ਜਲੰਧਰ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਜਾਣੋ ਤਾਜ਼ਾ ਹਾਲਾਤ
Thursday, Jul 30, 2020 - 10:42 AM (IST)
ਜਲੰਧਰ (ਰੱਤਾ)— ਕੋਰੋਨਾ ਵਾਇਰਸ ਦਾ ਪ੍ਰਕੋਪ ਅਜੇ ਰੁਕਦਾ ਦਿਖਾਈ ਨਹੀਂ ਦੇ ਰਿਹਾ। ਇਸ ਦੀ ਲਪੇਟ 'ਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਦੇ ਨਾਲ-ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਬੁੱਧਵਾਰ ਨੂੰ ਜਿੱਥੇ 3 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋ ਗਈ, ਉਥੇ ਹੀ ਭਾਜਪਾ ਪੰਜਾਬ ਦੇ ਬੁਲਾਰੇ ਮਹਿੰਦਰਪਾਲ ਭਗਤ ਸਮੇਤ 47 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ।
ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਜਲੰਧਰ ਹਾਈਟਸ ਵਾਸੀ 46 ਸਾਲਾ ਦੀਪੇਂਦਰ ਸਿੰਘ ਅਤੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੀ 60 ਸਾਲਾ ਜੀਤ ਰਾਣੀ ਦੀ ਸਿਵਲ ਹਸਪਤਾਲ 'ਚ ਅਤੇ ਸ਼ਿਆਮ ਨਗਰ ਗੁਲਾਬ ਦੇਵੀ ਰੋਡ ਨਿਵਾਸੀ ਮਮਤਾ ਦੀ ਪੀ. ਜੀ. ਆਈ. ਚੰਡੀਗੜ੍ਹ 'ਚ ਬੁੱਧਵਾਰ ਨੂੰ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ 'ਚੋਂ ਜੀਤ ਰਾਣੀ ਦੀ ਪਹਿਲੀ ਰਿਪੋਰਟ ਸਿਵਲ ਹਸਪਤਾਲ 'ਚ ਲੱਗੀ ਟਰੂਨੇਟ ਮਸ਼ੀਨ 'ਤੇ ਪਾਜ਼ੇਟਿਵ ਆਈ ਸੀ ਅਤੇ ਉਸ ਦੇ ਨਮੂਨੇ ਕਨਫਰਮੇਸ਼ਨ ਲਈ ਫਰੀਦਕੋਟ ਭੇਜਿਆ ਗਿਆ ਸੀ। ਡਾ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ 21 ਲੋਕਾਂ ਦੀ ਪਾਜ਼ੇਟਿਵ ਰਿਪੋਰਟ ਫਰੀਦਕੋਟ ਮੈਡੀਕਲ ਕਾਲਜ ਤੋਂ, 26 ਨਿੱਜੀ ਲੈਬਾਰਟਰੀਜ਼ ਅਤੇ ਸਿਵਲ ਹਸਪਤਾਲ 'ਚ ਲੱਗੀ ਟਰੂਨੇਟ ਮਸ਼ੀਨ 'ਤੇ ਕੀਤੇ ਗਏ ਟੈਸਟਾਂ ਤੋਂ ਮਿਲੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਫਟਿਆ ਕੋਰੋਨਾ ਬੰਬ, ਵੱਡੀ ਗਿਣਤੀ 'ਚ ਪਾਜ਼ੇਟਿਵ ਕੇਸ ਮਿਲਣ ਨਾਲ ਅੰਕੜਾ ਪੁੱਜਾ 1700 ਤੋਂ ਪਾਰ
ਸਿਵਲ ਹਸਪਤਾਲ 'ਚ ਲੱਗੀ ਟਰੂਨੇਟ ਮਸ਼ੀਨ ਹੋਈ ਖਰਾਬ
ਜੂਨ ਦੇ ਦੂਜੇ ਹਫਤੇ ਸਿਵਲ ਹਸਪਤਾਲ 'ਚ ਸਥਾਪਤ ਕੀਤੀ ਗਈ ਟਰੂਨੇਟ ਮਸ਼ੀਨ ਬੁੱਧਵਾਰ ਨੂੰ ਖਰਾਬ ਹੋ ਗਈ। ਵਰਣਨਯੋਗ ਹੈ ਕਿ ਇਸ ਮਸ਼ੀਨ 'ਤੇ ਹਰ ਰੋਜ਼ 8 ਜਾਂ 10 ਲੋਕਾਂ ਦੇ ਨਮੂਨੇ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਟੈਸਟ ਕੀਤੇ ਜਾਂਦੇ ਹਨ। ਸਿਰਫ ਡੇਢ ਮਹੀਨਾ ਚੱਲਣ ਦੇ ਬਾਅਦ ਹੀ ਮਸ਼ੀਨ ਖਰਾਬ ਹੋ ਗਈ ਹੈ। ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਵਿੰਦਰਪਾਲ ਨੇ ਦੱਸਿਆ ਕਿ ਮਸ਼ੀਨ ਨੂੰ ਜਲਦ ਹੀ ਠੀਕ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਬਰਨਾਲਾ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪਹਿਲੀ ਵਾਰ ਵੱਡੀ ਗਿਣਤੀ 'ਚ ਮਿਲੇ ਪਾਜ਼ੇਟਿਵ ਕੇਸ
787 ਦੀ ਰਿਪੋਰਟ ਨੈਗੇਟਿਵ ਅਤੇ 65 ਹੋਰਨਾਂ ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ 787 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 65 ਹੋਰਨਾਂ ਨੂੰ ਛੁੱਟੀ ਮਿਲ ਗਈ। ਸਿਹਤ ਮਹਿਕਮੇ ਨੇ 894 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।
ਜਾਣੋ ਜਲੰਧਰ ਦੇ ਤਾਜ਼ਾ ਹਾਲਾਤ
ਕੁਲ ਸੈਂਪਲ- 42588
ਨੈਗੇਟਿਵ ਆਏ- 38539
ਪਾਜ਼ੇਟਿਵ ਆਏ- 2165
ਡਿਸਚਾਰਜ ਹੋਏ ਮਰੀਜ਼-1687
ਮੌਤਾਂ ਹੋਈਆਂ- 49
ਐਕਟਿਵ ਕੇਸ 429
ਇਹ ਵੀ ਪੜ੍ਹੋ: ਬੀਬੀ ਜਗੀਰ ਕੌਰ ਤੇ ਦੋਹਤੀ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ