ਇਨ੍ਹਾਂ ਮੁਲਾਜ਼ਮਾਂ ਨੇ ਵਧਾਈ ਪੰਜਾਬ ਪੁਲਸ ਦੀ ਸ਼ਾਨ, 12 ਦਿਨ ਦੇ ਬੱਚੇ ਦੀ ਇੰਝ ਬਚਾਈ ਜਾਨ
Sunday, Apr 19, 2020 - 07:08 PM (IST)
ਜਲੰਧਰ— ਪੂਰੀ ਦੁਨੀਆ 'ਚ ਹਾਹਾਕਾਰ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਪੰਜਾਬ 'ਚ ਆਪਣੇ ਪੈਰ ਪੂਰੀ ਤਰ੍ਹਾਂ ਪਸਾਰ ਲਏ ਹਨ। ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ 3 ਮਈ ਤੱਕ ਕਰਫਿਊ ਲਗਾਇਆ ਗਿਆ ਹੈ, ਉਥੇ ਹੀ ਲੋਕਾਂ ਦੀਆਂ ਸਹੂਲਤਾਂ ਨੂੰ ਧਿਆਨ 'ਚ ਰੱਖਦੇ ਹੋਏ ਸਾਰੇ ਜ਼ਿਲਿਆਂ ਦੇ ਡੀ. ਸੀਜ਼ ਕਈ ਤਰ੍ਹਾਂ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।
ਇਸ ਮੁਸੀਬਤ 'ਚ ਘੜੀ ਸਮਾਜ ਸੇਵੀ ਸੰਸਥਾਵਾਂ ਤੋਂ ਲੈ ਕੇ ਹਰ ਕੋਈ ਆਪਣੇ-ਆਪਣੇ ਤੌਰ ਲੋਕਾਂ ਦੀ ਮਦਦ 'ਚ ਯੋਗਦਾਨ ਪਾ ਰਿਹਾ ਹੈ। ਇਸੇ ਤਰ੍ਹਾਂ ਲੋਕਾਂ ਦੀ ਮਦਦ ਕਰਨ 'ਚ ਪੰਜਾਬ ਪੁਲਸ ਵੀ ਪਿੱਛੇ ਨਹੀਂ ਹੈ। ਪੰਜਾਬ ਪੁਲਸ ਦੇ ਮੁਲਾਜ਼ਮ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਅਜਿਹਾ ਹੀ ਕੁਝ ਜਲੰਧਰ 'ਚ ਦੇਖਣ ਨੂੰ ਮਿਲਿਆ, ਜਿੱਥੇ ਦਿਹਾਤੀ ਪੁਲਸ ਨੇ 12 ਦਿਨ ਦੇ ਬੱਚੇ ਦੀ ਜਾਨ ਬਚਾ ਕੇ ਮਿਸਾਲ ਕਾਇਮ ਕਰਦੇ ਹੋਏ ਪੰਜਾਬ ਪੁਲਸ ਦੀ ਸ਼ਾਨ ਨੂੰ ਵਧਾਇਆ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ 'ਚ 72 ਸਾਲਾ ਔਰਤ ਨੇ ਕੋਰੋਨਾ ਨੂੰ ਦਿੱਤੀ ਮਾਤ, ਸਟਾਫ ਨੂੰ ਅਸੀਸਾਂ ਦਿੰਦੀ ਪਰਤੀ ਘਰ
ਇੰਝ ਬਚਾਈ 12 ਦਿਨ ਦੇ ਬੱਚੇ ਦੀ ਜਾਨ
ਜਾਣਕਾਰੀ ਮੁਤਾਬਕ ਬੱਚੇ ਦੇ ਪਰਿਵਾਰ ਵਾਲਿਆਂ ਦੀ ਆਰਥਿਕ ਹਾਲਾਤ ਬੇਹੱਦ ਮਾੜੀ ਸੀ, ਜਿਸ ਕਰਕੇ ਉਹ ਆਪਣੇ 12 ਦਿਨ ਦੇ ਬੱਚੇ ਦਾ ਇਲਾਜ ਕਰਵਾਉਣ 'ਚ ਅਸਮਰਥ ਸਨ। ਇਸ ਦੌਰਾਨ ਜਦੋਂ ਜਲੰਧਰ ਦਿਹਾਤੀ ਪੁਲਸ ਪੁਲਸ ਨੂੰ ਪਤਾ ਲੱਗਾ ਤਾਂ ਦਿਹਾਤੀ ਪੁਲਸ ਦੇ ਏ. ਐੱਸ. ਆਈ. ਅਤੇ ਕਾਂਸਟੇਬਲ ਨੇ ਆਪਣੇ ਵੱਲੋਂ ਪੈਸੇ ਦੇ ਕੇ 12 ਦਿਨ ਦੇ ਬੱਚੇ ਨੂੰ ਇਕ ਨਿੱਜੀ ਹਸਪਤਾਲ 'ਚ ਦਾਖਰ ਕਰਵਾ ਕੇ ਉਸ ਦਾ ਇਲਾਜ ਕਰਵਾਇਆ। ਪੁਲਸ ਦੇ ਦੋਵੇਂ ਅਧਿਕਾਰੀ ਏ. ਐੱਸ. ਆਈ. ਜਗਮੋਹਨ ਸਿੰਘ ਅਤੇ ਕਾਂਸਟੇਬਲ ਜਸਵੀਰ ਸਿੰਘ ਟ੍ਰੈਫਿਕ ਪੁਲਸ 'ਚ ਤਾਇਨਾਤ ਹਨ। ਦੋਵੇਂ ਅਧਿਕਾਰੀਆਂ ਨੇ ਬੱਚੇ ਦੀ ਮਦਦ ਕਰਕੇ ਸ਼ਲਾਘਾ ਵਾਲਾ ਕੰੰਮ ਕੀਤਾ ਹੈ ਅਤੇ ਚਾਰੋਂ ਪਾਸੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਰਨਾਲਾ ਲਈ ਚੰਗੀ ਖਬਰ, ਦੂਜੀ ਪੀੜਤਾ ਔਰਤ ਨੇ ਜਿੱਤੀ 'ਕੋਰੋਨਾ' 'ਤੇ ਜੰਗ
ਇਹ ਵੀ ਪੜ੍ਹੋ : ਜਲੰਧਰ: ਮੇਅਰ ਸਣੇ ਦੋ ਦਰਜਨ ਕੌਂਸਲਰਾਂ ਨੇ ਕਰਵਾਇਆ ਕੋਰੋਨਾ ਵਾਇਰਸ ਦਾ ਟੈਸਟ
ਕੋਰੋਨਾ ਨੂੰ ਲੈ ਕੇ ਜਾਣੋ ਕੀ ਪੰਜਾਬ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਕੁੱਲ 237 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ 'ਚ ਕੋਰੋਨਾ ਵਾਇਰਸ ਦੇ 61, ਜਲੰਧਰ 'ਚ 41, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 15, ਅੰਮ੍ਰਿਤਸਰ 'ਚ 11, ਮਾਨਸਾ 'ਚ 11, ਪਟਿਆਲਾ 'ਚ 26, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 1, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 16 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਬਣ ਰਹੀ ਹੈ 'ਕੋਰੋਨਾ' ਦਾ ਗੜ੍ਹ, ਜਾਣੋ ਕੀ ਨੇ ਹਾਲਾਤ