ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਕਾਂਗਰਸ ਨੇ ਮਨਾਇਆ ''ਜੈਘੋਸ਼ ਦਿਵਸ'', ਲਗਾਏ ਜੈਕਾਰੇ
Tuesday, Apr 21, 2020 - 09:36 AM (IST)
ਜਲੰਧਰ (ਧਵਨ)— ਪੰਜਾਬ ਸੂਬਾ ਕਾਂਗਰਸ ਕਮੇਟੀ ਨੇ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਉਨ੍ਹਾਂ ਦਾ ਹੱਕ ਦਿਵਾਉਣ ਲਈ ਸੋਮਵਾਰ ਸ਼ਾਮ ਜੈਕਾਰਾ 'ਜੈਘੋਸ਼ ਦਿਵਸ' ਦਾ ਆਯੋਜਨ ਕੀਤਾ ਗਿਆ, ਜਿਸ 'ਚ ਸਮੂਚੀ ਪਾਰਟੀ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ:ਬੋਰੀ ''ਚ ਲਪੇਟ ਕੇ ਸੁੱਟਿਆ ਨਵ-ਜੰਮਿਆ ਬੱਚਾ, ਇਨਸਾਨੀਅਤ ਨੂੰ ਸ਼ਰਮਸਾਰ ਕਰਦੀਆਂ ਨੇ ਇਹ ਤਸਵੀਰਾਂ
ਇਸ ਦੇ ਤਹਿਤ ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦਾ ਮੁਕਾਬਲਾ ਕਰ ਰਹੇ ਕਰੋੜਾਂ ਯੋਧਿਆਂ ਦਾ ਧੰਨਵਾਦ ਜਤਾਇਆ ਗਿਆ, ਉਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਨਾਲ ਇਕਜੁੱਟਤਾ ਪ੍ਰਕਟ ਕਰਦੇ ਹੋਏ ਕੇਂਦਰ ਨੂੰ ਪੰਜਾਬ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਮੰਗ ਕੀਤੀ ਗਈ। ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਮੰਗ 'ਤੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ ਕਾਂਗਰਸੀ ਨੇਤਾਵਾਂ ਨੇ ਜੈਕਾਰਾ 'ਜੈਘੋਸ਼ ਦਿਵਸ' ਦਾ ਆਪਣੇ ਘਰਾਂ 'ਚ ਆਯੋਜਨ ਕੀਤਾ। ਇਕ ਪਾਸੇ ਤਾਂ ਪੰਜਾਬ ਕੋਰੋਨਾ ਵਾਇਰਸ ਖਿਲਾਫ ਲੜਾਈ ਲੜ ਰਿਹਾ ਹੈ ਤਾਂ ਦੂਜੇ ਪਾਸੇ ਕੇਂਦਰ ਪੰਜਾਬ ਨੂੰ ਉਸ ਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਨੂੰ ਹਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀ ਸਮਰਥਾ ਅਤੇ ਉਪਲੱਬਧ ਸਰੋਤਾਂ ਦੇ ਆਧਾਰ 'ਤੇ ਲੋਕਾਂ ਦੀ ਮਦਦ ਕਰ ਰਹੀ ਹੈ।
ਇਹ ਵੀ ਪੜ੍ਹੋ: ...ਜਦੋਂ ਜਲੰਧਰ ਦੇ ਸਿਵਲ ਹਸਪਤਾਲ ''ਚ ਕੋਰੋਨਾ ਦੇ ਮਰੀਜ਼ਾਂ ਨੇ ਪੰਜਾਬੀ ਗੀਤਾਂ ''ਤੇ ਪਾਇਆ ਭੰਗੜਾ
ਜੈਕਾਰਾ ਜੈਘੋਸ਼ ਦਿਵਸ ਨੂੰ ਮਨਾਉਂਦੇ ਹੋਏ ਕਾਂਗਰਸੀ ਨੇਤਾਵਾਂ ਨੇ ਆਪਣੇ ਘਰਾਂ ਦੇ ਅੰਦਰ ਰਹਿੰਦੇ ਹੋਏ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਅਤੇ 'ਹਰ-ਹਰ ਮਹਾਦੇਵ' ਦੇ ਜੈਕਾਰੇ ਲਗਾਏ, ਜਿਸ ਦਾ ਉਦੇਸ਼ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹਣਾ ਸੀ ਤਾਂਕਿ ਉਹ ਕੋਰੋਨਾ ਵਾਇਰਸ ਦੇ ਸਮੇਂ ਪੰਜਾਬ ਦੇ ਨਾਲ ਕੋਈ ਭੇਦਭਾਵ ਨਾ ਕਰੇ। ਜਾਖੜ ਨੇ ਕਿਹਾ ਕਿ ਪੰਜਾਬ ਕਾਂਗਰਸ ਨੂੰ ਮਜਬੂਰ ਹੋ ਕੇ ਇਹ ਦਿਵਸ ਮਨਾਉਣਾ ਪਿਆ ਹੈ ਕਿਉਂਕਿ ਕੇਂਦਰ ਨੇ ਅਜੇ ਤੱਕ ਪੰਜਾਬ ਨੂੰ ਸਾਰੀਆਂ ਰਾਹਤਾਂ ਤੋਂ ਵਾਂਝੇ ਰੱਖਿਆ ਹੋਇਆ ਹੈ।
ਇਹ ਵੀ ਪੜ੍ਹੋ: ਜਲੰਧਰ ''ਚ ਤੇਜ਼ੀ ਨਾਲ ਫੈਲ ਰਿਹੈ ''ਕੋਰੋਨਾ'', ਸੂਬੇ ''ਚੋਂ ਦੂਜੇ ਤੇ ਦੇਸ਼ ''ਚੋਂ 59ਵੇਂ ਨੰਬਰ ''ਤੇ ਪੁੱਜਾ ਸ਼ਹਿਰ