ ਤੱਕ ਸਿਹਤ ਵਿਭਾਗ ਵੱਲੋਂ ਕੁੱਲ 3330 ਸ਼ੱਕੀ ਰੋਗੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 2420 ਦੀ ਰਿਪੋਰਟ ਨੈਗੇਟਿਵ ਹੈ। ਇਨ੍ਹਾਂ ਵਿਚੋਂ ਸਿਵਲ ਹਸਪਤਾਲ ਵਿਚ ਇਸ ਵੇਲੇ 76 ਅਤੇ ਪੀ. ਜੀ. ਆਈ. ਵਿਚ 1 ਪਾਜ਼ੇਟਿਵ ਰੋਗੀ ਇਲਾਜ ਅਧੀਨ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 4 ਰੋਗੀਆਂ ਦੀ ਮੌਤ ਹੋ ਚੁੱਕੀ ਹੈ।

ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 480 ਤੱਕ ਪਹੁੰਚਿਆ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ 480 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 89, ਮੋਹਾਲੀ 'ਚ 86, ਪਟਿਆਲਾ 'ਚ 64, ਅੰਮ੍ਰਿਤਸਰ 'ਚ 42, ਲੁਧਿਆਣਾ 'ਚ 63, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਰਨ 15, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 11, ਫਰੀਦਕੋਟ ਅਤੇ ਸੰਗਰੂਰ 'ਚ 6-6 ਕੇਸ, ਮੁਕਤਸਰ ਅਤੇ ਗਰਦਾਸਪੁਰ 'ਚ 4-4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 2, ਬਠਿੰਡਾ 'ਚ 2 ਰੋਪੜ 'ਚ 5 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚ 'ਕੋਰੋਨਾ' ਨੇ ਫੜੀ ਰਫਤਾਰ, 4 ਨਵੇਂ ਕੇਸਾਂ ਦੀ ਹੋਈ ਪੁਸ਼ਟੀ
ਇਹ ਵੀ ਪੜ੍ਹੋ:  ਚੰਗੀ ਖਬਰ: ਐੱਸ. ਆਈ. ਹਰਜੀਤ ਸਿੰਘ ਨੂੰ ਮਿਲੀ PGI ਤੋਂ ਛੁੱਟੀ, ਨਿਹੰਗਾਂ ਨੇ ਵੱਢਿਆ ਸੀ ਹੱਥ


shivani attri

Content Editor

Related News