ਜਲੰਧਰ: ਵਿਧਾਇਕ ਬਾਵਾ ਹੈਨਰੀ ਸਮੇਤ 6 ਪਰਿਵਾਰਕ ਮੈਂਬਰਾਂ ਦੇ ਕੋਰੋਨਾ ਜਾਂਚ ਲਈ ਲਏ ਗਏ ਸੈਂਪਲ

Sunday, Apr 12, 2020 - 11:24 AM (IST)

ਜਲੰਧਰ: ਵਿਧਾਇਕ ਬਾਵਾ ਹੈਨਰੀ ਸਮੇਤ 6 ਪਰਿਵਾਰਕ ਮੈਂਬਰਾਂ ਦੇ ਕੋਰੋਨਾ ਜਾਂਚ ਲਈ ਲਏ ਗਏ ਸੈਂਪਲ

ਜਲੰਧਰ (ਰੱਤਾ)— ਕਾਂਗਰਸੀ ਆਗੂ ਦੀਪਕ ਸ਼ਰਮਾ ਸਮੇਤ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਸਿਹਤ ਵਿਭਾਗ ਵੱਲੋਂ ਬੀਤੀ ਦੇਰ ਰਾਤ ਦੀਪਕ ਸ਼ਰਮਾ ਦੇ ਸੰਪਰਕ 'ਚ ਰਹੇ ਨਾਰਥ ਹਲਕੇ ਤੋਂ ਵਿਧਾਇਕ ਬਾਵਾ ਹੈਨਰੀ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਸਿਹਤ ਵਿਭਾਗ ਦੀ ਟੀਮ ਬੀਤੀ ਦੇਰ ਰਾਤ ਉਨ੍ਹਾਂ ਦੇ ਘਰ ਗਈ ਸੀ, ਜਿੱਥੇ ਬਾਵਾ ਹੈਨਰੀ ਸਮੇਤ ਪਰਿਵਾਰ 'ਚੋਂ ਕੁੱਲ 6 ਮੈਂਬਰਾਂ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਹਨ।

ਇਹ ਵੀ ਪੜ੍ਹੋ : ਜਲੰਧਰ 'ਚ ਕੋਰੋਨਾ ਨਾਲ ਮਰੇ ਮ੍ਰਿਤਕ ਦੇ 3 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਆਈ ਪਾਜ਼ੀਟਿਵ
ਇਥੇ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਕਾਰਨ ਮਰੇ ਪ੍ਰਵੀਨ ਕੁਮਾਰ ਸ਼ਰਮਾ ਦੀ ਮੌਤ ਤੋਂ ਬਾਅਦ ਉਸ ਦੇ ਬੇਟੇ ਦੀਪਕ ਸ਼ਰਮਾ ਸਮੇਤ ਤਿੰਨ ਮੈਂਬਰਾਂ ਦੀ ਰਿਪੋਰਟ ਬੀਤੇ ਦਿਨ ਹੀ ਪਾਜ਼ੀਟਿਵ ਪਾਈ ਗਈ ਹੈ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ 'ਚ ਕੀਤਾ ਜਾ ਰਿਹਾ ਹੈ। ਦੀਪਕ ਸ਼ਰਮਾ ਬਾਵਾ ਹੈਨਰੀ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ, ਜਿਸ ਕਰਕੇ ਬਾਵਾ ਹੈਨਰੀ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਗਏ ਹਨ।

ਇਹ ਵੀ ਪੜ੍ਹੋ : ਵਿਆਹ ਦੇ ਚਾਅ ਰਹਿ ਗਏ ਅਧੂਰੇ, ਮੰਗਣੀ ਦੇ 10 ਦਿਨਾਂ ਬਾਅਦ ਕੁੜੀ ਨੇ ਲਾਇਆ ਮੌਤ ਨੂੰ ਗਲੇ

ਵਿਧਾਇਕ ਬਾਵਾ ਹੈਨਰੀ ਨੇ ਪਰਿਵਾਰ ਸਮੇਤ ਖੁਦ ਨੂੰ ਕੀਤਾ ਹੋਇਆ ਹੈ ਕੁਆਰੰਟਾਈਨ
ਦੱਸਣਯੋਗ ਹੈ ਕਿ ਪ੍ਰਵੀਨ ਕੁਮਾਰ ਬਾਵਾ ਹੈਨਰੀ ਦੇ ਸੰਪਰਕ 'ਚ ਰਿਹਾ ਸੀ ਅਤੇ ਹੁਣ ਪ੍ਰਵੀਨ ਦੀ ਮੌਤ ਤੋਂ ਬਾਅਦ ਅਵਤਾਰ ਹੈਨਰੀ ਅਤੇ ਬਾਵਾ ਹੈਨਰੀ ਨੇ ਆਪਣੇ ਆਪ ਨੂੰ ਪਰਿਵਾਰ ਸਮੇਤ ਖੁਦ ਨੂੰ ਕੁਆਰੰਟਾਈਨ ਕੀਤਾ ਹੋਇਆ ਹੈ। ਇਸ ਦੀ ਜਾਣਕਾਰੀ ਅਵਤਾਰ ਹੈਨਰੀ ਵੱਲੋਂ ਫੇਸਬੁੱਕ 'ਤੇ ਪੋਸਟ ਪਾ ਕੇ ਦਿੱਤੀ ਗਈ ਸੀ। ਹੈਨਰੀ ਪਰਿਵਾਰ ਸਮੇਤ ਹੁਣ 14 ਦਿਨ ਤੱਕ ਘਰੋਂ ਬਾਹਰ ਨਹੀਂ ਆਉਣਗੇ। ਹੈਨਰੀ ਦੇ ਇਲਾਵਾ ਨੇਤਾ ਸਲਿਲ ਬਾਹਰੀ, ਕੌਂਸਲਰ ਰਜਨੀ ਬਾਹਰੀ, ਕੌਂਸਲਰ ਰਜਨੀ ਬਾਹਰੀ ਅਤੇ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਨੇ ਖੁਦ ਨੂੰ ਕੁਆਰੰਟਾਈਨ ਕੀਤਾ ਹੋਇਆ ਹੈ। ਇਸ ਦੇ ਇਲਾਵਾ ਦੀਪਕ ਦੇ ਕਰੀਬੀ ਭਾਜਪਾ ਨੇਤਾ ਕਰਨ ਵਿਜ ਨੂੰ ਵੀ ਕੁਆਰੰਟਾਈਨ ਕੀਤਾ ਗਿਆ ਹੈ ਕਿਉਂਕਿ ਉਹ ਵੀ ਦੀਪਕ ਦੇ ਨਾਲ ਹੀ ਰਹਿੰਦਾ ਸੀ।

ਇਹ ਵੀ ਪੜ੍ਹੋ : ਬਲਦੇਵ ਸਿੰਘ ਦੇ ਸੰਪਰਕ 'ਚ ਰਹੇ ਇਨ੍ਹਾਂ ਲੋਕਾਂ ਨੇ ਦਿੱਤੀ 'ਕੋਰੋਨਾ' ਨੂੰ ਮਾਤ, ਇੰਝ ਕੀਤਾ ਘਰਾਂ ਨੂੰ ਰਵਾਨਾ


author

shivani attri

Content Editor

Related News