ਜਲੰਧਰ 'ਚ ਇਕ ਹੋਰ ਮਹਿਲਾ ਮਰੀਜ਼ ਨੇ ਜਿੱਤੀ 'ਕੋਰੋਨਾ' ਵਿਰੁੱਧ ਜੰਗ

Wednesday, May 13, 2020 - 05:13 PM (IST)

ਜਲੰਧਰ 'ਚ ਇਕ ਹੋਰ ਮਹਿਲਾ ਮਰੀਜ਼ ਨੇ ਜਿੱਤੀ 'ਕੋਰੋਨਾ' ਵਿਰੁੱਧ ਜੰਗ

ਜਲੰਧਰ (ਰੱਤਾ)— ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖਲ ਅੱਜ ਇਕ ਹੋਰ ਕੋਰੋਨਾ ਪੀੜਤ ਮਹਿਲਾ ਨੇ ਕੋਰੋਨਾ ਨੂੰ ਹਰਾਉਂਦੇ ਹੋਏ ਜੰਗ ਜਿੱਤ ਲਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਦਾਨਿਸ਼ਮੰਦਾਂ ਦੀ ਰਹਿਣ ਵਾਲੀ ਸੁਨੀਤਾ ਪਤਨੀ ਪਵਨ ਕੁਮਾਰ ਨੂੰ ਅੱਜ ਪੂਰੀ ਤਰ੍ਹਾਂ ਮਿਹਤਯਾਬ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਅੱਜ ਇਸ ਕੋਰੋਨਾ ਪੀੜਤ ਮਹਿਲਾ ਦੇ ਠੀਕ ਹੋਣ ਤੋਂ ਬਾਅਦ ਹੁਣ ਜਲੰਧਰ 'ਚ ਕੋਰੋਨਾ ਵਿਰੁੱਧ ਜੰਗ ਜਿੱਤਣ ਵਾਲਿਆਂ ਦੀ ਗਿਣਤੀ 26 ਤੱਕ ਪਹੁੰਚ ਗਈ ਹੈ। ਇਥੇ ਦੱਸ ਦੇਈਏ ਕਿ ਜਲੰਧਰ 'ਚੋਂ ਕੁੱਲ 197 ਕੇਸ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ 6 ਮਰੀਜ਼ ਕੋਰੋਨਾ ਖਿਲਾਫ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ ਜਦਕਿ ਠੀਕ ਹੋਣ ਵਾਲਿਆਂ ਦੀ ਗਿਣਤੀ 26 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ਪੁਲਸ ਨੂੰ ਝਟਕਾ, ਨਾਕੇ ਦੌਰਾਨ ASI 'ਤੇ ਗੱਡੀ ਚੜ੍ਹਾਉਣ ਵਾਲੇ ਨੌਜਵਾਨ ਨੂੰ ਮਿਲੀ ਜ਼ਮਾਨਤ
ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 42,96,016 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,89,053 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 15,45,550 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 70756 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2293 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1966 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।

ਇਹ ਵੀ ਪੜ੍ਹੋ​​​​​​​: ਟਰੈਕਟਰ 'ਤੇ ਵਿਆਹ ਕੇ ਲਿਆਇਆ ਲਾੜੀ, ਨਜ਼ਾਰਾ ਦੇਖ ਪੁਲਸ ਨੇ ਵੀ ਇੰਝ ਕੀਤਾ ਸੁਆਗਤ (ਤਸਵੀਰਾਂ)
ਇਹ ਵੀ ਪੜ੍ਹੋ​​​​​​​: ਖੁਦ ਨੂੰ ਅੱਗ ਲਾਉਣ ਤੋਂ ਬਾਅਦ ਸੜਕ 'ਤੇ ਚੀਕਦਾ ਰਿਹਾ ਵਿਅਕਤੀ, ਫਿਰ...


author

shivani attri

Content Editor

Related News