ਕੋਰੋਨਾ ਦੇ ਮੱਦੇਨਜ਼ਰ ਸਕੂਲਾਂ ਸਬੰਧੀ ਜਲੰਧਰ ਦੇ ਡੀ. ਸੀ. ਵੱਲੋਂ ਨਵੇਂ ਹੁਕਮ ਜਾਰੀ, ਦਿੱਤੀਆਂ ਇਹ ਸਖ਼ਤ ਹਦਾਇਤਾਂ

Wednesday, Aug 18, 2021 - 06:28 PM (IST)

ਕੋਰੋਨਾ ਦੇ ਮੱਦੇਨਜ਼ਰ ਸਕੂਲਾਂ ਸਬੰਧੀ ਜਲੰਧਰ ਦੇ ਡੀ. ਸੀ. ਵੱਲੋਂ ਨਵੇਂ ਹੁਕਮ ਜਾਰੀ, ਦਿੱਤੀਆਂ ਇਹ ਸਖ਼ਤ ਹਦਾਇਤਾਂ

ਜਲੰਧਰ (ਵੈੱਬ ਡੈਸਕ)— ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਸਕੂਲ ਖੁੱਲ੍ਹਣ ਤੋਂ ਬਾਅਦ ਕੋਰੋਨਾ ਨੂੰ ਧਿਆਨ ’ਚ ਰੱਖਦੇ ਹੋਏ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਘਨਸ਼ਾਮ ਥੋਰੀ ਨੇ ਸਕੂਲਾਂ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਜਲੰਧਰ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਜਲੰਧਰ ਪ੍ਰਸ਼ਾਸਨ ਵੱਲੋਂ 25 ਅਗਸਤ ਤੱਕ ਸਾਰੇ ਸਕੂਲ ਅਧਿਆਪਕਾਂ ਨੂੰ ਕਵਰ ਕਰਨ ਲਈ ਜ਼ਿਲ੍ਹੇ ਭਰ ’ਚ ਵਿਸ਼ੇਸ਼ ਕੋਵਿਡ-19 ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। 

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘੱਟ ਸਮੇਂ ’ਚ ਸਾਰੇ ਸਕੂਲ ਅਧਿਆਪਕਾਂ ਨੂੰ ਕਵਰ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ’ਚ 22 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਕੈਂਪ ਸੀ. ਐੱਚ. ਸੀ. ਕਾਲਾ ਸੰਘਿਆਂ, ਆਦਮਪੁਰ, ਫਿਲੌਰ, ਪੀ. ਐੱਚ. ਸੀ. ਬਿਲਗਾ, ਨੂਰਮਹਿਲ, ਜੰਡਿਆਲਾ, ਜਮੇਸ਼ਰ ਖ਼ਾਸ, ਸੀ. ਐੱਚ. ਸੀ. ਕਰਤਾਰਪੁਰ, ਸੀ. ਐੱਚ. ਸੀ. ਲੋਹੀਆਂ ਖ਼ਾਸ, ਸ਼ਾਹਕੋਟ, ਮਹਿਤਪੁਰ ਅਤੇ ਸ਼ਹਿਰੀ ਜਲੰਧਰ ’ਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਦੇ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਇਸ ਕੰਮ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਵਰਤਣ ’ਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ। 

ਇਹ ਵੀ ਪੜ੍ਹੋ: ਮਰ ਗਈ ਇਨਸਾਨੀਅਤ, ਕੁੱਤੇ ਵੱਲੋਂ ਵੱਢਣ ’ਤੇ ਪਹਿਲਾਂ ਲੋਹੇ ਦੀ ਰਾਡ ਨਾਲ ਕੁੱਟਿਆ, ਫਿਰ ਰੱਸੀ ਨਾਲ ਗੱਲਾ ਘੁੱਟ ਦਿੱਤੀ ਦਰਦਨਾਕ ਮੌਤ

ਡੀ. ਸੀ. ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੇ ਸਕੂਲ ਅਧਿਆਪਕਾਂ ਨੂੰ ਦਿੱਤੇ ਗਏ ਸਮੇਂ ਦੀ ਮਿਆਂਦ ਤੱਕ ਵਿਸ਼ਾਲ ਟੀਕਾਕਰਨ ਮੁਹਿੰਮ ਦੇ ਨਾਲ ਕਵਰ ਕਰਨਾ ਜ਼ਰੂਰੀ ਕਰ ਦਿੱਤਾ ਗਿਆ ਹੈ ਕਿਉਂਕਿ ਬੱਚਿਆਂ ਦੀ ਸੁਰੱਖਿਆ ਚਿੰਤਾ ਦਾ ਮੁੱਖ ਵਿਸ਼ਾ ਹੈ। ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸਕੂਲਾਂ ’ਚ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਿਹਾ, ਜਿਸ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਸਕੂਲਾਂ ’ਚ ਮਕਸਦ ਨੂੰ ਹਾਸਲ ਕੀਤਾ ਜਾ ਸਕੇ। 

ਉਨ੍ਹਾਂ ਨੇ ਸਿੱਖਿਆ ਅਤੇ ਸਿਹਤ ਮਹਿਕਮੇ ਨੂੰ ਸਕੂਲਾਂ ਵਿਚ ਸਮਾਜਿਕ ਦੂਰੀ, ਮਾਸਕ ਪਾਉਣ ਆਦਿ ਸਮੇਤ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਦੇ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਕੂਲਾਂ ’ਚ ਰੈਂਡਮ ਆਰ. ਟੀ.-ਪੀ. ਸੀ. ਆਰ. ਟੈਸਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ, ਜਿਸ ਨਾਲ ਵਾਇਰਸ ਨੂੰ ਫ਼ੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ 25 ਅਗਸਤ ਤੱਕ ਸਕੂਲ ਦਾ ਟੀਕਾਕਰਨ ਮਿਸ਼ਨ ਮੋਡ ’ਚ ਕੀਤਾ ਜਾਵੇਗਾ। ਡੀ. ਸੀ. ਨੇ ਉਨ੍ਹਾਂ ਸਾਰੇ ਅਧਿਆਪਕਾਂ, ਜਿਨ੍ਹਾਂ ਨੇ ਅਜੇ ਤੱਕ ਆਪਣਾ ਟੀਕਾਕਰਨ ਪੂਰਾ ਨਹੀਂ ਕੀਤਾ, ਨੂੰ ਅਪੀਲ ਕੀਤੀ ਕਿ ਉਹ ਕੈਂਪਾਂ ’ਚ ਜਾ ਕੇ ਟੀਕਾਕਰਨ ਲਗਵਾਉਣ, ਜਿਸ ਨਾਲ ਸਰਕਾਰੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। 
ਇਹ ਵੀ ਪੜ੍ਹੋ: ਸਰੀਰਕ ਸੰਬੰਧ ਬਣਾਉਣ ਤੋਂ ਮਨ੍ਹਾ ਕਰਨ ’ਤੇ ਬਣਾਈ ਅਸ਼ਲੀਲ ਵੀਡੀਓ ਤੇ ਤਸਵੀਰਾਂ ਕਰ ਦਿੱਤੀਆਂ ਵਾਇਰਲ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News