ਜਲੰਧਰ ਵਾਸੀਆਂ ਲਈ ਰਾਹਤ ਭਰੀ ਖਬਰ, 56 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ

04/16/2020 5:40:15 PM

ਜਲੰਧਰ (ਰੱਤਾ)— ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ 'ਕੋਰੋਨਾ ਵਾਇਰਸ' ਜਿੱਥੇ ਪੂਰੀ ਦੁਨੀਆ 'ਚ ਤਬਾਹੀ ਮਚਾ ਰਿਹਾ ਹੈ, ਉਥੇ ਹੀ ਪੰਜਾਬ 'ਚ ਵੀ ਕੋਰੋਨਾ ਵਾਇਰਸ ਨੇ ਆਪਣੇ ਪੈਰ ਪੂਰੀ ਤਰ੍ਹਾਂ ਪਸਾਰ ਲਏ ਹਨ। ਪੰਜਾਬ 'ਚੋਂ ਹੁਣ ਤੱਕ 197 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ 14 ਦੀ ਮੌਤ ਹੋ ਚੁੱਕੀ ਹੈ ਜਦਕਿ 27 ਲੋਕ ਠੀਕ ਹੋਏ ਹਨ। ਇਸੇ ਵਿਚਕਾਰ ਅੱਜ ਜਲੰਧਰ ਵਾਸੀਆਂ ਲਈ ਚੰਗੀ ਖਬਰ ਮਿਲੀ ਹੈ। ਜਲੰਧਰ 'ਚ ਅੱਜ 56 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।

ਇਥੇ ਦੱਸ ਦੇਈਏ ਕਿ ਜਿੱਥੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ, ਉਥੇ ਹੀ 6 ਪਾਜ਼ੀਟਿਵ ਕੇਸ ਵੀ ਸਾਹਮਣੇ ਆ ਚੁੱਕੇ ਹਨ। ਪਾਜ਼ੀਟਿਵ ਕੇਸਾਂ 'ਚ ਇਕ ਸ਼ਾਹਕੋਟ ਦੀ ਕੋਰੋਨਾ ਕਾਰਨ ਮਰੀ ਕੁਲਜੀਤ ਕੌਰ ਦਾ ਪਤੀ ਮਲਕੀਤ ਸਿੰਘ ਸ਼ਾਮਲ ਹਨ ਅਤੇ ਦੂਜੇ ਕੇਸ 'ਚ ਦੀਪਕ ਸ਼ਰਮਾ ਦੇ ਸੰਪਰਕ 'ਚ ਰਹਿਣ ਵਾਲਾ ਸੁਰਨੀਤ ਕਪੂਰ ਸ਼ਾਮਲ ਹੈ। ਸੁਰਨੀਤ ਕਿਲਾ ਮੁਹੱਲੇ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਹੁਣ ਤੱਕ ਮਿਲੇ ਪਾਜ਼ੇਟਿਵ ਕੇਸਾਂ ਦੀ ਗਿਣਤੀ 31 ਹੋ ਗਈ ਹੈ।


shivani attri

Content Editor

Related News