''ਕੋਰੋਨਾ'' ਕਾਰਨ ਜਲੰਧਰ ''ਚ 6ਵੀਂ ਮੌਤ, ਲੁਧਿਆਣਾ ਦੇ CMC ''ਚ ਬਜ਼ੁਰਗ ਨੇ ਤੋੜਿਆ ਦਮ

05/11/2020 9:30:45 PM

ਜਲੰਧਰ/ਲੁਧਿਆਣਾ (ਰੱਤਾ, ਸਹਿਗਲ, ਵੈੱਬ ਡੈਸਕ, ਮਾਹੀ)— ਜਲੰਧਰ 'ਚ ਕੋਰੋਨਾ ਵਾਇਰਸ ਦੇ ਕਾਰਨ ਅੱਜ 6ਵੀਂ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਮਕਸੂਦਾਂ ਦੇ ਪਿੰਡ ਕਬੂਲਪੁਰ ਦੇ ਰਹਿਣ ਵਾਲੇ ਦਰਸ਼ਨ ਸਿੰਘ (91) ਨੇ ਲੁਧਿਆਣਾ ਦੇ ਸੀ. ਐੱਮ. ਸੀ. 'ਚ ਅੱਜ ਦਮ ਤੋੜ ਦਿੱਤਾ। ਦੱਸ ਦੇਈਏ ਕਿ ਉਕਤ ਵਿਅਕਤੀ ਦੀ ਬੀਤੇ ਦਿਨ ਹੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਸਿਹਤ ਜ਼ਿਆਦਾ ਖਰਾਬ ਹੋਣ ਦੇ ਚਲਦਿਆਂ ਉਸ ਨੂੰ ਕਿਡਨੀ ਹਸਪਤਾਲ ਤੋਂ ਲੁਧਿਆਣਾ ਦੇ ਸੀ. ਐੱਮ. ਸੀ. ਹਸਪਤਾਲ 'ਚ ਸ਼ਿਫਟ ਕੀਤਾ ਗਿਆ ਸੀ। ਅੱਜ ਹੋਈ ਮੌਤ ਦੇ ਨਾਲ ਜਲੰਧਰ 'ਚ ਮੌਤਾਂ ਦਾ ਅੰਕੜਾ 6 ਤੱਕ ਪਹੁੰਚ ਗਿਆ ਹੈ, ਜਦਕਿ 187 ਕੇਸ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਇਲਾਵਾ 25 ਕੋਰੋਨਾ ਪੀੜਤ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਕਤ ਵਿਅਕਤੀ ਦੇ ਸੰਪਰਕ 'ਚ ਆਉਣ ਵਾਲੇ ਨੇੜਲੇ ਤਿੰਨ ਘਰਾਂ ਦੇ ਪਰਿਵਾਰਾਂ ਨੂੰ ਵੀ ਕੁਆਰੰਟਾਈਨ ਕੀਤਾ ਗਿਆ ਹੈ। ਇਸ ਦੇ ਇਲਾਵਾ ਸਿਹਤ ਵਿਭਾਗ ਵੱਲੋਂ ਮ੍ਰਿਤਕ ਦਾ ਇਲਾਕਾ ਵੀ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਮੰਤਰੀਆਂ ਅਤੇ ਅਫਸਰਸ਼ਾਹੀ ਵਿਚਾਲੇ ਹੋਏ ਵਿਵਾਦ 'ਤੇ ਬੋਲੇ ਮਜੀਠੀਆ, ਮੰਗੀ ਸੀ. ਬੀ. ਆਈ. ਜਾਂਚ

ਇਹ ਵੀ ਪੜ੍ਹੋ: ਸੰਗਰੂਰ 'ਚ ਖੌਫਨਾਕ ਵਾਰਦਾਤ, ਕਿਰਚ ਮਾਰ ਕੇ ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ

ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 41 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 41,45,620 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤੱਕ ਵਿਸ਼ਵ 'ਚ 2,81,921 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 14,62, 576 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ 'ਚ ਹੁਣ ਤਕ ਲਗਭਗ 65021 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ ਜਦਕਿ ਦੇਸ਼ 'ਚ ਹੁਣ ਤਕ 2153 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ 'ਚ ਹੁਣ ਤਕ ਕੋਰੋਨਾ ਦੇ 1800 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 32 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।

ਇਹ ਵੀ ਪੜ੍ਹੋ: ਰੂਪਨਗਰ 'ਚ 'ਕੋਰੋਨਾ' ਦਾ ਵੱਡਾ ਧਮਾਕਾ, ਇਕ ਹੀ ਦਿਨ 'ਚ 46 ਨਵੇਂ ਕੇਸ ਆਏ ਸਾਹਮਣੇ

ਜਾਣੋ ਪੰਜਾਬ 'ਚ ਕਿਹੜੇ-ਕਿਹੜੇ ਸ਼ਹਿਰ 'ਚ ਕੋਰੋਨਾ ਨਾਲ ਹੋਈ ਮੌਤ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 32 ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਹੈ। ਕੋਰੋਨਾ ਕਾਰਨ ਸੂਬੇ ਦੇ ਜਲੰਧਰ ਸ਼ਹਿਰ 'ਚ 6 ਮੌਤਾਂ, ਅੰਮ੍ਰਿਤਸਰ 'ਚ 3 ਮੌਤਾਂ, ਲੁਧਿਆਣਾ 'ਚ 6, ਗੁਰਦਾਸਪੁਰ 'ਚ 1, ਐਸ. ਬੀ. ਐਸ. ਨਗਰ (ਨਵਾਂਸ਼ਹਿਰ) 'ਚ 1, ਮੋਹਾਲੀ 'ਚ 3, ਪਟਿਆਲਾ 'ਚ 2, ਹੁਸ਼ਿਆਰਪੁਰ 'ਚ 4, ਫਿਰੋਜ਼ਪੁਰ 'ਚ 1, ਪਠਾਨਕੋਟ 'ਚ 1, ਕਪੂਰਥਲਾ 'ਚ 2, ਬਰਨਾਲਾ 'ਚ 1 ਅਤੇ ਰੋਪੜ 'ਚ 1 ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ:ਲੁਧਿਆਣਾ 'ਚ ਕੋਰੋਨਾ ਦੇ 6 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਅੰਕੜਾ 136 'ਤੇ ਪੁੱਜਾ

shivani attri

This news is Content Editor shivani attri