ਜਲੰਧਰ 'ਚ 'ਕੋਰੋਨਾ' ਦਾ ਕਹਿਰ ਜਾਰੀ, 3 ਬੱਚਿਆਂ ਸਣੇ 5 ਦੀ ਰਿਪੋਰਟ ਆਈ ਪਾਜ਼ੇਟਿਵ

07/06/2020 1:25:22 PM

ਜਲੰਧਰ (ਰੱਤਾ)— ਮਹਾਨਗਰ ਸ਼ਹਿਰ ਜਲੰਧਰ 'ਚ ਪਿਛਲੇ ਕਈ ਦਿਨਾਂ ਤੋਂ ਜਾਰੀ ਕੋਰੋਨਾ ਵਾਇਰਸ ਦਾ ਕਹਿਰ ਅਜੇ ਰੁਕਦਾ ਦਿਖਾਈ ਨਹੀਂ ਦੇ ਰਿਹਾ। ਸੋਮਵਾਰ ਨੂੰ ਵੀ 5 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ। ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਪਾਜ਼ੇਟਿਵ ਪਾਏ ਗਏ ਕੇਸਾਂ 'ਚ 3 ਬੱਚੇ ਵੀ ਸ਼ਾਮਲ ਹਨ। ਉਕਤ ਸਾਰੇ ਮਰੀਜ਼ ਪਿਛਲੇ ਦਿਨੀਂ ਪਾਜ਼ੇਟਿਵ ਪਾਏ ਗਏ ਪ੍ਰਸਿੱਧ ਵਕੀਲ ਦੇ ਸੰਪਰਕ 'ਚ ਆਉਣ ਵਾਲੇ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦਾ ਅੰਕੜਾ 911 ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ''ਚ ਮਾਰੂ ਹੋਇਆ ''ਕੋਰੋਨਾ'', ਸੰਗਰੂਰ ''ਚ ਇਕ ਹੋਰ ਮਰੀਜ਼ ਦੀ ਗਈ ਜਾਨ

ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1003, ਲੁਧਿਆਣਾ 'ਚ 1079, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 911, ਸੰਗਰੂਰ 'ਚ 535 ਕੇਸ, ਪਟਿਆਲਾ 'ਚ 376, ਮੋਹਾਲੀ 'ਚ 302, ਗੁਰਦਾਸਪੁਰ 'ਚ 249 ਕੇਸ, ਪਠਾਨਕੋਟ 'ਚ 228, ਤਰਨਤਾਰਨ 207,  ਹੁਸ਼ਿਆਰਪੁਰ 'ਚ 189,  ਨਵਾਂਸ਼ਹਿਰ 'ਚ 156, ਮੁਕਤਸਰ 139, ਫਤਿਹਗੜ੍ਹ ਸਾਹਿਬ 'ਚ 123, ਰੋਪੜ 'ਚ 114, ਮੋਗਾ 'ਚ 121, ਫਰੀਦਕੋਟ 111, ਕਪੂਰਥਲਾ 109, ਫਿਰੋਜ਼ਪੁਰ 'ਚ 119, ਫਾਜ਼ਿਲਕਾ 103, ਬਠਿੰਡਾ 'ਚ 110, ਬਰਨਾਲਾ 'ਚ 71, ਮਾਨਸਾ 'ਚ 50 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 4507 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1698 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 166 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: 60 ਸਾਲਾ ਬਜ਼ੁਰਗ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ ਜਬਰ-ਜ਼ਨਾਹ
ਇਹ ਵੀ ਪੜ੍ਹੋ: ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ਤੋਂ BSF ਵੱਲੋਂ 38 ਕਰੋੜ ਦੀ ਹੈਰੋਇਨ ਬਰਾਮਦ


shivani attri

Content Editor

Related News