ਜਲੰਧਰ ਜ਼ਿਲ੍ਹੇ ''ਚ ਕੋਰੋਨਾ ਦੇ 45 ਨਵੇਂ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ 1800 ਤੋਂ ਹੋਈ ਪਾਰ

07/23/2020 11:30:40 PM

ਜਲੰਧਰ (ਰੱਤਾ)— ਜ਼ਿਲ੍ਹਾ ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਜ਼ਿਲ੍ਹੇ 'ਚੋਂ 20 ਤੋਂ ਉੱਪਰ ਕੋਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਵੀ ਜਲੰਧਰ ਜ਼ਿਲ੍ਹੇ 'ਚੋਂ ਸਵੇਰੇ 31 ਪਾਜ਼ੇਟਿਵ ਕੇਸ ਮਿਲਣ ਤੋਂ ਬਾਅਦ ਹੁਣ ਮੁੜ 14 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਦੱਸਣਯੋਗ ਹੈ ਕਿ ਅੱਜ ਜਲੰਧਰ ਜ਼ਿਲ੍ਹੇ 'ਚੋਂ ਹੁਣ ਤੱਕ ਕੁੱਲ 45 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਹੁਣ ਦੇ ਮਿਲੇ 14 ਕੇਸ ਪ੍ਰਾਈਵੇਟ ਲੈਬਾਰਟਰੀ 'ਚੋਂ ਪ੍ਰਾਪਤ ਹੋਏ ਹਨ। ਇਸ ਦੇ ਨਾਲ ਹੀ ਹੁਣ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1829 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ 35 ਲੋਕ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ।

ਜਾਣੋ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1360, ਲੁਧਿਆਣਾ 'ਚ 2059, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1829, ਸੰਗਰੂਰ 'ਚ 844 ਕੇਸ, ਪਟਿਆਲਾ 'ਚ 1149, ਮੋਹਾਲੀ 'ਚ 605, ਗੁਰਦਾਸਪੁਰ 'ਚ 323 ਕੇਸ, ਪਠਾਨਕੋਟ 'ਚ 291, ਤਰਨਤਾਰਨ 242, ਹੁਸ਼ਿਆਰਪੁਰ 'ਚ 392, ਨਵਾਂਸ਼ਹਿਰ 'ਚ 275, ਮੁਕਤਸਰ 186, ਫਤਿਹਗੜ੍ਹ ਸਾਹਿਬ 'ਚ 244, ਰੋਪੜ 'ਚ 180, ਮੋਗਾ 'ਚ 229, ਫਰੀਦਕੋਟ 229, ਕਪੂਰਥਲਾ 169, ਫਿਰੋਜ਼ਪੁਰ 'ਚ 237, ਫਾਜ਼ਿਲਕਾ 179, ਬਠਿੰਡਾ 'ਚ 200, ਬਰਨਾਲਾ 'ਚ 89, ਮਾਨਸਾ 'ਚ 86 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 7641 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3438 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 273 ਲੋਕਾਂ ਦੀ ਮੌਤ ਹੋ ਚੁੱਕੀ ਹੈ।


shivani attri

Content Editor

Related News