ਜਲੰਧਰ ਜ਼ਿਲ੍ਹੇ 'ਚ ਮੁੜ ਵੱਡੀ ਗਿਣਤੀ 'ਚ ਮਿਲੇ ਕੋਰੋਨਾ ਦੇ ਨਵੇਂ ਕੇਸ, ਅੰਕੜਾ ਪੁੱਜਾ 5400 ਤੋਂ ਪਾਰ

Monday, Aug 24, 2020 - 04:31 PM (IST)

ਜਲੰਧਰ ਜ਼ਿਲ੍ਹੇ 'ਚ ਮੁੜ ਵੱਡੀ ਗਿਣਤੀ 'ਚ ਮਿਲੇ ਕੋਰੋਨਾ ਦੇ ਨਵੇਂ ਕੇਸ, ਅੰਕੜਾ ਪੁੱਜਾ 5400 ਤੋਂ ਪਾਰ

ਜਲੰਧਰ (ਰੱਤਾ) — ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਇਕ ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਮਹਾਨਗਰ ਜਲੰਧਰ ਜ਼ਿਲ੍ਹੇ 'ਚੋਂ ਅੱਜ ਫਿਰ ਤੋਂ ਵੱਡੀ ਗਿਣਤੀ 'ਚ ਪਾਜ਼ੇਟਿਵ ਕੇਸ ਮਿਲੇ ਹਨ।

ਇਹ ਵੀ ਪੜ੍ਹੋ: ਮੋਬਾਇਲ ਕਾਰਨ ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, 6ਵੀਂ ਜਮਾਤ 'ਚ ਪੜ੍ਹਦੇ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਚੁੱਕਿਆ ਹੈਰਾਨ ਕਰਦਾ ਕਦਮ

ਸਿਹਤ ਮਹਿਕਮੇ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਜਿੱਥੇ ਜਲੰਧਰ ਜ਼ਿਲ੍ਹੇ 'ਚ 202 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਉਥੇ 4 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਚਲੇ ਗਏ ਹਨ। ਸਿਹਤ ਮਹਿਕਮੇ ਵੱਲੋਂ ਮਰਨ ਵਾਲਿਆਂ 'ਚੋਂ ਦੀ ਪਛਾਣ ਪੰਜਾਬੀ ਬਾਗ ਦੇ ਪ੍ਰਮੋਦ ਕੁਮਾਰ (58) ਅਤੇ ਨੀਲਾ ਮਹਿਲ ਦੀ ਹਰਬੰਸ ਕੌਰ (60) ਦੇ ਰੂਪ 'ਚ ਕੀਤੀ ਗਈ ਹੈ, ਜਿਨ੍ਹਾਂ ਦੀ ਇਲਾਜ ਅਧੀਨ ਅੱਜ ਮੌਤ ਹੋ ਗਈ। ਉਥੇ ਹੀ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 5454 ਤੱਕ ਪਹੁੰਚ ਗਿਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 139 ਤੱਕ ਪਹੁੰਚ ਗਈ ਹੈ। ਇਥੇ ਦੱਸ ਦੇਈਏ ਕਿ ਸਵੇਰੇ ਪਹਿਲਾਂ 67 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ ਅਤੇ ਹੁਣ 135 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਇਹ ਵੀ ਪੜ੍ਹੋ:ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਲਿਆ ਇਹ ਫੈਸਲਾ

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 41 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 3263 ਲੁਧਿਆਣਾ 8689, ਜਲੰਧਰ 5454, ਮੋਹਾਲੀ 'ਚ 2701, ਪਟਿਆਲਾ 'ਚ 4901, ਹੁਸ਼ਿਆਰਪੁਰ 'ਚ 1049, ਤਰਨਾਰਨ 670, ਪਠਾਨਕੋਟ 'ਚ 912, ਮਾਨਸਾ 'ਚ 393, ਕਪੂਰਥਲਾ 880, ਫਰੀਦਕੋਟ 826, ਸੰਗਰੂਰ 'ਚ 1917, ਨਵਾਂਸ਼ਹਿਰ 'ਚ 600, ਰੂਪਨਗਰ 670, ਫਿਰੋਜ਼ਪੁਰ 'ਚ 1565, ਬਠਿੰਡਾ 1703, ਗੁਰਦਾਸਪੁਰ 1380, ਫਤਿਹਗੜ੍ਹ ਸਾਹਿਬ 'ਚ 890, ਬਰਨਾਲਾ 877, ਫਾਜ਼ਿਲਕਾ 681, ਮੋਗਾ 1176, ਮੁਕਤਸਰ ਸਾਹਿਬ 635 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 1097 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 27172 ਲੋਕ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: ਫਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, 29 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ


author

shivani attri

Content Editor

Related News