ਕਰਫਿਊ ਦੀ ਮਿਆਦ ਵੱਧਣ ''ਤੇ ਜਲੰਧਰ ਪੁਲਸ ਹੋਈ ਸਖਤ, ਪੁਲਸ ਕਮਿਸ਼ਨਰ ਨੇ ਦਿੱਤੇ ਇਹ ਹੁਕਮ

Wednesday, Apr 15, 2020 - 11:57 AM (IST)

ਕਰਫਿਊ ਦੀ ਮਿਆਦ ਵੱਧਣ ''ਤੇ ਜਲੰਧਰ ਪੁਲਸ ਹੋਈ ਸਖਤ, ਪੁਲਸ ਕਮਿਸ਼ਨਰ ਨੇ ਦਿੱਤੇ ਇਹ ਹੁਕਮ

ਜਲੰਧਰ (ਸੁਧੀਰ)— ਕੋਰੋਨਾ ਵਾਇਰਸ ਨੂੰ ਲੈ ਕੇ ਚੱਲ ਰਹੇ ਲਾਕ ਡਾਊਨ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ 'ਚ ਲਾਕ ਡਾਊਨ 3 ਮਈ ਤੱਕ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਸੂਬੇ 'ਚ ਪੁਲਸ ਅਧਿਕਾਰੀਆਂ ਨੂੰ ਕਰਫਿਊ 'ਚ ਸਖਤੀ ਵਰਤਣ ਦੇ ਨਾਲ-ਨਾਲ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਕਮਿਸ਼ਨਰੇਟ ਪੁਲਸ ਨੇ ਵੀ ਕਰਫਿਊ ਦੌਰਾਨ ਸ਼ਹਿਰ 'ਚ ਚੌਕਸੀ ਵਧਾ ਦਿੱਤੀ ਹੈ।

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਨੂੰ 2 ਹਿੱਸਿਆ 'ਚ ਵੰਡਿਆ ਗਿਆ ਹੈ ਅਤੇ ਸ਼ਹਿਰ 'ਚ ਨਾਕਿਆਂ 'ਚ ਵੀ ਵਾਧਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੂਰੇ ਸ਼ਹਿਰ 'ਚ 65 ਤੋਂ 70 ਥਾਵਾਂ 'ਤੇ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ 'ਚ ਹੋਈ ਘਟਨਾ ਤੋਂ ਬਾਅਦ ਸ਼ਹਿਰ 'ਚ ਸਾਰੇ ਮੁਲਾਜ਼ਮਾਂ ਅਤੇ ਅਹੁਦੇਦਾਰਾਂ ਨੂੰ ਨਾਕਿਆਂ 'ਤੇ ਸਖਤੀ ਕਰਨ ਦੇ ਨਾਲ-ਨਾਲ ਬੈਰੀਕੇਡ ਲਗਾ ਕੇ ਨਾਕਾਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। 

ਇਹ ਵੀ ਪੜ੍ਹੋ ► ਬਾਵਾ ਹੈਨਰੀ ਤੋਂ ਬਾਅਦ ਹੁਣ ਵਿਧਾਇਕ ਸੁਸ਼ੀਲ ਰਿੰਕੂ ’ਤੇ ਵੀ ਕੋਰੋਨਾ ਦੀ ਦਹਿਸ਼ਤ ਛਾਈ

PunjabKesari

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਮੇਨ ਹਿੱਸਿਆਂ 'ਚ ਲੱਗਣ ਵਾਲੇ ਨਾਕਿਆਂ 'ਤੇ ਸੀ. ਆਰ. ਪੀ. ਐੱਫ. ਦੇ ਮੁਲਾਜ਼ਮਾਂ ਅਤੇ ਕਮਾਂਡੋਜ਼ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਭੁੱਲਰ ਨੇ ਦੱਸਿਆ ਕਿ ਸ਼ਹਿਰ ਦੇ ਐਂਟਰੀ ਪੁਆਇੰਟ 'ਤੇ ਦਾਖਲ ਹੋਣ ਵਾਲੇ ਰਸਤਿਆਂ 'ਤੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਸੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਖੁਦ ਰੋਜ਼ਾਨਾ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਦੇ ਨਾਲ ਸ਼ਹਿਰ 'ਚ ਫਲੈਗ ਮਾਰਚ ਕੱਢਣ ਤੋਂ ਇਲਾਵਾ ਨਾਕਿਆਂ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਤੋਂ ਫੀਡਬੈਕ ਵੀ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸਾਫ ਨਿਰਦੇਸ਼ ਦਿੱਤੇ ਗਏ ਹਨ ਕਿ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। 

ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਨੂੰ ਲੈ ਕੇ ਮੋਹਾਲੀ ਤੇ ਜਲੰਧਰ ਤੋਂ ਰੈਪਿਡ ਟੈਸਟਿੰਗ ਸ਼ੁਰੂ, 15 ਮਿੰਟ 'ਚ ਆਵੇਗੀ ਰਿਪੋਰਟ

ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਵੱਲੋਂ ਰੋਜ਼ਾਨਾ ਲੋਕੇਸ਼ਨ ਬਦਲ-ਬਦਲ ਕੇ ਡਰੋਨ ਜ਼ਰੀਏ ਵੀ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਨਜ਼ਰ ਰੱਖ ਕੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਭੁੱਲਰ ਨੇ ਦੱਸਿਆ ਕਿ ਰੋਜ਼ਾਨਾ ਨਾਕਿਆਂ 'ਤੇ ਸ਼ਹਿਰ 'ਚ ਆਉਣ ਜਾਣ ਵਾਲੇ ਲੋਕਾਂ ਦੇ ਵਾਹਨਾਂ ਦੀ ਚੈਕਿੰਗ ਦੇ ਨਾਲ-ਨਾਲ ਲੋਕਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ ਅਤੇ ਬੇਵਜ੍ਹਾ ਘੁੰਮ ਰਹੇ ਲੋਕਾਂ ਦੇ ਵਾਹਨਾਂ ਨੂੰ ਥਾਣੇ 'ਚ ਜ਼ਬਤ ਕੀਤਾ ਜਾ ਰਿਹਾ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਅਜੇ ਤੱਕ ਕਮਿਸ਼ਨਰੇਟ ਪੁਲਸ ਨੇ ਸ਼ਹਿਰ 'ਚ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ 343 ਲੋਕਾਂ ਦੇ ਖਿਲਾਫ ਮਾਮਲੇ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਬਿਨਾਂ ਮਾਸਕ ਦੇ 38 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ 5433 ਵਾਹਨ ਚਾਲਕਾਂ ਦੇ ਪੁਲਸ ਨੇ ਚਲਾਨ ਕੱਟੇ ਹਨ, ਜਦਕਿ 447 ਤੋਂ ਜ਼ਿਆਦਾ ਵਾਹਨਾਂ ਨੂੰ ਪੁਲਸ ਨੇ ਥਾਣੇ 'ਚ ਜ਼ਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਵੀ ਕਿਉਂ ਨਾ ਹੋਵੇ।

ਇਹ ਵੀ ਪੜ੍ਹੋ ► 'ਕੋਰੋਨਾ' ਪ੍ਰਤੀ ਟਿੱਕ-ਟਾਕ 'ਤੇ ਜਾਗਰੂਕਤਾ ਫੈਲਾਉਣ ਵਾਲੇ ਹੋਣਗੇ ਸਨਮਾਨਤ, ਵਟਸਐਪ ਕਰੋ ਵੀਡੀਓ

PunjabKesari

ਗਲੀ-ਮੁਹੱਲਿਆਂ 'ਚ ਪੀ. ਸੀ. ਆਰ. ਕਰਮਚਾਰੀ ਕਰ ਰਹੇ ਨੇ ਪੈਟਰੋਲਿੰਗ
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ 'ਚ ਲੱਗਣ ਵਾਲੇ ਨਾਕਿਆਂ ਤੋਂ ਇਲਾਵਾ ਸ਼ਹਿਰ ਦੇ ਅੰਦਰੂਨੀ ਮੁਹੱਲਿਆਂ-ਗਲੀਆਂ ਅਤੇ ਹੋਰ ਖੇਤਰਾਂ 'ਚ ਪੀ. ਸੀ. ਆਰ ਕਰਮਚਾਰੀ ਵੀ ਲਗਾਤਾਰ ਪੈਟਰੋਲਿੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਗਲੀਆਂ-ਮੁਹੱਲਿਆਂ 'ਚ ਵੀ ਪੁਲਸ ਨੇ ਸਖਤੀ ਕਰਦੇ ਹੋਏ ਕੋਰੋਨਾ ਵਾਇਰਸ ਕਾਰਨ ਚੱਲ ਰਹੇ ਲਾਕਡਾਊਨ ਦੇ ਮੱਦੇਨਜ਼ਰ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੇਵਜ੍ਹਾ ਘਰੋਂ ਬਾਹਰ ਆਉਣ ਵਾਲੇ ਲੋਕਾਂ ਖਿਲਾਫ ਪੁਲਸ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ ► ਕੋਰੋਨਾ 'ਤੇ ਜੰਗ ਜਿੱਤਣ ਵਾਲੇ ਨਵਾਂਸ਼ਹਿਰ ਦੇ ਇਨ੍ਹਾਂ ਭਰਾਵਾਂ ਨੇ ਸਾਂਝੀਆਂ ਕੀਤੀਆਂ ਇਹ ਗੱਲਾਂ

ਲੰਗਰ ਵੰਡਣ ਵਾਲੇ ਲੋਕਾਂ 'ਤੇ ਨਜ਼ਰ ਰੱਖਣ ਦੇ ਹੁਕਮ
ਦੂਜੇ ਪਾਸੇ ਏ. ਡੀ. ਸੀ. ਪੀ. ਸਿਟੀ-2 ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਹੁਕਮਾਂ 'ਤੇ ਸ਼ਹਿਰ ਦੇ ਸਾਰੇ ਸੈਂਸਟਿਵ ਪੁਆਇੰਟਸ 'ਤੇ ਲੱਗੇ ਨਾਕਿਆਂ 'ਤੇ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਭੰਡਾਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਬਚਾਅ ਨੂੰ ਲੈ ਕੇ ਨਾਕਿਆਂ 'ਤੇ ਸਾਰੇ ਮੁਲਾਜ਼ਮਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਕਰਫਿਊ ਦੌਰਾਨ ਲੰਗਰ ਵੰਡਦੇ ਸਮੇਂ ਜੇਕਰ ਕੋਈ ਵੀ ਵਿਅਕਤੀ ਬਿਨਾਂ ਮਾਸਕ ਅਤੇ ਹੱਥ 'ਚ ਗਲਵਜ਼ ਪਾਏ ਬਿਨਾਂ ਲੰਗਰ ਵੰਡਦਾ ਦੇਖਿਆ ਜਾਵੇ ਤਾਂ ਉਸ ਨੂੰ ਲੰਗਰ ਵੰਡਣ ਦੀ ਇਜਾਜ਼ਤ ਨਾ ਦਿੱਤੀ ਜਾਵੇ।

ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਕਾਰਨ ਹੁਸ਼ਿਆਰਪੁਰ ਦੇ ਵਿਅਕਤੀ ਦੀ ਅਮਰੀਕਾ ’ਚ ਮੌਤ


author

shivani attri

Content Editor

Related News