ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 78 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

Friday, Jun 19, 2020 - 11:02 PM (IST)

ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 78 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

ਜਲੰਧਰ (ਰੱਤਾ)—ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਜਲੰਧਰ 'ਚ ਉਸ ਸਮੇਂ ਕੋਰੋਨਾ ਦਾ ਵੱਡਾ ਧਮਾਕਾ ਹੋ ਗਿਆ ਜਦੋਂ ਇਥੇ ਕੋਰੋਨਾ ਵਾਇਰਸ ਦੇ 78 ਪਾਜ਼ੇਟਿਵ ਕੇਸ ਪਾਏ ਗਏ। ਇਨ੍ਹਾਂ ਪਾਜ਼ੇਟਿਵ ਕੇਸਾਂ 'ਚ ਜ਼ਿਆਦਾਤਰ ਪੁਲਸ ਵਾਲੇ ਅਤੇ ਡਾਕਟਰ ਸ਼ਾਮਲ ਹਨ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 500 ਦੇ ਕਰੀਬ ਹੋ ਚੁੱਕਾ ਹੈ।

ਅੱਜ ਪਾਜ਼ੇਟਿਵ ਆਏ ਰੋਗੀਆਂ 'ਚ ਇਕ ਕੈਦੀ ਅਤੇ ਅਜਿਹਾ ਵਿਅਕਤੀ ਸ਼ਾਮਲ ਹੈ ਜੋਕਿ ਬਸਤੀ ਬਾਵਾ ਖੇਲ ਥਾਣੇ 'ਚ ਕਿਸੇ ਜੁਰਮ ਨੂੰ ਲੈ ਕੇ ਬੰਦ ਹਨ। ਇਸ ਦੇ ਇਲਾਵਾ ਸਰਵਹਿਤਕਾਰੀ ਵਿੱਦਿਆ ਮੰਦਿਰ ਸੂਰਿਆ ਇਨਕਲੇਵ ਗੁਰੂ ਗੋਬਿੰਦ ਸਿੰਘ ਐਵੇਨਿਊ ਨੇੜੇ ਸਥਿਤ ਦੇ ਕਾਫ਼ੀ ਮੈਂਬਰ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਗੋਪਾਲ ਨਗਰ ਵਾਸੀ ਨਰਿੰਦਰ ਸ਼ਰਮਾ ਅਤੇ ਭੁਪਿੰਦਰ ਸ਼ਰਮਾ ਵੀ ਉਕਤ ਮੰਦਿਰ 'ਚ ਹੀ ਜਾਂਦੇ ਸਨ।

ਇਹ ਵੀ ਪੜ੍ਹੋ: ਸ਼ਹੀਦ ਮਨਦੀਪ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਧਾਹਾਂ ਮਾਰ ਰੋਇਆ ਸਾਰਾ ਪਿੰਡ (ਤਸਵੀਰਾਂ)

ਜਲੰਧਰ 'ਚ ਕੋਰੋਨਾ ਕਾਰਨ ਹੋ ਚੁੱਕੀਆਂ ਨੇ 15 ਮੌਤਾਂ
ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹੇ 'ਚ ਕੱਲ੍ਹ ਜਿੱਥੇ ਕੋਰੋਨਾ ਵਾਇਰਸ ਦੇ ਕਾਰਨ ਭੋਗਪੁਰ ਦੇ ਪਿੰਡ ਪਚਰੰਗਾ ਦੀ 30 ਸਾਲਾ ਜਨਾਨੀ ਦੀ ਮੌਤ ਹੋ ਗਈ ਸੀ, ਉਥੇ ਹੀ ਇਕ ਹੋਰ ਰੋਗੀ ਦੀ ਮੌਤ ਹੋਣ ਤੋਂ ਬਾਅਦ ਉਸ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦਾ ਅੰਕੜਾ 15 ਤੱਕ ਪਹੁੰਚ ਗਿਆ ਹੈ।
ਇਥੇ ਦੱਸ ਦੇਈਏ ਸਿਵਲ ਹਸਪਤਾਲ 'ਚ ਇਲਾਜ ਅਧੀਨ ਗਲੋਬ ਕਾਲੋਨੀ ਇੰਡਸਟਰੀਅਲ ਏਰੀਆ ਦੇ 52 ਸਾਲਾ ਨਰੇਸ਼ ਕੁਮਾਰ ਅਤੇ ਪਿੰਡ ਪਚਰੰਗਾ ਦੀ 30 ਸਾਲਾ ਔਰਤ ਰੀਟਾ ਦੇਵੀ ਦੀ ਜਿੱਥੇ ਬੁੱਧਵਾਰ ਦੇਰ ਰਾਤ ਮੌਤ ਹੋ ਗਈ ਸੀ, ਉਥੇ ਹੀ ਵੀਰਵਾਰ ਨੂੰ 4 ਪੁਲਸ ਕਰਮਚਾਰੀਆਂ ਸਮੇਤ 9 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ। ਸਿਹਤ ਵਿਭਾਗ ਵੱਲੋਂ ਇਸ ਸਬੰਧੀ ਭਾਵੇਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਪਰ ਸੂਤਰਾਂ ਮੁਤਾਬਕ ਮ੍ਰਿਤਕ ਨਰੇਸ਼ ਕੁਮਾਰ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਉਸ ਦੀ ਮੌਤ ਤੋਂ ਬਾਅਦ ਆਈ ਹੈ, ਜਦਕਿ ਰੀਟਾ ਦੀ ਰਿਪੋਰਟ 2 ਦਿਨ ਪਹਿਲਾਂ ਆ ਚੁੱਕੀ ਹੈ।

ਇਹ ਵੀ ਪੜ੍ਹੋ: ਹਸਪਤਾਲ ਦੇ ਗ਼ੁਸਲਖ਼ਾਨੇ 'ਚੋਂ ਇਤਰਾਜ਼ਯੋਗ ਹਾਲਤ 'ਚ ਮਿਲੇ ਕੁੜੀ-ਮੁੰਡਾ, ਸੱਚਾਈ ਨਿਕਲੀ ਕੁਝ ਹੋਰ

ਜਾਣੋ ਕੀ ਪੰਜਾਬ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3600 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 695, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 497, ਲੁਧਿਆਣਾ 'ਚ 480, ਤਰਨਾਰਨ 186, ਮੋਹਾਲੀ 'ਚ 191, ਹੁਸ਼ਿਆਰਪੁਰ 'ਚ 151, ਪਟਿਆਲਾ 'ਚ 200, ਸੰਗਰੂਰ 'ਚ 172 ਕੇਸ, ਨਵਾਂਸ਼ਹਿਰ 'ਚ 121, ਗਰਦਾਸਪੁਰ 'ਚ 171 ਕੇਸ,  ਮੁਕਤਸਰ 73,  ਮੋਗਾ 'ਚ 74, ਫਰੀਦਕੋਟ 89, ਫਿਰੋਜ਼ਪੁਰ 'ਚ 59, ਫਾਜ਼ਿਲਕਾ 54, ਬਠਿੰਡਾ 'ਚ 61, ਪਠਾਨਕੋਟ 'ਚ 157, ਬਰਨਾਲਾ 'ਚ 39, ਮਾਨਸਾ 'ਚ 38, ਫਤਿਹਗੜ੍ਹ ਸਾਹਿਬ 'ਚ 83, ਕਪੂਰਥਲਾ 51, ਰੋਪੜ 'ਚ 83 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2600 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 700 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 90 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ:  ਜਲੰਧਰ ''ਚ ''ਕੋਰੋਨਾ'' ਦਾ ਕਹਿਰ ਜਾਰੀ, ਮੌਤ ਤੋਂ ਬਾਅਦ ਇਕ ਵਿਅਕਤੀ ਦੀ ਰਿਪੋਰਟ ਆਈ ਪਾਜ਼ੇਟਿਵ


author

shivani attri

Content Editor

Related News