ਜਲੰਧਰ 'ਚ ਕੋਰੋਨਾ ਦਾ ਕਹਿਰ, 4 ਹੋਰ ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ

Sunday, Apr 12, 2020 - 04:12 PM (IST)

ਜਲੰਧਰ 'ਚ ਕੋਰੋਨਾ ਦਾ ਕਹਿਰ, 4 ਹੋਰ ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ

ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਜਲੰਧਰ 'ਚ ਐਤਵਾਰ ਨੂੰ ਕੋਰੋਨਾ ਦੇ 4 ਨਵੇਂ ਹੋਰ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਅੱਜ ਮਿਲੇ ਪਾਜ਼ੀਟਿਵ ਕੇਸਾਂ ਤੋਂ ਬਾਅਦ ਜਲੰਧਰ 'ਚ ਕੁਲ ਪਾਜ਼ੀਟਿਵ ਕੇਸਾਂ ਦੀ ਗਿਣਤੀ 19 ਤੱਕ ਪਹੁੰਚ ਗਈ ਹੈ, ਜਿਸ 'ਚੋਂ ਇਕ ਦੀ ਮੌਤ ਹੋ ਚੁੱਕੀ ਹੈ ਅਤੇ 3 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਅੱਜ ਪਾਏ ਗਏ 4 ਪਾਜ਼ੀਟਿਵ ਕੇਸਾਂ 'ਚ 2 ਔਰਤਾਂ ਸਮੇਤ ਇਕ ਤਬਲੀਗੀ ਜ਼ਮਾਤ ਨਾਲ ਸਬੰਧਤ ਵਿਅਕਤੀ ਵੀ ਸ਼ਾਮਲ ਹੈ। ਇਹ ਵੀ ਪਤਾ ਲੱਗਾ ਕਿ ਬੀਤੇ ਦਿਨੀਂ ਜਲੰਧਰ ਦੇ ਭੈਰੋਂ ਬਾਜ਼ਾਰ ਅਤੇ ਸਬਜ਼ੀ ਮੰਡੀ 'ਚੋਂ ਜਿਹੜੇ ਕੇਸ ਪਾਜ਼ੀਟਿਵ ਪਾਏ ਸਨ, ਇਹ ਉਨ੍ਹਾਂ ਦੇ ਸੰਪਰਕ 'ਚ ਰਹੇ ਹਨ।

ਇਹ ਵੀ ਪੜ੍ਹੋ :  ਨਿਹੰਗਾਂ ਦੇ ਹਮਲੇ ਨੂੰ ਭਗਵੰਤ ਮਾਨ ਨੇ ਦੱਸਿਆ ਸ਼ਰਮਨਾਕ, ਸਰਕਾਰ ਤੋਂ ਕੀਤੀ ਇਹ ਮੰਗ

ਉਥੇ ਹੀ ਕੁਝ ਰਾਹਤ ਭਰੀ ਖਬਰ ਇਹ ਵੀ ਕਿ ਹੈ 100 'ਚੋਂ 51 ਲੋਕਾਂ ਦੇ ਕੋਰੋਨਾ ਟੈਸਟ ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ ਹਨ। ਦਰਅਸਲ ਸਿਹਤ ਵਿਭਾਗ 100 ਰੋਗੀਆਂ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਿਹਾ ਸੀ। ਇਥੇ ਦੱਸਣਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ ਕੋਰੋਨਾ ਦੇ ਸ਼ੱਕੀ ਰੋਗੀਆਂ ਦੇ ਲਏ ਗਏ 367 ਸੈਂਪਲਾਂ 'ਚੋਂ 233 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, ਜਦੋਂਕਿ 100 ਰੋਗੀਆਂ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਿਹਾ ਸੀ, ਜਿਨ੍ਹÎਾਂ 'ਚੋਂ 51 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ। ਇਨ੍ਹਾਂ 'ਚੋਂ ਕੁਝ ਰੋਗੀਆਂ ਦੇ ਸੈਂਪਲ ਦੂਜੀ ਵਾਰ ਵੀ ਲਏ ਗਏ ਹਨ।

ਇਹ ਵੀ ਪੜ੍ਹੋ : ਜਲੰਧਰ: ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਕਾਂਗਰਸੀ ਆਗੂ ਦੀਪਕ ਸ਼ਰਮਾ ਦੀ ਲੋਕਾਂ ਨੂੰ ਖਾਸ ਅਪੀਲ

ਭਾਰਤ ਅਤੇ ਪੰਜਾਬ 'ਚ ਕੋਰੋਨਾ ਵਾਇਰਸ ਦੇ ਮੌਜੂਦਾ ਹਾਲਾਤ
ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤਕ 1,06,349 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ 17,32,353 ਲੋਕ ਇਸ ਵਾਇਰਸ ਨਾਲ ਪੀੜਤ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਲਗਭਗ 27 ਸੂਬੇ ਪ੍ਰਭਾਵਤ ਹਨ, ਜਦਕਿ ਭਾਰਤ ਵਿਚ 8027 ਕੇਸ ਪਾਜ਼ੇਟਿਵ ਪਾਏ ਗਏ ਹਨ ਅਤੇ 256 ਤੋਂ ਵੱਧ ਲੋਕ ਕੋਵਿਡ-19 ਨਾਲ ਆਪਣੀ ਜਾਨ ਗੁਆ ਚੁੱਕੇ ਹਨ।

ਪੰਜਾਬ 'ਚ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦਾ ਅੰਕੜਾ 167 ਤੱਕ ਪੁੱਜਾ
ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚੋਂ 167 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ।  ਮੋਹਾਲੀ ਜ਼ਿਲੇ ਤੋਂ 53, ਨਵਾਂਸ਼ਹਿਰ 'ਚ 19, ਪਠਾਨਕੋਟ ਤੋਂ 16, ਹੁਸ਼ਿਆਰਪੁਰ ਤੋਂ 7, ਜਲੰਧਰ ਤੋਂ 19, ਮਾਨਸਾ ਅਤੇ ਅੰਮ੍ਰਿਤਸਰ ਜ਼ਿਲੇ ਤੋਂ 11-11, ਲੁਧਿਆਣਾ ਜ਼ਿਲੇ ਤੋਂ 10, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਫਤਹਿਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਅਤੇ ਫਰੀਦਕੋਟ ਜ਼ਿਲੇ ਤੋਂ 2-2, ਪਟਿਆਲਾ, ਕਪੂਰਥਲਾ, ਫਗਵਾੜਾ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਸਰਕਾਰ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਹੁਣ ਤੱਕ 20 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂ ਕਿ 12 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ :  ਜਲੰਧਰ: ਵਿਧਾਇਕ ਬਾਵਾ ਹੈਨਰੀ ਸਮੇਤ 6 ਪਰਿਵਾਰਕ ਮੈਂਬਰਾਂ ਦੇ ਕੋਰੋਨਾ ਜਾਂਚ ਲਈ ਲਏ ਗਏ ਸੈਂਪਲ
ਇਹ ਵੀ ਪੜ੍ਹੋ :  ਏ. ਐੱਸ. ਆਈ. ਦਾ ਹੱਥ ਵੱਢਣ ਤੋਂ ਬਾਅਦ ਪੁਲਸ ਦੀ ਨਿਹੰਗਾਂ 'ਤੇ ਕਾਰਵਾਈ, ਗੋਲੀਬਾਰੀ ਪਿੱਛੋਂ 7 ਗ੍ਰਿਫਤਾਰ


author

shivani attri

Content Editor

Related News