ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 5 ਮੌਤਾਂ ਸਣੇ 150 ਤੋਂ ਵਧੇਰੇ ਮਿਲੇ ਨਵੇਂ ਮਾਮਲੇ

Wednesday, Sep 02, 2020 - 11:09 PM (IST)

ਜਲੰਧਰ (ਰੱਤਾ)— ਮਹਾਨਗਰ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੋਜ਼ਾਨਾ ਹੀ ਵੱਡੀ ਗਿਣਤੀ 'ਚ ਨਵੇਂ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ। ਬੁੱਧਵਾਰ ਨੂੰ ਜਿੱਥੇ ਕੋਰੋਨਾ ਦੇ 178 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ, ਉਥੇ ਹੀ ਕੋਰੋਨਾ ਕਾਰਨ 5 ਵਿਅਕਤੀਆਂ ਦੀ ਵੀ ਮੌਤ ਹੋਣ ਦੀ ਸੂਚਨਾ ਮਿਲੀ ਹੈ।

ਸੋਸ਼ਲ ਮੀਡੀਆ 'ਤੇ ਵੀ ਸੁਪਰ ਸਟਾਰ ਬਣੀ ਜਲੰਧਰ ਦੀ ਬਹਾਦਰ ਕੁਸੁਮ, ਹੋ ਰਹੀ ਹੈ ਚਾਰੇ-ਪਾਸੇ ਚਰਚਾ

ਮੰਲਵਾਰ ਨੂੰ 187 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 84 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ 187 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਸੀ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ 'ਚੋਂ 84 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਓਧਰ ਮਹਿਕਮੇ ਨੇ 471 ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲੈਬਾਰਟਰੀ ਭੇਜੇ ਹਨ।
ਇਹ ਵੀ ਪੜ੍ਹੋ: ਲੁਟੇਰਿਆਂ ਨਾਲ ਇਕੱਲੀ ਭਿੜੀ 15 ਸਾਲਾ ਬਹਾਦੁਰ ਕੁੜੀ, ਵੇਖੋ ਕਿੰਝ ਸ਼ੇਰਨੀ ਨੇ ਕਰਵਾਈ ਤੋਬਾ-ਤੋਬਾ (ਵੀਡੀਓ)

ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ : 67482
ਨੈਗੇਟਿਵ ਆਏ : 60524
ਪਾਜ਼ੇਟਿਵ ਆਏ : 6948
ਛੁੱਟੀ ਮਿਲੀ-4384
ਮੌਤਾਂ ਹੋਈਆਂ-180
ਸਰਗਰਮ ਕੇਸ -2210

ਇਹ ਵੀ ਪੜ੍ਹੋ:  ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ (ਵੀਡੀਓ)


shivani attri

Content Editor

Related News