ਜਲੰਧਰ 'ਚ 'ਕੋਰੋਨਾ' ਦਾ ਕਹਿਰ, 4 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ

Sunday, May 03, 2020 - 08:12 PM (IST)

ਜਲੰਧਰ 'ਚ 'ਕੋਰੋਨਾ' ਦਾ ਕਹਿਰ, 4 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ

ਜਲੰਧਰ (ਰੱਤਾ, ਵਿਕਰਮ)— ਪੰਜਾਬ 'ਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਜਲੰਧਰ 'ਚੋਂ ਅੱਜ ਫਿਰ ਤੋਂ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦਾ ਅੰਕੜਾ 124 ਤੱਕ ਪਹੁੰਚ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਮਿਲੇ ਕੇਸਾਂ 'ਚ ਇਕ ਕਾਜ਼ੀ ਮੁਹੱਲੇ ਦਾ ਪੁਰਸ਼ ਜਦਕਿ ਤਿੰਨ ਕੇਸ ਬਸਤੀ ਦਾਨਿਸ਼ਮੰਦਾਂ ਦੀ ਕੋਰੋਨਾ ਕਾਰਨ ਮਰੀ ਪੂਨਮ ਦੇਵੀ ਦੇ ਸੰਪਰਕ ਵਾਲੇ ਦੱਸੇ ਜਾ ਰਹੇ ਹਨ। ਇਨ੍ਹਾਂ 'ਚ ਇਕ ਮਹਿਲਾ ਅਤੇ ਦੋ ਪੁਰਸ਼ ਹਨ।
ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾਕਟਰ ਟੀ. ਪੀ. ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਜਿਨ੍ਹਾਂ ਰੋਗੀਆਂ ਦੀ ਰਿਪੋਰਟ ਪਾਜ਼ੇਟਿਵ ਹੈ, ਉਨ੍ਹਾਂ 'ਚੋ ਇਕ ਔਰਤ, 3 ਪੁਰਸ਼ ਹਨ, ਜੋ ਕਿ ਪਹਿਲਾਂ ਤੋਂ ਕੋਰੋਨਾ ਦੇ ਪਾਜ਼ੇਟਿਵ ਰੋਗੀਆਂ ਦੇ ਸੰਪਰਕ 'ਚ ਆਉਣ ਵਾਲੇ ਰੋਗੀ ਹਨ :

ਇਹ ਹਨ ਐਤਵਾਰ ਨੂੰ ਪਾਜ਼ੇਟਿਵ 4 ਨਵੇਂ ਰੋਗੀ
1. ਰਾਜਨ ਸੋਬਤੀ (47) ਕਾਜ਼ੀ ਮੁੱਹਲਾ, (ਕੰਟਰੈਕਟ ਨਰੇਸ਼ ਚਾਵਲਾ)
2. ਪਵਨ ਕੁਮਾਰ (42) ਮੁਹੱਲਾ ਬੇਗਮਪੁਰਾ, ਬਸਤੀ ਦਾਨਿਸ਼ਮੰਦਾਂ
3. ਅਜੇ ਕੁਮਾਰ (46) ਬਸਤੀ ਦਾਨਿਸ਼ਮੰਦਾਂ
4. ਜੋਤੀ ਮੁਹੱਲਾ ਬੇਗਮਪੁਰਾ, ਬਸਤੀ ਦਾਨਿਸ਼ਮੰਦਾਂ

ਇਥੇ ਦੱਸ ਦੇਈਏ ਕਿ ਜਲੰਧਰ 'ਚ ਕੁੱਲ 4067 ਕੋਰੋਨਾ ਟੈਸਟ ਲਏ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 2606 ਨੈਗੇਟਿਵ ਆਏ ਅਤੇ 124 ਕੇਸ ਪਾਜ਼ੇਟਿਵ ਪਾਏ ਗਏ। ਇਸ ਦੇ ਇਲਾਵਾ 1237 ਰਿਪੋਰਟਾਂ ਅਜੇ ਪੈਂਡਿੰਗ ਹਨ।

ਜਲੰਧਰ ਦੇ ਸਿਵਲ ਹਸਪਤਾਲ 'ਚ ਕੁੱਲ 110 ਪਾਜ਼ੇਟਿਵ ਮਰੀਜ਼ ਦਾਖਲ ਹਨ ਜਦਕਿ ਪੀ. ਜੀ. ਆਈ. ਚੰਡੀਗੜ੍ਹ 'ਚ 1 ਪਾਜ਼ੇਟਿਵ ਰੋਗੀ ਅਤੇ ਪਟਿਆਲਾ 'ਚ ਵੀ ਇਕ ਮਰੀਜ਼ ਦਾਖਲ ਹੈ। ਇਸ ਦੇ ਇਲਾਵਾ ਜਲੰਧਰ 'ਚ ਹੁਣ ਤੱਕ 8 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵੱਧ ਰਹੀ ਹੈ 'ਕੋਰੋਨਾ' ਦੀ ਚੇਨ, ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 86 ਤੱਕ ਪੁੱਜਾ

ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1128 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1128 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 208, ਲੁਧਿਆਣਾ 122, ਜਲੰਧਰ 124, ਮੋਹਾਲੀ 'ਚ 94, ਪਟਿਆਲਾ 'ਚ 90, ਹੁਸ਼ਿਆਰਪੁਰ 'ਚ 86, ਤਰਨਾਰਨ 40, ਪਠਾਨਕੋਟ 'ਚ 25, ਮਾਨਸਾ 'ਚ 16, ਕਪੂਰਥਲਾ 15, ਫਰੀਦਕੋਟ 6, ਸੰਗਰੂਰ 'ਚ 10, ਨਵਾਂਸ਼ਹਿਰ 'ਚ 85, ਰੂਪਨਗਰ 15, ਫਿਰੋਜ਼ਪੁਰ 'ਚ 27, ਬਠਿੰਡਾ 35, ਗੁਰਦਾਸਪੁਰ 29, ਫਤਿਹਗੜ੍ਹ ਸਾਹਿਬ 'ਚ 16, ਬਰਨਾਲਾ 4, ਫਾਜ਼ਿਲਕਾ 4, ਮੋਗਾ 28, ਮੁਕਤਸਰ ਸਾਹਿਬ 49 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।  
ਇਹ ਵੀ ਪੜ੍ਹੋ: ਜਲੰਧਰ: ਵਿਗੜੇ ਨੌਜਵਾਨ ਦੀ ਘਟੀਆ ਕਰਤੂਤ, ਨਾਕੇ ਦੌਰਾਨ ਏ.ਐੱਸ.ਆਈ. 'ਤੇ ਚੜ੍ਹਾਈ ਕਾਰ (ਵੀਡੀਓ)


author

shivani attri

Content Editor

Related News