ਜਲੰਧਰ ''ਚ ਇਕ ਹੋਰ ''ਕੋਰੋਨਾ'' ਦਾ ਪਾਜ਼ੇਟਿਵ ਕੇਸ ਆਇਆ ਸਾਹਮਣੇ, ਗਿਣਤੀ 137 ਤੱਕ ਪੁੱਜੀ

05/06/2020 7:49:57 PM

ਜਲੰਧਰ (ਰੱਤਾ)— ਪੂਰੇ ਦੇਸ਼ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਆਪਣੇ ਪੈਰ ਪੰਜਾਬ 'ਚ ਪੂਰੀ ਤਰ੍ਹਾਂ ਪਸਾਰ ਲਏ ਹਨ। ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਦੇਖਣ ਨੂੰ ਮਿਲ ਰਿਹਾ ਹੈ। ਅੱਜ ਜਲੰਧਰ ਦੇ ਮਸ਼ਹੂਰ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਇਕ ਸਟਾਫ ਮੈਂਬਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰੂ ਨਾਨਕ ਮਿਸ਼ਨ ਦੇ ਸਟਾਫ ਮੈਂਬਰ ਅਮਰੀਕ ਸਿੰਘ (56) ਸਾਲਾ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਬੁੱਧਵਾਰ ਨੂੰ ਮਿਲੇ ਇਸ ਕੋਰੋਨਾ ਦੇ ਪਾਜ਼ੇਟਿਵ ਕੇਸ ਨੂੰ ਮਿਲਾ ਕੇ ਮਿਲਾ ਕੇ ਹੁਣ ਤੱਕ ਜਲੰਧਰ 'ਚੋਂ 137 ਕੇਸ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ 12 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ ਜਦਕਿ ਕੋਰੋਨਾ ਦੇ ਕਾਰਨ ਹੀ ਅੱਜ ਇਕ ਹੋਰ ਜਲੰਧਰ ਦੇ ਨੌਜਵਾਨ ਨੇ ਪੀ.ਜੀ.ਆਈ. 'ਚ ਦਮ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ 5 ਤੱਕ ਪਹੁੰਚ ਗਈ ਹੈ।

shivani attri

This news is Content Editor shivani attri