ਸ਼ਰਾਬ ਤਸਕਰਾਂ ਖਿਲਾਫ ਜਲੰਧਰ ਪੁਲਸ ਦੀ ਸਖਤੀ, ਕਈ ਥਾਵਾਂ 'ਤੇ ਕੀਤੀ ਰੇਡ
Sunday, May 17, 2020 - 08:15 PM (IST)
ਜਲੰਧਰ (ਮ੍ਰਿਦੁਲ)— ਜਲੰਧਰ ਦੇ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਨੇ ਲਾਕ ਡਾਊਨ ਦੌਰਾਨ ਸ਼ਰਾਬ ਤਸਕਰਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਇਕ ਮੀਟਿੰਗ ਕਰਕੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਲੋਕਾਂ 'ਤੇ ਸਖਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਦੇ ਤਹਿਤ ਬਸਤੀ ਬਾਵਾ ਖੇਲ ਦੀ ਪੁਲਸ ਨੇ ਆਪਣੇ ਇਲਾਕੇ 'ਚ ਜਗ੍ਹਾ-ਜਗ੍ਹਾ ਸ਼ਰਾਬ ਦੀ ਤਸਕਰੀ ਕਰਨ ਵਾਲੇ ਲੋਕਾਂ ਦੇ ਘਰਾਂ 'ਚ ਰੇਡ ਕੀਤੀ।
ਇਹ ਵੀ ਪੜ੍ਹੋ: ਕਪੂਰਥਲਾ 'ਚ ਵਾਪਰੀ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨਿਹੰਗ (ਵੀਡੀਓ)
ਅੱਜ ਹੋਈ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀਆਂ ਮੀਟਿੰਗ ਦੌਰਾਨ ਉੱਚ ਅਧਿਕਾਰੀਆਂ ਨੇ ਆਪਣੇ ਹੇਠਾਂ ਕੰਮ ਕਰਨ ਵਾਲੇ ਪੁਲਸ ਅਫਸਰਾਂ ਨੂੰ ਸਖਤ ਹਦਾਇਤ ਦਿੱਤੀ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਕਿਸੇ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਇਸੇ ਦੌਰਾਨ ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਕਮਲਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਮਧੁਬਨ ਕਾਲੋਨੀ, ਰਾਜ ਨਗਰ, ਗੌਤਮ ਨਗਰ, ਬਾਬਾ ਨਾਨਕ ਦਾਸ ਨਗਰ, ਦ੍ਰੋਣਾ ਗਾਰਡਨ, ਸਪੋਰਟਸ ਕਾਲਜ, ਮੱਛੀ ਮਾਰਕਿਟ, ਬਸਤੀ ਪੀਰ ਦਾਸ ਆਦਿ ਖੇਤਰਾਂ 'ਚ ਸਵੇਰੇ 5 ਤੋਂ 7 ਵਜੇ ਦੇ ਦੌਰਾਨ ਭਾਰੀ ਪੁਲਸ ਫੋਰਸ ਲੈ ਕੇ ਸ਼ਰਾਬ ਤਸਕਰਾਂ ਦੇ ਟਿਕਾਣਿਆਂ 'ਤੇ ਰੇਡ ਕੀਤੀ। ਇਸ ਦੌਰਾਨ ਉਦੋਂ ਤੱਕ ਸ਼ਰਾਬ ਤਸਕਰ ਸਾਰੇ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਆਪਣੇ ਟਿਕਾਣਿਆਂ ਨੂੰ ਛੱਡ ਕੇ ਉਥੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ: ਲਾਕ ਡਾਊਨ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਦਿਲ ਨੂੰ ਵਲੂੰਧਰ ਦੇਣਗੀਆਂ ਇਹ ਦਰਦਨਾਕ ਤਸਵੀਰਾਂ (ਵੀਡੀਓ)
ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ
ਐੱਸ. ਐੱਚ. ਓ. ਕਮਲਜੀਤ ਸਿੰਘ ਵੱਲੋਂ ਸਾਰੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਆਪਣਾ ਕਾਰੋਬਾਰ ਬੰਦ ਕਰ ਦੇਣ ਨਹੀਂ ਤਾਂ ਫੜੇ ਜਾਣ 'ਤੇ ਉਨ੍ਹਾਂ ਖਿਲਾਫ ਡਿਜ਼ਾਸਟਰ, ਮੈਨੇਜਮੈਂਟ ਐਕਟ ਅਤੇ ਐਪੀਡੈਮਿਕ ਐਕਟ ਅਤੇ ਹੋਰ ਗੰਭੀਰ ਧਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ ਅਤੇ ਕਿਸੇ ਵੀ ਹਾਲਾਤ 'ਚ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਵਾਪਰੀ ਮੰਦਭਾਗੀ ਘਟਨਾ, ਦੋ ਸਕੇ ਭਰਾਵਾਂ ਨੇ ਨਹਿਰ 'ਚ ਮਾਰੀ ਛਾਲ