ਜਲੰਧਰ ਜ਼ਿਲ੍ਹੇ 'ਚੋਂ ਮੁੜ ਵੱਡੀ ਗਿਣਤੀ 'ਚ ਕੋਰੋਨਾ ਦੇ ਨਵੇਂ ਮਾਮਲੇ ਮਿਲਣ ਨਾਲ ਅੰਕੜਾ ਪੁੱਜਾ 11 ਹਜ਼ਾਰ ਦੇ ਪਾਰ

Saturday, Sep 19, 2020 - 08:22 PM (IST)

ਜਲੰਧਰ ਜ਼ਿਲ੍ਹੇ 'ਚੋਂ ਮੁੜ ਵੱਡੀ ਗਿਣਤੀ 'ਚ ਕੋਰੋਨਾ ਦੇ ਨਵੇਂ ਮਾਮਲੇ ਮਿਲਣ ਨਾਲ ਅੰਕੜਾ ਪੁੱਜਾ 11 ਹਜ਼ਾਰ ਦੇ ਪਾਰ

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨੰ ਨਹੀਂ ਲੈ ਰਿਹਾ ਹੈ।  ਅੱਜ ਫਿਰ ਤੋਂ ਜਲੰਧਰ ਜ਼ਿਲ੍ਹੇ 'ਚ ਵੱਡੀ ਗਿਣਤੀ 'ਚ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਜ਼ਿਲ੍ਹੇ 'ਚ ਸ਼ਨੀਵਾਰ ਨੂੰ 241 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ 6 ਲੋਕਾਂ ਦੀ ਮੌਤ ਹੋਣ ਦੀ ਵੀ ਸੂਚਨਾ ਮਿਲੀ ਹੈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 11 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ ਜਦਕਿ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 307 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ: ਦੁੱਖਭਰੀ ਖ਼ਬਰ: ਕੋਰੋਨਾ ਪੀੜਤ ਮਾਂ ਦੀ ਹੋਈ ਮੌਤ, ਭੋਗ ਦੀ ਰਸਮ ਮੌਕੇ ਪੁੱਤ ਨਾਲ ਵਾਪਰਿਆ ਇਹ ਭਾਣਾ

ਸ਼ੁੱਕਰਵਾਰ 3000 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 174 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 3000 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ ਵਿਚੋਂ 174 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 3513 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ: ਹੁਣ ਜਾਨਵਰਾਂ ਲਈ ਵੀ ਆ ਗਈ 'ਚਾਕਲੇਟ', ਜਾਣੋ ਕੀ ਹੈ ਇਸ ਦੀ ਖ਼ਾਸੀਅਤ

ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-135914
ਨੈਗੇਟਿਵ ਆਏ-120626
ਪਾਜ਼ੇਟਿਵ ਆਏ-11172
ਡਿਸਚਾਰਜ ਹੋਏ-8144
ਮੌਤਾਂ ਹੋਈਆਂ-307
ਇਹ ਵੀ ਪੜ੍ਹੋ:  ਜਲੰਧਰ: ਰੱਬ ਮੰਨੇ ਜਾਂਦੇ ਡਾਕਟਰਾਂ ਦੀ ਦਰਿੰਦਗੀ ਆਈ ਸਾਹਮਣੇ, ਬਿਨਾਂ ਇਲਾਜ ਕੀਤਿਆਂ ਸੜਕ 'ਤੇ ਸੁੱਟੇ ਮਰੀਜ਼


author

shivani attri

Content Editor

Related News