ਕੋਰੋਨਾ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਲਈ ਦਿੱਤੇ ਇਹ ਹੁਕਮ

03/15/2021 7:03:50 PM

ਜਲੰਧਰ (ਚੋਪੜਾ)- ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ’ਚ ਕੋਵਿਡ-19 ਵੈਕਸੀਨ ਦੀ ਸਮਰੱਥਾ ਰੋਜ਼ਾਨਾ 6000 ਤਕ ਵਧਾ ਦਿੱਤੀ ਗਈ ਹੈ। ਉਕਤ ਜਾਣਕਾਰੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਪੈਦਾ ਹੋਏ ਹਾਲਾਤ ਨੂੰ ਲੈ ਕੇ ਆਯੋਜਿਤ ਇਕ ਮੀਟਿੰਗ ਦੀ ਪ੍ਰਧਾਨਗੀ ਕਰਨ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਕੋਵਿਡ-19 ਵੈਕਸੀਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਯੋਗ ਲਾਭਪਾਤਰੀ ਵੈਕਸੀਨ ਲੁਆਉਣ ਲਈ ਅੱਗੇ ਆਉਣ। ਇਸ ਦੌਰਾਨ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ :  ਸ੍ਰੀ ਹਰਿਮੰਦਰ ਸਾਹਿਬ ਦਾ ਐਡੀਸ਼ਨਲ ਮੈਨੇਜਰ ਤੇ ਸੇਵਾਦਾਰ ਮੁਅੱਤਲ, ਜਾਣੋ ਕੀ ਰਿਹਾ ਕਾਰਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ’ਚ 41 ਪ੍ਰਾਈਵੇਟ ਅਤੇ 13 ਸਰਕਾਰੀ ਹਸਪਤਾਲਾਂ ਵੱਲੋਂ ਕੋਵਿਡ ਵੈਕਸੀਨ ਲਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੋਮਵਾਰ ਤੋਂ ਸਰਕਾਰੀ ਪ੍ਰਾਇਮਰੀ ਸਿਹਤ ਕੇਂਦਰਾਂ, ਕਮਿਊਨਿਟੀ ਸਿਹਤ ਕੇਂਦਰਾਂ ਅਤੇ ਸਬ-ਡਿਵੀਜ਼ਨਲ ਹਸਪਤਾਲਾਂ ਵਿਚ ਵੀ ਇਹ ਸਹੂਲਤ ਮੁਹੱਈਆ ਹੋਵੇਗੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸੈਂਪਲ ਲੈਣ ਅਤੇ ਕੋਵਿਡ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਕਰਨ ਦੀ ਰਫ਼ਤਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  ‘ਚਿੱਟੇ’ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ’ਚ ਜਹਾਨੋਂ ਤੁਰ ਗਿਆ ਪੁੱਤ

ਜ਼ਿਲ੍ਹੇ ’ਚ 79.27 ਫੀਸਦੀ ਵੈਂਟੀਲੇਟਰਾਂ ਦੀ ਉਪਲੱਬਧਤਾ ਤੋਂ ਇਲਾਵਾ ਲੈਵਲ-2 ਦੇ ਮਰੀਜ਼ਾਂ ਲਈ 68.18 ਫੀਸਦੀ ਅਤੇ ਲੈਵਲ-3 ਦੇ ਮਰੀਜ਼ਾਂ ਲਈ 50.39 ਫੀਸਦੀ ਬੈੱਡ ਮੁਹੱਈਆ ਹਨ। ਪਿਛਲੇ 7 ਦਿਨਾਂ ਦੌਰਾਨ 21259 ਸੈਂਪਲ ਲੈਣ ਤੋਂ ਇਲਾਵਾ ਕੋਵਿਡ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿਚ ਆਏ 1969 ਲੋਕਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਸੈਂਪਲਾਂ ’ਚੋਂ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ 7596 ਸੈਂਪਲ ਲਏ ਗਏ।

ਇਹ ਵੀ ਪੜ੍ਹੋ : ਬੀਬੀ ਬਾਦਲ ਦੀ ਸਰਕਾਰੀ ਰਿਹਾਇਸ਼ ਨੂੰ ਲੈ ਕੇ ਰਾਜਾ ਵੜਿੰਗ ਦੀ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਚਿੱਠੀ

ਘਨਸ਼ਾਮ ਥੋਰੀ ਨੇ ਕਿਹਾ ਕਿ ਹੁਣ ਤੱਕ 9679 ਸਿਹਤ ਸੰਭਾਲ ਵਰਕਰਾਂ ਅਤੇ 10652 ਫਰੰਟਲਾਈਨ ਵਰਕਰਾਂ ਤੋਂ ਇਲਾਵਾ 9403 ਬਜ਼ੁਰਗਾਂ ਅਤੇ 45 ਤੋਂ 59 ਸਾਲ ਦੀ ਉਮਰ ਦੇ 1750 ਲਾਭਪਾਤਰੀਆਂ, ਜਿਹੜੇ ਹੋਰ ਬੀਮਾਰੀਆਂ ਤੋਂ ਵੀ ਪੀੜਤ ਸਨ, ਨੂੰ ਕੋਵਿਡ ਵੈਕਸੀਨ ਲਾਈ ਜਾ ਚੁੱਕੀ ਹੈ । ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਜ਼ਿਲ੍ਹੇ ’ਚ ਰਾਤ ਦੇ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਜਿਹੜੇ ਵਿਅਕਤੀ ਸਰਕਾਰ ਅਤੇ ਸਿਹਤ ਮਹਿਕਮੇ ਵੱਲੋਂ ਹੁਕਮਾਂ ਜਿਵੇਂ ਮਾਸਕ ਪਹਿਨਣਾ, ਸੋਸ਼ਲ ਡਿਸਟੈਂਸ ਆਦਿ ਦਾ ਉਲੰਘਣ ਕਰਦੇ ਹਨ, ਦੇ ਚਲਾਨ ਕੀਤੇ ਜਾਣ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ’ਚ ਇਕੱਤਰ ਭੀੜ ਦੇ ਮਾਮਲਿਆਂ ਉੱਤੇ ਤਿੱਖੀ ਨਜ਼ਰ ਰੱਖਣ ਅਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ ਜਾਣ।

ਇਹ ਵੀ ਪੜ੍ਹੋ : PSEB ਦਾ ਵੱਡਾ ਫ਼ੈਸਲਾ: ਪੰਜਾਬ ਦੀਆਂ ਬੋਰਡ ਪ੍ਰੀਖਿਆਵਾਂ ਇਕ ਮਹੀਨੇ ਲਈ ਕੀਤੀਆਂ ਮੁਲਤਵੀ

ਨੋਟ- ਇਸ ਖਡਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News