ਜਲੰਧਰ ''ਚ ਉੱਡੀਆਂ ਨਿਯਮਾਂ ਦੀਆਂ ਧੱਜੀਆਂ, ਨਾਕੇ ਤੋਂ ਕੁਝ ਹੀ ਦੂਰੀ ''ਤੇ ਛਲਕਦੇ ਨੇ ਜਾਮ

07/17/2020 5:26:59 PM

ਜਲੰਧਰ (ਸੁਨੀਲ)— ਸਾਰੀ ਦੁਨੀਆ ਇਸ ਸਮੇਂ ਕੋਰੋਨਾ ਵਾਇਰਸ ਕਾਰਨ ਦੁਖੀ ਅਤੇ ਬੇਹੱਦ ਪਰੇਸ਼ਾਨ ਹੈ। ਇਕ ਪਾਸੇ ਜਿੱਥੇ ਲੋਕਾਂ ਦੀ ਪਰੇਸ਼ਾਨੀ ਘੱਟ ਕਰਨ ਲਈ ਸਰਕਾਰ ਅਤੇ ਪ੍ਰਸ਼ਾਸਨ ਕਾਰਜ ਕਰ ਰਹੇ ਹਨ ਕਿ ਕੋਰੋਨਾ ਸ਼ਹਿਰ ਅਤੇ ਦੇਸ਼ 'ਚ ਫੈਲਣ ਤੋਂ ਰੋਕਿਆ ਜਾ ਸਕੇ।ਉਥੇ ਹੀ ਮਕਸੂਦਾਂ ਥਾਣੇ ਅਧੀਨ ਆਉਂਦੇ ਪਿੰਡਾਂ ਦੇ ਸ਼ਰਾਬ ਪੀਣ ਦੇ ਸ਼ੌਕੀਨਾਂ ਨੇ ਤਾਂ ਸੜਕ ਨੂੰ ਹੀ ਬਾਰ ਬਣਾ ਦਿੱਤਾ ਹੋਇਆ ਹੈ ਅਤੇ ਬਿਨਾਂ ਡਰੇ ਲੋਕ ਸੜਕਾਂ ਉੱਤੇ ਸ਼ਰਾਬ ਅਤੇ ਬੀਅਰ ਪੀਂਦੇ ਨਜ਼ਰ ਆਉਂਦੇ ਹਨ। ਸੋਚਣ ਵਾਲੀ ਗੱਲ ਤਾਂ ਇਹ ਹੈ ਕਿ ਠੇਕੇ ਤੋਂ ਸਿਰਫ਼ 20 ਮੀਟਰ ਦੀ ਦੂਰੀ ਉੱਤੇ ਮਕਸੂਦਾਂ ਪੁਲਸ ਦਾ ਨਾਕਾ ਹਰ ਸਮੇਂ ਲਗਾ ਰਹਿੰਦਾ ਹੈ ਪਰ ਲੋਕ ਅਤੇ ਸ਼ਰਾਬ ਦੇ ਠੇਕੇ ਵਾਲਿਆਂ ਨੂੰ ਵੀ ਕਨੂੰਨ ਦੀ ਕੋਈ ਪ੍ਰਵਾਹ ਨਹੀਂ ਹੈ । ਸਰਕਾਰ ਨੇ ਤਾਂ ਇਥੇ ਤੱਕ ਹੁਕਮ ਜਾਰੀ ਕੀਤੇ ਹੋਏ ਹਨ ਕਿ ਇਕ ਜਗ੍ਹਾ ਉੱਤੇ 5 ਤੋਂ ਜ਼ਿਆਦਾ ਵਿਅਕਤੀ ਇੱਕਠੇ ਨਾ ਹੋਣ।
ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਵੱਲੋਂ ਰਾਸ਼ਨ ਸਟੋਰ ਕਰਨ ਦੇ ਲਗਾਏ ਦੋਸ਼ਾਂ 'ਤੇ ਵਿਧਾਇਕ ਬੇਰੀ ਦਾ ਪਲਟਵਾਰ

PunjabKesari

ਪਿੰਡ ਬੁਲੰਦਪੁਰ ਵਿਚ ਸ਼ਰਾਬ ਪੀਣ ਦੇ ਸ਼ੌਕੀਨ ਤਾਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਿਦਾਇਤਾਂ ਦੀਆਂ ਧੱਜੀਆਂ ਉਡਾਉਂਦੇ ਨਜ਼ਰ ਆਉਂਦੇ ਹਨ। ਸ਼ਰਾਬ ਦੇ ਠੇਕੇ ਕੋਲੋਂ ਪਿੰਡ ਨੂੰ ਜਾਣ ਵਾਲੇ ਲੋਕਾਂ ਨੂੰ ਇਸ ਕਰਕੇ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਨੇ ਤਾਂ ਪਿੰਡ ਦੇ ਸਰਪੰਚ ਨੂੰ ਵੀ ਇਸ ਬਾਰੇ ਸ਼ਿਕਾਇਤ ਕੀਤੀ ਹੈ ।
 

ਇਹ ਵੀ ਪੜ੍ਹੋ: ਭੈਣ ਨੂੰ ਗੋਲੀ ਮਾਰ ਕੇ ਮੌਤ ਦੇਣ ਵਾਲਾ ਭਰਾ ਹੋਇਆ ਗ੍ਰਿਫ਼ਤਾਰ, ਪੁੱਛਗਿੱਛ 'ਚ ਦੱਸਿਆ ਕਤਲ ਦਾ ਰਾਜ਼

ਇਹ ਵੀ ਪੜ੍ਹੋ: ਪੰਚਾਇਤ ਤੋਂ ਦੁਖੀ ਹੋ ਕੇ ਲਾਇਆ ਮੌਤ ਨੂੰ ਗਲੇ, ਖੁਦਕੁਸ਼ੀ ਕਰਨ ਤੋਂ ਪਹਿਲਾਂ ਭਰਾ ਨੂੰ ਭੇਜੀ ਭਾਵੁਕ ਵੀਡੀਓ

ਕਨੂੰਨ ਦੀਆਂ ਧੱਜੀਆਂ ਉਡਾਉਣਾ ਵਾਲਿਆਂ ਉੱਤੇ ਹੋਵੇਗੀ ਕਾਨੂੰਨੀ ਕਾੱਰਵਾਈ : ਐੱਸ. ਐੱਚ. ਓ.
ਮਕਸੂਦਾਂ ਥਾਣੇ ਦੇ ਐੱਸ. ਐੱਚ. ਓ. ਰਾਜੀਵ ਕੁਮਾਰ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਗਾਇਡਲਾਇੰਸ ਦੀ ਜੇਕਰ ਕੋਈ ਧੱਜੀਆਂ ਉਡਾਉਂਦਾ ਫੜਿਆ ਗਿਆ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
ਇਹ ਵੀ ਪੜ੍ਹੋ: ਪ੍ਰੇਮਿਕਾ ਨਾਲ ਖਿੱਚੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ 'ਤੇ ਪ੍ਰੇਮੀ ਨੂੰ ਭੁਗਤਣਾ ਪਿਆ ਖ਼ੌਫ਼ਨਾਕ ਅੰਜਾਮ


shivani attri

Content Editor

Related News