ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦੀ ਦਹਿਸ਼ਤ, ਇਕੋ ਦਿਨ 'ਚ 42 ਨਵੇਂ ਕੇਸਾਂ ਦੀ ਹੋਈ ਪੁਸ਼ਟੀ

07/16/2020 7:07:57 PM

ਜਲੰਧਰ (ਰੱਤਾ)— ਜ਼ਿਲ੍ਹਾ ਜਲੰਧਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਅੱਜ ਸਵੇਰੇ 26 ਪਾਜ਼ੇਟਿਵ ਕੇਸ ਮਿਲਣ ਤੋਂ ਬਾਅਦ ਹੁਣ ਮੁੜ ਤੋਂ 16 ਹੋਰ ਕੇਸ ਪਾਜ਼ੇਟਿਵ ਪਾਏ ਗਏ ਹਨ। ਇਥੇ ਦੱਸ ਦੇਈਏ ਕਿ ਅੱਜ ਜਲੰਧਰ ਜ਼ਿਲ੍ਹੇ 'ਚ ਹੁਣ ਤੱਕ ਕੁੱਲ 42 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਲੋਕਾਂ 'ਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪ੍ਰੇਮਿਕਾ ਨਾਲ ਖਿੱਚੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ''ਤੇ ਪ੍ਰੇਮੀ ਨੂੰ ਭੁਗਤਣਾ ਪਿਆ ਖ਼ੌਫ਼ਨਾਕ ਅੰਜਾਮ

 

ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ  8861 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1147, ਲੁਧਿਆਣਾ 'ਚ 1581, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1475, ਸੰਗਰੂਰ 'ਚ 672 ਕੇਸ, ਪਟਿਆਲਾ 'ਚ 749, ਮੋਹਾਲੀ 'ਚ 456, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 263, ਤਰਨਤਾਰਨ 221, ਹੁਸ਼ਿਆਰਪੁਰ 'ਚ 215, ਨਵਾਂਸ਼ਹਿਰ 'ਚ 251, ਮੁਕਤਸਰ 159, ਫਤਿਹਗੜ੍ਹ ਸਾਹਿਬ 'ਚ 178, ਰੋਪੜ 'ਚ 143, ਮੋਗਾ 'ਚ 153, ਫਰੀਦਕੋਟ 175, ਕਪੂਰਥਲਾ 142, ਫਿਰੋਜ਼ਪੁਰ 'ਚ 190, ਫਾਜ਼ਿਲਕਾ 114, ਬਠਿੰਡਾ 'ਚ 154, ਬਰਨਾਲਾ 'ਚ 79, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6067 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2542 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 226 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਫਰੈਂਕੋ ਮੁਲੱਕਲ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਉੱਠੇ ਸਵਾਲ

ਸਿਹਤ ਮਹਿਕਮਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪਰਵਾਹੀ ਨਾਲ ਵਧ ਰਹੇ ਹਨ ਕੋਰੋਨਾ ਦੇ ਰੋਗੀ!
ਇਨ੍ਹੀਂ ਦਿਨੀਂ ਕੋਰੋਨਾ ਵਾਇਰਸ ਸਬੰਧੀ ਜਿੱਥੇ ਹਰ ਵਿਅਕਤੀ ਖੌਫਜ਼ਦਾ ਹੈ, ਉਥੇ ਲੱਗਦਾ ਹੈ ਕਿ ਸਿਹਤ ਮਹਿਕਮਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਦੀ ਜ਼ਰਾ ਵੀ ਪ੍ਰਵਾਹ ਨਹੀਂ ਹੈ ਅਤੇ ਉਨ੍ਹਾਂ ਦੀ ਲਾਪਰਵਾਹੀ ਨਾਲ ਹੀ ਕੋਰੋਨਾ ਪਾਜ਼ੇਟਿਵ ਰੋਗੀਆਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਸਿਹਤ ਮਹਿਕਮਾ ਜਿਨ੍ਹਾਂ ਲੋਕਾਂ ਦੇ ਨਮੂਨੇ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲੈਂਦਾ ਹੈ, ਉਨ੍ਹਾਂ ਨੂੰ ਪੂਰੀ ਤਰ੍ਹਾਂ ਇਹ ਨਹੀਂ ਸਮਝਾਉਂਦਾ ਕਿ ਜਦੋਂ ਤੱਕ ਨਮੂਨਿਆਂ ਦੀ ਰਿਪੋਰਟ ਨਾ ਆ ਜਾਵੇ, ਉਹ ਆਪਣੇ ਘਰ 'ਚ ਹੀ ਰਹਿਣ। ਕਈ ਵਾਰ ਅਜਿਹਾ ਵੇਖਣ ਨੂੰ ਮਿਲਦਾ ਹੈ ਕਿ ਜੋ ਲੋਕ ਆਪਣਾ ਸੈਂਪਲ ਦੇ ਦਿੰਦੇ ਹਨ, ਉਹ ਦੂਜੇ ਜਾਂ ਤੀਜੇ ਦਿਨ ਸਿਵਲ ਹਸਪਤਾਲ ਜਾਂ ਸਿਵਲ ਸਰਜਨ ਦਫਤਰ 'ਚ ਆ ਕੇ ਆਪਣੀ ਰਿਪੋਰਟ ਦਾ ਪਤਾ ਲਗਾ ਰਹੇ ਹੁੰਦੇ ਹਨ। ਦੂਜੇ ਪਾਸੇ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪਰਵਾਹੀ ਦੀ ਗੱਲ ਕੀਤੀ ਜਾਵੇ ਤਾਂ ਸ਼ਹਿਰ 'ਚ ਕੁਝ ਪ੍ਰਮੁੱਖ ਸਥਾਨਾਂ 'ਤੇ ਦੁਕਾਨਾਂ ਰਾਤ 10 ਵਜੇ ਤੱਕ ਵੀ ਖੁੱਲ੍ਹੀਆਂ ਰਹਿੰਦੀਆਂ ਹਨ।

shivani attri

This news is Content Editor shivani attri