ਜਲੰਧਰ ਵਾਸੀਆਂ ਲਈ ਅਹਿਮ ਖਬਰ, ਸ਼ਹਿਰ 'ਚ ਛੋਟ ਸਬੰਧੀ ਡੀ. ਸੀ. ਨੇ ਜਾਰੀ ਕੀਤੇ ਇਹ ਨਵੇਂ ਹੁਕਮ

05/18/2020 11:06:15 AM

ਜਲੰਧਰ— ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਦਰਮਿਆਨ ਜਲੰਧਰ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜ਼ਿਲਾ ਪ੍ਰਸ਼ਾਸਨ ਵੱਲੋਂ ਜਲੰਧਰ 'ਚ ਸੈਲੂਨ, ਦੁਕਾਨਾਂ ਅਤੇ ਪ੍ਰਾਈਵੇਟ ਦਫਤਰਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੇਰ ਰਾਤ ਨਵੇਂ ਆਦੇਸ਼ ਜਾਰੀ ਕਰਕੇ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਘਰੋਂ ਬਾਹਰ ਨਿਕਲਣ 'ਤੇ ਪਾਬੰਦੀ ਲਗਾ ਦਿੱਤੀ ਹੈ।

PunjabKesari

ਇਸ ਦੇ ਨਾਲ ਹੀ ਸਾਰੇ ਵਪਾਰਕ ਸੰਸਥਾਨ, ਦੁਕਾਨਾਂ ਅਤੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਦਫਤਰ ਸਮੇਤ ਹੋਰ ਗਤੀਵਿਧੀਆਂ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੋਲ੍ਹ ਦਿੱਤਾ ਗਿਆ ਹੈ ਪਰ ਇਸ ਦੇ ਨਾਲ ਹੀ ਕੋਰੋਨਾ ਵਾਇਰਸ ਤੋਂ ਬਚਣ ਨੂੰ ਲੈ ਕੇ ਪਹਿਲਾਂ ਤੋਂ ਜਾਰੀ ਹਦਾਇਤਾਂ ਦੀ ਵੀ ਪਾਲਣਾ ਕਰਨੀ ਹੋਵੇਗੀ। ਸਰੀਰਕ ਦੂਰੀ ਨੂੰ ਧਿਆਨ 'ਚ ਰੱਖਦੇ ਹੋਏ 6 ਫੁੱਟ ਦੀ ਦੂਰੀ ਯਕੀਨੀ ਬਣਾਉਣੀ ਹੋਵੇਗੀ। ਬਾਹਰ ਜਾਂਦੇ ਸਮੇਂ ਮਾਸਕ ਪਾਉਣਾ ਜ਼ਰੂਰੀ ਹੋਵੇਗਾ ਅਤੇ ਜਨਤਕ ਥਾਵਾਂ 'ਤੇ ਥੁੱਕਣ ਦੀ ਮਨਾਹੀ ਹੋਵੇਗੀ।

PunjabKesari

ਇਸ ਦੇ ਇਲਾਵਾ ਸ਼ਹਿਰੀ ਏਰੀਆ 'ਚ ਭੀੜਭਾੜ ਵਾਲੀਆਂ ਥਾਵਾਂ 'ਤੇ ਜਿੱਥੇ ਦੁਕਾਨਾਂ ਅਤੇ ਰੇਹੜੀਆਂ ਹਨ, ਉਥੇ ਸਬੰਧਤ ਐੱਸ. ਡੀ. ਐੱਮ., ਡੀ. ਐੱਸ.  ਪੀ. ਅਤੇ ਮਾਰਕਿਟ ਐਸੋਸੀਏਸ਼ਨ ਦੀ ਆਪਸੀ ਸਹਿਮਤੀ ਦੇ ਨਾਲ ਭੀੜ ਘਟਾਉਣ ਲਈ ਆਡ-ਈਵਨ ਸਿਸਟਮ ਲਾਗੂ ਕੀਤਾ ਜਾ ਸਕਦਾ ਹੈ।

PunjabKesari

ਇਸ ਦੇ ਇਲਾਵਾ ਸੈਲੂਨ ਨੂੰ ਸਵੇਰੇ 7 ਵਜੇ ਤੋਂ ਸਾਮ 6 ਵਜੇ ਤੱਕ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਹਾਲਾਂਕਿ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨੀ ਹੋਵੇਗੀ। ਜ਼ਿਲੇ 'ਚ ਨਿਰਮਾਣ ਅਤੇ ਖੇਤੀਬਾੜੀ ਨਾਲ ਜੁੜੀਆਂ ਸਾਰੀਆਂ ਗਤੀਵਿਧੀਆਂ ਨੂੰ ਇਜਾਜ਼ਤ ਦਿੱਤੀ ਗਈ ਹੈ। ਖੇਡ ਕੰਪਲੈਕਸ ਵੀ ਬਿਨਾਂ ਦਰਸ਼ਕਾਂ ਦੇ ਖੋਲ੍ਹੇ ਜਾ ਰਹੇ ਹਨ। ਮਾਲ ਢੋਹਣ ਵਾਲੀਆਂ ਗੱਡੀਆਂ ਅਤੇ ਟਰੱਕਾਂ ਨੂੰ ਮਨਾਹੀ ਦੇ ਆਦੇਸ਼ ਨਹੀਂ ਹੋਣਗੇ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਪਾਸ ਦੀ ਲੋੜ ਹੋਵੇਗੀ। ਸਾਰੇ ਪ੍ਰਾਈਵੇਟ, ਸਰਕਾਰੀ ਦਫਤਰ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹਣ ਸਕਣਗੇ।

PunjabKesari

ਅੰਤਰਰਾਜੀ ਗੱਡੀਆਂ ਦੀ ਆਵਾਜਾਈ ਨੂੰ ਮਨਜ਼ੂਰੀ ਰਹੇਗੀ ਪਰ ਉਸ ਦੇ ਲਈ ਆਪਸੀ ਸਹਿਮਤੀ ਜ਼ਰੂਰੀ ਹੈ। ਟੈਕਸੀ ਅਤੇ ਕੈਬ ਨੂੰ ਵੀ ਮਨਜ਼ੂਰੀ ਦਿੱਤੀ ਜਾਵੇਗੀ ਪਰ ਇਸ ਦੇ ਲਈ ਸੂਬਾ ਟਰਾਂਸਪੋਰਟ ਵਿਬਾਗ ਦੇ ਆਦੇਸ਼ ਲਾਗੂ ਹੋਣਗੇ। ਸਾਈਕਲ, ਰਿਕਸ਼ਾ ਅਤੇ ਆਟੋ ਰਿਕਸ਼ਾ, ਦੋ ਪਹੀਆ ਵਾਹਨ ਅਤੇ ਕਾਰ ਆਦਿ ਲਈ ਵੀ ਸੂਬਾ ਟਰਾਂਸਪੋਰਟ ਵਿਭਾਗ ਦੇ ਆਦੇਸ਼ ਲਾਗੂ ਕੀਤੇ ਜਾਣਗੇ। ਜ਼ਿਲੇ 'ਚ ਚੱਲਣ ਵਾਲੇ ਵਾਹਨ ਆਪਸੀ ਸਮਰਥਾ ਨਾਲੋਂ ਅੱਧੀਆਂ ਸਵਾਰੀਆਂ ਲੈ ਕੇ ਜਾਣਗੇ। ਡਾਕਟਰ, ਮੈਡੀਕਲ ਸਟਾਫ, ਨਰਸ, ਪੈਰਾਮੈਡੀਕਲ ਸਟਾਫ, ਸੈਨੀਟੇਸ਼ਨ ਸਟਾਫ ਅਤੇ ਐਂਬੂਲੈਂਸ ਦੀ ਮੂਵਮੈਂਟ 'ਤੇ ਕੋਈ ਮਨਾਹੀ ਨਹੀਂ ਹੋਵੇਗੀ।


shivani attri

Content Editor

Related News