ਜਲੰਧਰ 'ਚ ਪਰਤੀ ਰੌਣਕ, ਦੋ ਮਹੀਨਿਆਂ ਬਾਅਦ ਖੁੱਲ੍ਹਿਆ ਰੈਣਕ ਬਾਜ਼ਾਰ (ਵੀਡੀਓ)

Monday, May 18, 2020 - 01:27 PM (IST)

ਜਲੰਧਰ (ਸੋਨੂੰ)— ਜਲੰਧਰ 'ਚ ਕਰਫਿਊ ਖਤਮ ਹੋਣ ਤੋਂ ਬਾਅਦ ਹੌਲੀ-ਹੌਲੀ ਜ਼ਿੰਦਗੀ ਪਟੜੀ 'ਤੇ ਵਾਪਸ ਆਉਣੀ ਸ਼ੁਰੂ ਹੋ ਗਈ ਹੈ। ਅੱਜ ਜਲੰਧਰ 'ਚ ਉਸ ਸਮੇਂ ਪੂਰੀ ਰੌਣਕ ਦੇਖਣ ਨੂੰ ਮਿਲੀ ਜਦੋਂ ਇਥੇ ਦੋ ਮਹੀਨਿਆਂ ਬਾਅਦ ਰੈਣਕ ਬਾਜ਼ਾਰ, ਸ਼ੇਖਾਂ ਬਾਜ਼ਾਰ ਸਮੇਤ ਸ਼ਹਿਰ ਦੇ ਹੋਰ ਬਾਜ਼ਾਰਾਂ 'ਚ ਦੁਕਾਨਾਂ ਖੁੱਲ੍ਹੀਆਂ। ਅੱਜ ਸਵੇਰੇ 7 ਵਜੇ ਦੁਕਾਨਾਂ ਖੁੱਲ੍ਹਣ 'ਤੇ ਦੁਕਾਨਦਾਰਾਂ 'ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਥੇ ਸਵੇਰੇ 7 ਵਜੇ ਤੋਂ 11 ਵਜੇ ਤੱਕ ਦੁਕਾਨਾਂ ਖੁੱਲ੍ਹਣ ਦੀ ਛੋਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਕਪੂਰਥਲਾ ਦੇ ਭੁਲੱਥ 'ਚ ਕੋਰੋਨਾ ਕਾਰਨ ਪਹਿਲੀ ਮੌਤ, ਮਰਨ ਤੋਂ ਬਾਅਦ ਰਿਪੋਰਟ ਆਈ ਪਾਜ਼ੇਟਿਵ

PunjabKesari

ਦੁਕਾਨਾਂ ਖੋਲ੍ਹਣ ਦੌਰਾਨ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਵੀ ਦੁਕਾਨਦਾਰਾਂ ਵੱਲੋਂ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ 'ਚ ਸੈਨੇਟਾਈਜ਼ਰ ਅਤੇ ਮਾਸਕ ਰੱਖੇ ਹੋਏ ਹਨ ਅਤੇ ਮਾਸਕ ਪਹਿਣਨ ਵਾਲੇ ਨੂੰ ਹੀ ਦੁਕਾਨਦਾਰ 'ਚ ਐਂਟਰੀ ਦਿੱਤੀ ਜਾ ਰਹੀ ਹੈ।  

PunjabKesari

ਸ਼ਹਿਰੀ ਚੱਢਾ ਕੌਂਸਲਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ-ਜੋ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ, ਉਸ ਦੇ ਮੁਤਾਬਕ ਅੱਜ ਸ਼ਹਿਰ 'ਚ ਦੁਕਾਨਾਂ ਖੋਲ੍ਹੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਂਝ ਡੀ.ਸੀ. ਵੱਲੋਂ ਜਲੰਧਰ 'ਚ ਸਵੇਰੇ 7 ਤੋਂ ਸ਼ਾਮ 7 ਵਜੇ ਦੁਕਾਨਾਂ ਖੋਲ੍ਹਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਪਰ ਰੈਣਕ ਬਾਜ਼ਾਰ 'ਚ ਸਵੇਰੇ 7 ਤੋਂ 11 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਅਦ 'ਚ ਹੌਲੀ-ਹੌਲੀ ਇਸ ਡੀ.ਸੀ. ਨਾਲ ਗੱਲਬਾਤ ਕਰਕੇ ਇਸ ਸਮੇਂ ਨੂੰ ਹੋਰ ਵੀ ਵਧਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖਬਰ, ਸ਼ਹਿਰ 'ਚ ਛੋਟ ਸਬੰਧੀ ਡੀ. ਸੀ. ਨੇ ਜਾਰੀ ਕੀਤੇ ਇਹ ਨਵੇਂ ਹੁਕਮ

PunjabKesari

ਉਨ੍ਹਾਂ ਕਿਹਾ ਕਿ ਦੋ-ਚਾਰ ਦਿਨਾਂ ਤੱਕ ਰੈਣਕ ਬਾਜ਼ਾਰ ਦੇ ਚੌਕ 'ਚ ਇਕ ਸੈਨੇਟਾਈਜ਼ਰ ਦੀ ਮਸ਼ੀਨ ਲਗਵਾਉਣ ਜਾ ਰਹੇ ਹਨ। ਬਾਕੀ ਸਾਰੀਆਂ ਦੁਕਾਨਾਂ ਦੇ ਪ੍ਰਧਾਨਾਂ ਨੂੰ ਮਿਲ ਕੇ ਜਿੰਨੀ ਸੇਵਾ ਹੋ ਸਕੇਗੀ ਉਨੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਈ 11 ਵਜੇ ਤੋਂ ਬਾਅਦ ਵੀ ਦੁਕਾਨ ਨੂੰ ਖੋਲ੍ਹੀ ਰੱਖੇਗਾ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ ’ਚ ‘ਕੋਰੋਨਾ’ ਦਾ ਕਹਿਰ ਜਾਰੀ, ਕੁੱਲ ਅੰਕੜਾ 214 ਤੱਕ ਪੁੱਜਾ


author

shivani attri

Content Editor

Related News