ਫਿਲੌਰ 'ਚ ਪਾਜ਼ੇਟਿਵ ਕੇਸ ਮਿਲਣ ਤੋਂ ਬਾਅਦ ਪਿੰਡ ਬੀੜ ਬੰਸੀਆਂ ਸੀਲ
Friday, May 01, 2020 - 08:05 PM (IST)
ਗੋਰਾਇਆ/ਫਿਲੌਰ (ਮੁਨੀਸ਼)— ਅੱਜ ਜਲੰਧਰ 'ਚ ਕੁੱਲ 16 ਕੇਸ ਪਾਜ਼ੇਟਿਵ ਪਾਏ ਗਏ ਹਨ, ਜਿਸ 'ਚ ਗੋਰਇਆ ਦੇ ਨੇੜਲੇ ਪਿੰਡ ਬੀੜ ਬੰਸੀਆਂ ਦੀ ਰਹਿਣ ਵਾਲੀ 62 ਸਾਲਾ ਔਰਤ ਵੀ ਸ਼ਾਮਲ ਹੈ। ਬੀੜ ਬੰਸੀਆਂ 'ਚ ਪਾਜ਼ੇਟਿਵ ਕੇਸ ਮਿਲਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਇਥੇ ਦੱਸ ਦੇਈਏ ਕਿ ਜਲੰਧਰ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 105 ਤੱਕ ਪਹੁੰਚ ਗਿਆ ਹੈ।
ਜਲੰਧਰ: ਥਾਣੇ ਨੇੜੇ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
ਉਕਤ ਔਰਤ ਦੇ ਬੇਟੇ ਨੇ ਦੱਸਿਆ ਕਿ ਉਸ ਦੀ ਮਾਤਾ ਨੂੰ ਕਿਡਨੀ ਦੀ ਸਮੱਸਿਆ ਹੋਣ ਕਰਕੇ ਉਸ ਨੂੰ ਜਲੰਧਰ ਵਿਖੇ ਰੂਬੀ ਹਸਪਤਾਲ 'ਚ ਕੱਲ੍ਹ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਕਤ ਮਹਿਲਾ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ, ਜਿੱਥੇ ਉਸ ਦੀ ਰਿਪੋਰਟ ਅੱਜ ਪਾਜ਼ੇਟਿਵ ਪਾਈ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਉਕਤ ਮਹਿਲਾ ਦੀ ਕੋਈ ਵੀ ਟ੍ਰੈਵਲ ਹਿਸਟਰੀ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਪਾਜ਼ੇਟਿਵ ਮਰੀਜ਼ ਦੇ ਸੰਪਰਕ ਆਈ ਹੈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਮਹਿਲਾ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦੀ ਸੀ ਅਤੇ ਉਹ ਜ਼ਿਆਦਾਤਰ ਆਪਣੇ ਘਰ 'ਚ ਹੀ ਰਹਿੰਦੀ ਸੀ। ਅੱਜ ਉਕਤ ਮਹਿਲਾ ਦੇ ਪਾਜ਼ੇਟਿਵ ਨਿਕਲਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਪਿੰਡ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਜ਼ਖਮ ਹੋਏ ਫਿਰ ਤੋਂ ਤਾਜ਼ਾ, ''ਫਤਿਹਵੀਰ'' ਦੀ ਵਾਇਰਲ ਹੋਈ ਵੀਡੀਓ ਦਾ ਜਾਣੋ ਕੀ ਹੈ ਅਸਲ ਸੱਚ (ਤਸਵੀਰਾਂ)
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 650 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 650 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 200 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 105, ਮੋਹਾਲੀ 'ਚ 92, ਪਟਿਆਲਾ 'ਚ 89, ਅੰਮ੍ਰਿਤਸਰ 'ਚ 111, ਲੁਧਿਆਣਾ 'ਚ 90, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਰਨ 15, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 11, ਫਰੀਦਕੋਟ 6, ਸੰਗਰੂਰ 'ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ 'ਚ 4-4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 3, ਜਲਾਲਾਬਾਦ 4, ਬਠਿੰਡਾ 'ਚ 2 ਰੋਪੜ 'ਚ 5 ਅਤੇ ਫਿਰੋਜ਼ਪੁਰ 'ਚ 16, ਗੁਰੂਹਰਸਹਾਏ 6 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਵੀਡੀਓ 'ਚ ਖੋਲ੍ਹੀ ਹਵਾਲਾਤੀਆਂ ਨੇ ਜੇਲ ਪ੍ਰਸ਼ਾਸਨ ਦੀ ਪੋਲ, ਥਰਡ ਡਿਗਰੀ ਟਾਰਚਰ ਦੇ ਲਾਏ ਦੋਸ਼