ਜਲੰਧਰ ਜ਼ਿਲ੍ਹੇ 'ਚ ਮੁੜ ਕੋਰੋਨਾ ਦਾ ਧਮਾਕਾ, 200 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

08/30/2020 10:57:39 PM

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੋਜ਼ਾਨਾ ਜ਼ਿਲ੍ਹੇ 'ਚੋਂ ਵੱਡੀ ਗਿਣਤੀ 'ਚ ਨਵੇਂ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ। ਐਤਵਾਰ ਨੂੰ ਜਿੱਥੇ ਕੋਰੋਨਾ ਕਾਰਨ ਜਲੰਧਰ ਜ਼ਿਲ੍ਹੇ 'ਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਗਈ ਹੈ, ਉਥੇ ਹੀ 208 ਲੋਕਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਵੀ ਪਾਈ ਗਈ ਹੈ। ਇਥੇ ਦੱਸ ਦੇਈਏ ਕਿ ਸਵੇਰੇ ਪਹਿਲਾਂ 28 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਜਦਕਿ ਹੁਣ 180 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ:  ਨਾਕੇ ਦੌਰਾਨ ASI ''ਤੇ ਚੜ੍ਹਾਈ ਕਾਰ, ਦੂਰ ਤੱਕ ਘੜੀਸਦਾ ਲੈ ਗਿਆ ਨੌਜਵਾਨ  (ਵੀਡੀਓ)

ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲਿਆਂ 'ਚੋਂ ਦੋ ਦੀ ਪਛਾਣ ਕਿਸ਼ਨਪੁਰਾ ਦੇ ਰਹਿਣ ਵਾਲੇ 48 ਸਾਲਾ ਕੋਰੋਨਾ ਪੀੜਤ ਵਿਨੀਤ ਅਤੇ ਪਾਤਰਾ ਦੇ ਰਹਿਣ ਵਾਲੇ 27 ਸਾਲਾ ਕੋਰੋਨਾ ਪੀੜਤ ਗੁਰਪ੍ਰੀਤ ਵਜੋ ਹੋਈ ਹੈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 6400 ਤੋਂ ਪਾਰ ਹੋ ਚੁੱਕਾ ਹੈ ਜਦਕਿ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 164 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ: ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ

ਸ਼ਨੀਵਾਰ 163 ਮਰੀਜ਼ਾਂ ਨੇ ਦਿੱਤੀ ਸੀ ਕੋਰੋਨਾ ਨੂੰ ਮਾਤ
ਇਥੇ ਦੱਸਣਯੋਗ ਹੈ ਕਿ ਜ਼ਿਲ੍ਹੇ 'ਚ ਜਿੱਥੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਦਿਨੋ-ਦਿਨ ਵਾਧਾ ਹੋ ਰਿਹਾ ਹੈ, ਉੱਥੇ ਹੀ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵਧ ਰਹੀ ਹੈ। ਸ਼ਨੀਵਾਰ ਨੂੰ ਜ਼ਿਲ੍ਹੇ 'ਚ 166 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ ਅਤੇ ਇਸ ਦੇ ਨਾਲ ਹੀ 163 ਮਰੀਜ਼ ਠੀਕ ਵੀ ਹੋਏ ਸਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਜਿਨ੍ਹਾਂ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪ੍ਰਾਪਤ ਹੋਈ ਸੀ ਉਨ੍ਹਾਂ 'ਚ ਸਰਕਾਰੀ ਅਤੇ ਪ੍ਰਾਈਵੇਟ ਡਾਕਟਰ, ਸਟਾਫ ਨਰਸ, ਇਨਕਮ ਟੈਕਸ ਵਿਭਾਗ ਅਤੇ ਸਟੇਟ ਬੈਂਕ ਦੇ ਕੁਝ ਕਰਮਚਾਰੀ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ: ਲੁਧਿਆਣਾ ਦੇ ਮੁਕਾਬਲੇ ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦੀ ਰਫ਼ਤਾਰ ਦੁੱਗਣੀ, ਸਾਹਮਣੇ ਆਈ ਹੈਰਾਨ ਕਰਦੀ ਰਿਪੋਰਟ

ਸ਼ਨੀਵਾਰ 529 ਦੀ ਰਿਪੋਰਟ ਆਈ ਸੀ ਨੈਗੇਟਿਵ
ਮਹਿਕਮੇ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਮਹਿਕਮੇ ਨੂੰ 529 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਸੀ ਅਤੇ 428 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਗਏ ਸਨ।

ਇਹ ਵੀ ਪੜ੍ਹੋ: ਇਕ ਦਿਨ ਦੇ ਇਜਲਾਸ ਨੂੰ 'ਆਪ' ਵਿਧਾਇਕਾ ਬਲਜਿੰਦਰ ਕੌਰ ਨੇ ਦੱਸਿਆ ਸਿਰਫ ਡਰਾਮਾ

ਕੋਰੋਨਾ ਨੂੰ ਲੈ ਕੇ ਜਲੰਧਰ ਦੀ ਸਥਿਤੀ
ਕੁੱਲ ਸੈਂਪਲ-66489
ਨੈਗੇਟਿਵ ਆਏ-59201
ਪਾਜ਼ੇਟਿਵ ਆਏ-6447
ਡਿਸਚਾਰਜ ਹੋਏ-4065
ਮੌਤਾਂ ਹੋਈਆਂ-164
ਸਰਗਰਮ ਕੇਸ-2014

ਇਹ ਵੀ ਪੜ੍ਹੋ: ਪ੍ਰੇਮੀ ਨੇ ਪ੍ਰੇਮਿਕਾ ਨੂੰ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੀਤਾ ਇਹ ਕਾਰਾ


shivani attri

Content Editor

Related News