'ਕੋਰੋਨਾ' ਦੇ ਕਹਿਰ ਵਿਚਾਲੇ ਪ੍ਰਕਾਸ਼ ਸਿੰਘ ਬਾਦਲ ਨੇ ਇਸ ਤਰ੍ਹਾਂ ਜਾਣਿਆ ਜਲੰਧਰ ਦਾ ਹਾਲ
Tuesday, Apr 28, 2020 - 07:55 PM (IST)
ਜਲੰਧਰ (ਬੁਲੰਦ)— ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਬੀਤੇ ਦਿਨ ਜਲੰਧਰ ਉੱਤਰੀ ਹਲਕੇ ਦੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨੂੰ ਫੋਨ ਕਰਕੇ ਇਲਾਕੇ ਦਾ ਹਾਲ ਜਾਣਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਬਾਰੇ ਵੀ ਕਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਵੱਲੋਂ ਦਿੱਤੀ ਗਈ।
ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 338 ਤੱਕ ਪਹੁੰਚਿਆ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ 338 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 79, ਮੋਹਾਲੀ 'ਚ 64, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 22, ਲੁਧਿਆਣਾ 'ਚ 18, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 61, ਹੁਸ਼ਿਆਰਪੁਰ 'ਚ 8, ਤਰਨਾਰਨ 8 ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 3 ਕਪੂਰਥਲਾ 3, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।