'ਕੋਰੋਨਾ' ਆਫ਼ਤ ਦੌਰਾਨ ਜਲੰਧਰ ਜ਼ਿਲ੍ਹੇ ਲਈ ਰਾਹਤ ਭਰੀ ਖਬਰ, 689 ਦੀ ਰਿਪੋਰਟ ਆਈ ਨੈਗੇਟਿਵ

Friday, Jul 17, 2020 - 03:13 PM (IST)

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਵੱਧਦੇ ਕੋਹਰਾਮ ਦੌਰਾਨ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ 689 ਲੋਕਾਂ ਦੀਆਂ ਕੋਰੋਨਾ ਜਾਂਚ ਲਈ ਭੇਜੀਆਂ ਗਈਆਂ ਰਿਪੋਰਟਾਂ ਨੈਗੇਟਿਵ ਹਾਸਲ ਹੋਈਆਂ ਹਨ। ਇਥੇ ਦੱਸ ਦੇਈਏ ਕਿ ਅੱਜ ਜਲੰਧਰ ਜ਼ਿਲ੍ਹੇ 'ਚ ਕੁੱਲ 66 ਪਾਜ਼ੇਟਿਵ ਕੇਸ ਵੀ ਪਾਏ ਗਏ ਹਨ, ਜਿਸ ਦੇ ਨਾਲ ਪਾਜ਼ੇਟਿਵ ਕੇਸਾਂ ਦਾ ਅੰਕੜਾ ਜ਼ਿਲ੍ਹੇ 'ਚ 1500 ਤੋਂ ਪਾਰ ਹੋ ਚੁੱਕਾ ਹੈ। ਕੋਰੋਨਾ ਦੇ ਕਾਰਨ ਜ਼ਿਲ੍ਹਾ ਜਲੰਧਰ 'ਚੋਂ ਕੁੱਲ 32 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ ਅਤੇ 886 ਲੋਕ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ।

ਇਹ ਵੀ ਪੜ੍ਹੋ: ਪ੍ਰੇਮਿਕਾ ਨਾਲ ਖਿੱਚੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ 'ਤੇ ਪ੍ਰੇਮੀ ਨੂੰ ਭੁਗਤਣਾ ਪਿਆ ਖ਼ੌਫ਼ਨਾਕ ਅੰਜਾਮ

ਕੱਲ੍ਹ 739 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 31 ਨੂੰ ਮਿਲੀ ਸੀ ਛੁੱਟੀ
ਸਿਹਤ ਵਿਭਾਗ ਵੱਲੋਂ ਪ੍ਰੈੱਸ ਨੂੰ ਜਾਰੀ ਕੀਤੀ ਗਈ ਲਿਸਟ ਅਨੁਸਾਰ ਵੀਰਵਾਰ ਨੂੰ 739 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ 'ਚੋਂ 31 ਹੋਰਨਾਂ ਨੂੰ ਛੁੱਟੀ ਮਿਲ ਗਈ ਸੀ। ਸਿਹਤ ਮਹਿਕਮੇ ਨੇ ਬੀਤੇ ਦਿਨ 913 ਹੋਰ ਲੋਕਾਂ ਦੇ ਨਮੂਨੇ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।

ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਦਾ ਜਨਮਦਿਨ ਮਨਾਉਂਦੇ ਸਮਾਜਿਕ ਦੂਰੀ ਭੁੱਲੇ ASI, ਤਸਵੀਰਾਂ ਵਾਇਰਲ ਹੋਣ 'ਤੇ ਡਿੱਗੀ ਗਾਜ
ਇਹ ਵੀ ਪੜ੍ਹੋ: ਭੈਣ ਨੂੰ ਗੋਲੀ ਮਾਰ ਕੇ ਮੌਤ ਦੇਣ ਵਾਲਾ ਭਰਾ ਹੋਇਆ ਗ੍ਰਿਫ਼ਤਾਰ, ਪੁੱਛਗਿੱਛ ''ਚ ਦੱਸਿਆ ਕਤਲ ਦਾ ਰਾਜ਼

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 9 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1170, ਲੁਧਿਆਣਾ 'ਚ 1638, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1533, ਸੰਗਰੂਰ 'ਚ 672 ਕੇਸ, ਪਟਿਆਲਾ 'ਚ 776, ਮੋਹਾਲੀ 'ਚ 478, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 264, ਤਰਨਤਾਰਨ 221, ਹੁਸ਼ਿਆਰਪੁਰ 'ਚ 220, ਨਵਾਂਸ਼ਹਿਰ 'ਚ 253, ਮੁਕਤਸਰ 162, ਫਤਿਹਗੜ੍ਹ ਸਾਹਿਬ 'ਚ 192, ਰੋਪੜ 'ਚ 144, ਮੋਗਾ 'ਚ 169, ਫਰੀਦਕੋਟ 183, ਕਪੂਰਥਲਾ 145, ਫਿਰੋਜ਼ਪੁਰ 'ਚ 199, ਫਾਜ਼ਿਲਕਾ 138, ਬਠਿੰਡਾ 'ਚ 171, ਬਰਨਾਲਾ 'ਚ 79, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6295 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2591 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 231 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਵੱਲੋਂ ਰਾਸ਼ਨ ਸਟੋਰ ਕਰਨ ਦੇ ਲਗਾਏ ਦੋਸ਼ਾਂ 'ਤੇ ਵਿਧਾਇਕ ਬੇਰੀ ਦਾ ਪਲਟਵਾਰ


shivani attri

Content Editor

Related News