ਕਰਫਿਊ ਦੌਰਾਨ ਬੇਵਜ੍ਹਾ ਘੁੰਮਦੇ ਫੜੇ ਗਏ ਤਾਂ ਪੁਲਸ ਕਰੇਗੀ ਸਖਤ ਕਾਰਵਾਈ : ਭੁੱਲਰ
Monday, Apr 27, 2020 - 10:50 AM (IST)
ਜਲੰਧਰ (ਸੁਧੀਰ)— ਕੋਰੋਨਾ ਵਾਇਰਸ ਕਾਰਨ ਕਰਫਿਊ ਦੌਰਾਨ ਬੇਵਜ੍ਹਾ ਘੁੰਮਣ ਵਾਲਿਆਂ ਖਿਲਾਫ ਪੁਲਸ ਸਖਤ ਕਾਰਵਾਈ ਕਰੇਗੀ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਾਕੇ 'ਤੇ ਪੁਲਸ ਮੁਲਾਜ਼ਮਾਂ ਨੂੰ ਬਿਨਾਂ ਕਰਫਿਊ ਪਾਸ ਅਤੇ ਬੇਵਜ੍ਹਾ ਘੁੰਮ ਰਹੇ ਲੋਕਾਂ ਉੱਤੇ ਸਖਤ ਕਰ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ: ਨਾ ਹੀ ਕੀਤਾ ਪੈਲੇਸ ਤੇ ਨਾ ਹੀ ਆਏ ਬਰਾਤੀ, ਹੋਇਆ ਅਜਿਹਾ ਸਾਦਾ ਵਿਆਹ ਕਿ ਬਣ ਗਿਆ ਮਿਸਾਲ
ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫਮਾਮਲਾ ਦਰਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਝ ਲੋਕ ਕਰਫਿਊ ਪਾਸ ਲੈ ਕੇ ਬਾਹਰ ਨਿਕਲਣ ਨੂੰ ਆਪਣਾ ਸਟੇਟਸ ਸਿੰਬਲ ਸਮਝਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮਹਾਮਾਰੀ ਤੋਂ ਬਚਣ ਲਈ ਲੋਕਾਂ ਨੂੰ ਘਰਾਂ ਵਿਚ ਹੀ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ 'ਚ ਫਲੈਗ ਮਾਰਚ ਕੱਢ ਕੇ ਸ਼ਹਿਰ ਦਾ ਜਾਇਜ਼ਾ ਲਿਆ ਅਤੇ ਪੁਲਸ ਮੁਲਾਜ਼ਮਾਂ ਤੋਂ ਫੀਡਬੈਕ ਵੀ ਲਈ।
ਇਹ ਵੀ ਪੜ੍ਹੋ: ਐੱਮ. ਪੀ. ਤਨਮਨਜੀਤ ਸਿੰਘ ਢੇਸੀ ਦੀ ਨਾਨੀ ਦੀ ਇੰਗਲੈਂਡ 'ਚ ਕੋਰੋਨਾ ਨਾਲ ਮੌਤ
ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਵੱਲੋਂ ਹੁਣ ਤੱਕ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ 500 ਦੇ ਲੱਗਭੱਗ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਇਸ ਦੇ ਨਾਲ ਹੀ ਲਗਭਗ 8 ਹਜ਼ਾਰ ਲੋਕਾਂ ਦੇ ਵਾਹਨਾਂ ਦੇ ਚਲਾਨ ਕੱਟੇ ਜਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ 'ਚ ਰਹਿ ਕੇ ਕਰਫਿਊ ਨਿਯਮਾਂ ਦੀ ਪਾਲਨਾ ਕਰਨ ਅਤੇ ਪੁਲਸ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਤਾਂ ਕਿ ਕੋਰੋਨਾ ਵਾਰਸ ਨੂੰ ਜਲਦ ਹੀ ਖਤਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਸਿਹਤ ਮੰਤਰੀ ਦੀ ਵਿਲੱਖਣ ਪਹਿਲਕਦਮੀ, ਡਰੋਨਾਂ ਰਾਹੀਂ ਸੈਨੀਟਾਈਜ਼ੇਸ਼ਨ ਮੁਹਿੰਮ ਕੀਤੀ ਸ਼ੁਰੂ