ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖੈਰ ਰਹੀ, ਪੁਲਸ ਰੱਖ ਰਹੀ ਡ੍ਰੋਨ ਜ਼ਰੀਏ ਨਜ਼ਰ

Saturday, Apr 04, 2020 - 05:06 PM (IST)

ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖੈਰ ਰਹੀ, ਪੁਲਸ ਰੱਖ ਰਹੀ ਡ੍ਰੋਨ ਜ਼ਰੀਏ ਨਜ਼ਰ

ਜਲੰਧਰ (ਸੁਧੀਰ)— ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਮਿਸ਼ਨਰੇਟ ਪੁਲਸ ਅਤੇ ਜ਼ਿਲਾ ਪ੍ਰਸ਼ਾਸਨ ਹੋਰ ਜ਼ਿਆਦਾ ਸਖਤੀ ਕਰਨ ਦੀ ਤਿਆਰੀ ਕਰਨ ਜਾ ਰਿਹਾ ਹੈ, ਜਿਸ ਕਾਰਨ ਹੁਣ ਕਮਿਸ਼ਨਰੇਟ ਪੁਲਸ ਨੇ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਯੂ. ਏ. ਵੀਜ਼ ਸਰਵਿਸ (ਡ੍ਰੋਨ) ਦੀ ਸ਼ੁਰੂਆਤ ਕੀਤੀ ਹੈ।

ਇਹ ਵੀ ਪੜ੍ਹੋ: ਭਾਈ ਨਿਰਮਲ ਸਿੰਘ ਦੀ ਆਖਰੀ ਫੋਨ ਕਾਲ ਆਈ ਸਾਹਮਣੇ, ਰਿਕਾਰਡਿੰਗ ਹੋਈ ਵਾਇਰਲ (ਵੀਡੀਓ)

PunjabKesari
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਕਰਫਿਊ ਨੂੰ ਹੋਰ ਸਖਤ ਬਣਾਉਣ ਲਈ ਕਮਿਸ਼ਨਰੇਟ ਪੁਲਸ ਨੇ ਅਨਮੈਂਡ ਏਰੀਅਲ ਵ੍ਹੀਕਲ ਦੀ ਪੰਜਾਬ ਆਰਮਡ ਪੁਲਸ ਦੇ ਸਹਿਯੋਗ ਨਾਲ ਇਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਇਸ 'ਚ ਡ੍ਰੋਨ ਦੇ ਜ਼ਰੀਏ ਕਮਿਸ਼ਨਰੇਟ ਪੁਲਸ ਦੇ ਕਰਮਚਾਰੀ ਸ਼ਹਿਰ 'ਚ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਨਜ਼ਰ ਰੱਖਣਗੇ।

ਇਹ ਵੀ ਪੜ੍ਹੋ: ਭਾਈ ਨਿਰਮਲ ਸਿੰਘ ਦੀ ਧੀ ਕੋਰੋਨਾ ਪਾਜ਼ੀਟਿਵ

ਉਨ੍ਹਾਂ ਦੱਸਿਆ ਕਿ ਡ੍ਰੋਨ ਜ਼ਰੀਏ ਜੇਕਰ ਪੁਲਸ ਨੂੰ ਕੋਈ ਵੀ ਨਿਯਮਾਂ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਸ਼ਹਿਰ ਦੇ ਕੰਪਨੀ ਬਾਗ ਚੌਕ, ਸਬਜ਼ੀ ਮੰਡੀ, ਮਾਡਲ ਟਾਊਨ ਖੇਤਰਾਂ 'ਚ ਇਸ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਡ੍ਰੋਨ ਨਾਲ 2 ਕਿਲੋਮੀਟਰ ਏਰੀਏ ਤੱਕ ਦੇ ਦਾਇਰੇ ਨੂੰ ਕਵਰ ਕੀਤਾ ਜਾ ਸਕਦਾ ਹੈ ਅਤੇ ਇਸ ਨੂੰ 200 ਮੀਟਰ ਉਚਾਈ ਤੱਕ ਉਡਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਫਗਵਾੜਾ ਦੇ ਵਾਸੀ ਦੀ ਅਮਰੀਕਾ 'ਚ 'ਕੋਰੋਨਾ ਵਾਇਰਸ' ਨਾਲ ਮੌਤ
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖਬਰ, 'ਕੋਵਾ ਐਪ' ਰਾਹੀਂ ਲਵੋ ਜ਼ਰੂਰੀ ਵਸਤਾਂ ਦੀ ਸਪਲਾਈ

ਉਨ੍ਹਾਂ ਦੱਸਿਆ ਕਿ ਡ੍ਰੋਨ ਨੂੰ ਉਡਾਉਣ ਵਾਲੀ ਟੀਮ ਮੈਪਿੰਗ ਦੇ ਜ਼ਰੀਏ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਨਜ਼ਰ ਰੱਖੇਗੀ। ਉਨ੍ਹਾਂ ਦੱਸਿਆ ਕਿ ਜ਼ਰੂਰਤ ਪੈਣ 'ਤੇ ਮੈਪਿੰਗ ਨੂੰ ਕਲੋਜ਼ ਕਰਕੇ ਵੇਖਿਆ ਜਾਵੇਗਾ ਤਾਂ ਜੋ ਜ਼ਰੂਰਤ ਪੈਣ 'ਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਪੀ. ਸੀ. ਆਰ. ਕਰਮਚਾਰੀ ਅਤੇ ਪੁਲਸ ਕਰਮਚਾਰੀਆਂ ਨੂੰ ਮੌਕੇ 'ਤੇ ਭੇਜਿਆ ਜਾ ਸਕੇ।
ਇਹ ਵੀ ਪੜ੍ਹੋ: ਫਰੀਦਕੋਟ 'ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਮਝਦਾਰ ਅਤੇ ਪੜ੍ਹੇ-ਲਿਖੇ ਲੋਕ ਕਰਫਿਊ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਜਿਨ੍ਹਾਂ ਦਾ ਉਹ ਧੰਨਵਾਦ ਪ੍ਰਗਟ ਕਰਦੇ ਹਨ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਪੁਲਸ ਨੇ ਆਪਣਾ ਸ਼ਿਕੰਜਾ ਕੱਸਿਆ ਹੋਇਆ ਹੈ, ਜੋ ਕਿ ਅਜੇ ਤੱਕ ਪੁਲਸ ਨੇ 119 ਮਾਮਲੇ ਦਰਜ ਕਰ ਕੇ 152 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ 1651 ਚਲਾਨ ਕੱਟਣ ਤੋਂ ਇਲਾਵਾ 151 ਵਾਹਨਾਂ ਨੂੰ ਥਾਣੇ 'ਚ ਜ਼ਬਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਪੁਲਸ ਦੀ ਸਖ਼ਤੀ ਇੰਝ ਹੀ ਜਾਰੀ ਰਹੇਗੀ।

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ, ਗੁ. ਸ਼ਹੀਦ ਗੰਜ ਅਤੇ ਨਾਲ ਲੱਗਦੇ ਗੁਰਦੁਆਰਿਆਂ 'ਚੋਂ ਉੱਡੀਆਂ ਰੌਣਕਾਂ
ਇਹ ਵੀ ਪੜ੍ਹੋ: ਸਸਕਾਰ ਤੋਂ 16 ਦਿਨ ਬਾਅਦ ਵੀ ਨਹੀਂ ਚੁਗੇ ਗਏ ਕੋਰੋਨਾ ਨਾਲ ਮਰੇ ਬਲਦੇਵ ਸਿੰਘ ਦੇ ਫੁੱਲ
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਫੈਲਾਉਣ ਲਈ ਐੱਨ. ਆਰ. ਆਈਜ਼ ਨੂੰ ਦੋਸ਼ੀ ਠਹਿਰਾਉਣਾ ਗਲਤ : ਕੈਪਟਨ


author

shivani attri

Content Editor

Related News