ਜਾਣੋ ਕਿਹੜੇ ਮਹੀਨੇ ਤੱਕ ਆ ਸਕਦੀ ਹੈ ਕੋਰੋਨਾ ਵਾਇਰਸ ਦੀ ਵੈਕਸੀਨ

05/21/2020 11:11:18 PM

ਜਲੰਧਰ (ਧਵਨ)— ਪੂਰਾ ਵਿਸ਼ਵ ਇਸ ਸਮੇਂ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝ ਰਿਹਾ ਹੈ ਅਤੇ ਹਾਲੇ ਤੱਕ ਇਸ ਮਹਾਮਾਰੀ ਦਾ ਇਲਾਜ ਕਰਨ ਵਾਲੀ ਦਵਾਈ ਬਾਜ਼ਾਰ 'ਚ ਨਹੀਂ ਆਈ ਹੈ। ਵੱਖ-ਵੱਖ ਦੇਸ਼ਾਂ ਦੇ ਵਿਗਿਆਨੀ ਅਤੇ ਡਾਕਟਰ ਲਗਾਤਾਰ ਕੋਰੋਨਾ ਵਾਇਰਸ ਵੈਕਸੀਨ ਦਾ ਪਤਾ ਲਗਾਉਣ ਲਈ ਜੁਟੇ ਹੋਏ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਪੂਰੀ ਸਫਲਤਾ ਹਾਸਲ ਨਹੀਂ ਹੋਈ ਹੈ।
ਦੇਸ਼ ਦੇ ਪ੍ਰਮੁੱਖ ਜੋਤਿਸ਼ੀ ਆਰ. ਕੇ. ਵਰਮਾ ਮੁਤਾਬਕ ਕੋਰੋਨਾ ਵਾਇਰਸ ਦਾ ਇਲਾਜ ਕਰਨ ਵਾਲੀ ਵੈਕਸੀਨ ਦਾ ਪਤਾ ਅਗਸਤ ਤੱਕ ਲੱਗ ਜਾਣ ਦੇ ਆਸਾਰ ਹਨ ਅਤੇ ਜੁਲਾਈ ਤੋਂ ਗ੍ਰਹਿਆਂ ਦੀ ਸਥਿਤੀ ਮਜ਼ਬੂਤ ਹੋਣ ਜਾ ਰਹੀ ਹੈ, ਜਿਸ ਨਾਲ ਕੋਰੋਨਾ ਵਾਇਰਸ ਦਾ ਪ੍ਰਭਾਵ ਹੌਲੀ-ਹੌਲੀ ਘਟਣਾ ਸ਼ੁਰੂ ਹੋ ਸਕਦਾ ਹੈ।

ਇਹ ਵੀ ਪੜ੍ਹੋ: ਪ੍ਰਤਾਪ ਬਾਜਵਾ ਦਾ ਫਿਰ ਤੋਂ ਸਰਕਾਰ 'ਤੇ ਹਮਲਾ, 3 ਸਾਲਾਂ 'ਚ 2700 ਕਰੋੜ ਦਾ ਹੋਇਆ ਨੁਕਸਾਨ

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੀਤੀ 13 ਦਸੰਬਰ ਨੂੰ ਜਗ ਬਾਣੀ 'ਚ ਪ੍ਰਕਾਸ਼ਿਤ ਆਪਣੀ ਭਵਿੱਖਬਾਣੀ 'ਚ ਕਿਹਾ ਸੀ ਕਿ ਜਨਵਰੀ-ਫਰਵਰੀ ਤੋਂ ਬਾਅਦ ਦੇਸ਼ 'ਚ ਕੋਈ ਵੱਡੀ ਕੁਦਰਤੀ ਆਫਤ ਆ ਸਕਦੀ ਹੈ, ਜਿਸ ਤੋਂ ਸਰਕਾਰ ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 14-15 ਅਗਸਤ ਤੋਂ ਕੋਰੋਨਾ ਵਾਇਰਸ ਖਿਲਾਫ ਜੰਗ 'ਚ ਇਕ ਚੰਗੀ ਸ਼ੁਰੂਆਤ ਹੋ ਜਾਵੇਗੀ ਅਤੇ ਉਨ੍ਹਾਂ ਨੂੰ ਲਗਦਾ ਹੈ ਕਿ ਜਿਸ ਤਰ੍ਹਾਂ ਦਾ ਗ੍ਰਹਿ ਯੋਗ ਬਣ ਰਿਹਾ ਹੈ ਉਸ ਨੂੰ ਦੇਖਦੇ ਹੋਏ ਸਤੰਬਰ ਮਹੀਨੇ ਤੱਕ ਕੋਰੋਨਾ ਵਾਇਰਸ ਦਾ ਖੌਫ ਕਾਫੀ ਘੱਟ ਹੋ ਸਕਦਾ ਹੈ। ਭਾਰਤ ਅਤੇ ਕੁਝ ਹੋਰ ਦੇਸ਼ਾਂ ਨੂੰ ਕੋਰੋਨਾ ਵਾਇਰਸ ਖਿਲਾਫ ਸਫਲਤਾ ਮਿਲਣ ਦੇ ਆਸਾਰ ਹਨ।

ਇਹ ਵੀ ਪੜ੍ਹੋ: ਬੁਲੇਟ 'ਤੇ ਵਿਆਹ ਕੇ ਲਿਆਇਆ ਲਾੜੀ, ਪੁਲਸ ਨੇ ਇੰਝ ਕੀਤਾ ਸੁਆਗਤ

ਵਰਮਾ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੂੰ ਲੈ ਕੇ ਵੀ ਦਸੰਬਰ ਮਹੀਨੇ 'ਚ ਭਵਿੱਖਬਾਣੀ ਕੀਤੀ ਸੀ ਕਿ ਉਨ੍ਹਾਂ ਲਈ 66ਵਾਂ ਸਾਲ ਮੋਟੇ ਤੌਰ 'ਤੇ ਨਵੀਂ ਸ਼ੁਰੂਆਤ ਲੈ ਕੇ ਆ ਰਿਹਾ ਹੈ। ਡਾ. ਹਰਸ਼ਵਰਧਨ ਦਾ ਜਨਮ ਦਿਨ 13 ਦਸੰਬਰ ਨੂੰ ਆਉਂਦਾ ਹੈ। ਇਸ ਲਈ ਡਾ. ਹਰਸ਼ਵਰਧਨ ਨੂੰ ਵਿਸ਼ਵ ਸਿਹਤ ਸੰਗਠਨ 'ਚ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਪ੍ਰਾਪਤ ਹੋਇਆ ਹੈ ਅਤੇ ਕਿਉਂਕਿ ਉਨ੍ਹਾਂ ਦਾ 66ਵਾਂ ਸਾਲ ਚੱਲ ਰਿਹਾ ਹੈ ਜੋ ਉਨ੍ਹਾਂ ਨੂੰ ਹੋਰ ਵੀ ਤਰੱਕੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ 'ਚ ਸਰਕਾਰ ਸਫਲ ਰਹੇਗੀ ਅਤੇ ਹੋਰ ਸੂਬਿਆਂ ਦੀ ਤੁਲਨਾ 'ਚ ਪੰਜਾਬ 'ਚ ਇਸ ਮਹਾਮਾਰੀ ਦਾ ਜ਼ਿਆਦਾ ਅਸਰ ਦਿਖਾਈ ਨਹੀਂ ਦੇਵੇਗਾ।


shivani attri

Content Editor

Related News