ਜਲੰਧਰ: ਕਰਫਿਊ ''ਚ ਕੀਤਾ ਅਜਿਹਾ ਸਾਦਾ ਵਿਆਹ ਕਿ ਬਣ ਗਿਆ ਚਰਚਾ ਦਾ ਵਿਸ਼ਾ
Saturday, Apr 18, 2020 - 10:13 AM (IST)
ਜਲੰਧਰ— ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਦਾ ਅਸਰ ਵਿਆਹਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਲੈ ਕੇ ਲੱਗੇ ਪੰਜਾਬ 'ਚ ਲੱਗੇ ਕਰਫਿਊ ਦਰਮਿਆਨ ਕੁਝ ਲੋਕਾਂ ਵੱਲੋਂ ਵਿਆਹਾਂ ਨੂੰ ਰੱਦ ਕੀਤਾ ਜਾ ਰਿਹਾ ਹੈ, ਉਥੇ ਹੀ ਕੁਝ ਵੱਲੋਂ ਸਾਦਾ ਵਿਆਹ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਅਜਿਹਾ ਹੀ ਕੁਝ ਜਲੰਧਰ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਲੋਕਾਂ ਵੱਲੋਂ ਸਾਦਾ ਵਿਆਹ ਕਰਕੇ ਮਿਸਾਲ ਪੇਸ਼ ਕੀਤੀ ਜਾ ਰਹੀ ਹੈ।
ਜਲੰਧਰ ਦੇ ਵਿਜੇ ਨਗਰ 'ਚ ਰਹਿੰਦੇ ਰਾਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਮਧੁਰਪ੍ਰੀਤ ਦਾ ਵਿਆਹ 17 ਅਪ੍ਰੈਲ ਨੂੰ ਕੀਰਤ ਕੌਰ ਨਾਲ ਹੋਣਾ ਤੈਅ ਹੋਇਆ ਸੀ ਪਰ ਕਰਫਿਊ ਦੇ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨਾਲ ਮਿਲ ਕੇ ਸਾਰੀਆਂ ਗੱਲਾਂ ਦੱਸੀਆਂ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਆਹ 'ਚ 5 ਦੇ ਕਰੀਬ ਲੋਕਾਂ ਦੇ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਗਈ। ਜ਼ਿਲਾ ਪ੍ਰਸ਼ਾਸਨ ਵੱਲੋਂ ਵਿਆਹ 'ਚ ਲੜਕਾ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਇਲਾਵਾ ਬੱਚਿਆਂ ਨੂੰ ਇਸ ਵਿਆਹ 'ਚ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਗਈ ਸੀ।
ਇਸ ਵਿਆਹ 'ਚ ਆਨੰਦ ਕਾਰਜ ਲਈ ਭਰਾ ਅਤੇ ਮੂਵੀ ਮੇਕਲ ਤੋਂ ਇਲਾਵਾ ਦੋਵੇਂ ਪਰਿਵਾਰਾਂ ਦੇ ਕੁੱਲ 6 ਮੈਂਬਰ ਹੀ ਮੌਜੂਦ ਸਨ। ਵਿਆਹ 'ਚ ਲਾੜੇ ਮਧੁਰਪ੍ਰੀਤ ਦੇ ਨਾਲ ਉਸ ਦੇ ਪਿਤਾ ਰਾਜਿੰਦਰ ਸਿੰਘ ਅਤੇ ਮਾਤਾ ਜਤਿੰਦਰ ਕੌਰ ਅਤੇ ਲਾੜੀ ਕੀਰਤ ਕੌਰ ਦੇ ਨਾਲ ਉਸ ਦੇ ਪਿਤਾ ਕਸ਼ਮੀਰ ਸਿੰਘ ਗਿੱਲ ਅਤੇ ਮਾਤਾ ਦਲਜੀਤ ਕੌਰ ਹੀ ਸ਼ਾਮਲ ਹੋਏ।