ਜਲੰਧਰ ਜ਼ਿਲ੍ਹੇ ਲਈ ਚੰਗੀ ਖਬਰ, 526 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

Sunday, Jul 12, 2020 - 04:14 PM (IST)

ਜਲੰਧਰ (ਰੱਤਾ)— ਜਲੰਧਰ 'ਚ ਵੱਧ ਰਹੇ ਕੋਰੋਨਾ ਦੇ ਪ੍ਰਕੋਪ ਦੌਰਾਨ ਜਲੰਧਰ ਵਾਸੀਆਂ ਲਈ ਕੁਝ ਰਾਹਤ ਭਰੀ ਖਬਰ ਮਿਲੀ ਹੈ। ਜਲੰਧਰ ਵਾਸੀਆਂ ਲਈ ਰਾਹਤ ਖਬਰ ਇਹ ਹੈ ਕਿ ਅੱਜ ਜ਼ਿਲ੍ਹਾ ਜਲੰਧਰ 'ਚ 526 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਸਿਹਤ ਮਹਿਕਮੇ ਨੂੰ ਐਤਵਾਰ ਫਰੀਦਕੋਟ ਮੈਡੀਕਲ ਕਾਲਜ ਤੋਂ 526 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ। ਇਥੇ ਦੱਸ ਦੇਈਏ ਕਿ ਅੱਜ ਜਲੰਧਰ ਜ਼ਿਲ੍ਹੇ 'ਚੋਂ 28 ਕੋਰੋਨਾ ਦੇ ਪਾਜ਼ੇਟਿਵ ਕੇਸ ਮਿਲੇ ਹਨ, ਜਿਨ੍ਹਾਂ 'ਚ ਮਹਿੰਦਰ ਸਿੰਘ ਸਾਬਕਾ ਮੰਤਰੀ ਕੇ. ਪੀ. ਦੀ ਰਿਪੋਰਟ ਵੀ ਪਾਜ਼ੇਟਿਵ ਪਾਈ ਗਈ ਹੈ।

ਕੱਲ੍ਹ ਆਈ ਸੀ 587 ਲੋਕਾਂ ਦੀ ਰਿਪੋਰਟ ਨੈਗੇਟਿਵ
ਸਿਹਤ ਮਹਿਕਮੇ ਵੱਲੋਂ ਪ੍ਰੈੱਸ ਨੂੰ ਜਾਰੀ ਕੀਤੀ ਗਈ ਲਿਸਟ ਮੁਤਾਬਕ ਸ਼ਨੀਵਾਰ ਨੂੰ 587 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਰੋਗੀਆਂ 'ਚੋਂ 4 ਹੋਰ ਠੀਕ ਹੋ ਕੇ ਘਰਾਂ ਨੂੰ ਪਰਤ ਗਏ। ਜ਼ਿਕਰਯੋਗ ਹੈ ਕਿ ਜਲੰਧਰ 'ਚ ਅੱਜ ਦੇ ਮਿਲੇ 28 ਪਾਜ਼ੇਟਿਵ ਕੇਸਾਂ ਨੂੰ ਮਿਲਾ ਕੇ ਕੁੱਲ ਅੰਕੜਾ 1200 ਤੋਂ ਪਾਰ ਹੋ ਚੁੱਕਾ ਹੈ, ਜਿਨ੍ਹਾਂ 'ਚੋਂ 26 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।

ਜਾਣੋ ਜਲੰਧਰ ਦੇ ਤਾਜ਼ਾ ਹਾਲਾਤ
ਕੁਲ ਸੈਂਪਲ-28721
ਨੈਗੇਟਿਵ ਆਏ-26285
ਪਾਜ਼ੇਟਿਵ ਆਏ- 1212
ਡਿਸਚਾਰਜ ਹੋਏ ਮਰੀਜ਼ 713
ਮੌਤਾਂ ਹੋਈਆਂ 26
ਐਕਟਿਵ ਕੇਸ 445


shivani attri

Content Editor

Related News