ਵੱਡੀ ਖਬਰ: ਜਲੰਧਰ 'ਚ 'ਲਾਕ ਡਾਊਨ' ਦੇ ਬਾਵਜੂਦ ਮੈਡੀਕਲ ਸਟੋਰ ਖੋਲ੍ਹਣ 'ਤੇ ਮਾਲਕ ਲਿਆ ਹਿਰਾਸਤ

03/25/2020 6:14:17 PM

ਜਲੰਧਰ— ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੀ ਰਾਤ ਤੋਂ ਪੂਰਾ ਦੇਸ਼ 14 ਅਪ੍ਰੈਲ ਤੱਕ ਲਾਕ ਡਾਊਨ ਕਰ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਵੀ ਇਸ ਵਾਇਰਸ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

PunjabKesari

ਇਕ ਪਾਸੇ ਜਿੱਥੇ ਇਹ ਕਿਹਾ ਗਿਆ ਹੈ ਕਿ ਲੋਕ ਆਪਣੇ-ਆਪਣੇ ਘਰਾਂ 'ਚੋਂ ਬਾਹਰ ਨਾ ਨਿਕਲਣ, ਉਥੇ ਹੀ ਜਲੰਧਰ 'ਚ ਬੁੱਧਵਾਰ ਸਵੇਰੇ ਕੰਪਨੀ ਬਾਗ ਨੇੜੇ ਇੰਪੀਰੀਅਲ ਮੈਡੀਕਲ ਹਾਲ ਖੁੱਲ੍ਹਦੇ ਹੀ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ, ਜਿਸ ਨੂੰ ਦੇਖ ਕੇ ਇੰਝ ਲੱਗਦਾ ਸੀ ਕਿ ਸ਼ਾਇਦ ਇਸ ਸ਼ਹਿਰ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦਾ ਕੋਈ ਡਰ ਹੀ ਨਹੀਂ ਹੈ।ਕਰੀਬ 20-25 ਦੇ ਕਰੀਬ ਲੋਕ ਇਥੇ ਇਕੱਠੇ ਜਮ੍ਹਾ ਹੋਏ ਪਏ ਸਨ। ਉਥੇ ਹੀ ਮੌਕੇ 'ਤੇ ਪਹੁੰਚੀ ਥਾਣਾ ਨੰਬਰ-4 ਦੀ ਪੁਲਸ ਨੇ ਛਾਪੇਮਾਰੀ ਕਰਕੇ ਮਾਲਕ ਪਿਓ ਪੁੱਤ ਨੂੰ ਹਿਰਾਸਤ 'ਚ ਲੈ ਕੇ ਮੈਡੀਕਲ ਦੀ ਦੁਕਾਨ ਨੂੰ ਬੰਦ ਕਰਵਾਇਆ।

ਇਹ ਵੀ ਪੜ੍ਹੋ : ਕਰਫਿਊ 'ਚ ਵਿਆਹ ਕਰਨਾ ਪਿਆ ਭਾਰੀ, ਨਵੀਂ ਜੋੜੀ 'ਤੇ ਪੁਲਸ ਨੇ ਪਾਇਆ ਸ਼ਗਨ

PunjabKesari

ਦੱਸ ਦੇਈਏ ਕਿ ਪੰਜਾਬ 'ਚ ਕੋਰੋਨਾ ਵਾਇਰਸ ਨਾਲ ਪੀੜਿਤ ਮਰੀਜ਼ਾਂ ਦੀ ਗਿਣਤੀ ਹੁਣ 29 ਹੋ ਗਈ ਹੈ। ਹਾਲਾਂਕਿ ਸੂਤਰਾਂ ਅਨੁਸਾਰ ਰਾਜ ਭਰ 'ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੋ ਸਕਦੀ ਹੈ ਪਰ ਸਮਾਜ 'ਚ ਹੜਬੜਾਹਟ ਪੈਦਾ ਨਾ ਹੋ ਜਾਵੇ, ਇਸ ਲਈ ਜਾਣਕਾਰੀ ਸਰਵਜਨਕ ਕਰਨ 'ਚ ਪਰਹੇਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਵਲੋਂ ਕਰਫਿਊ ਸਹਿਯੋਗ ਲਈ ਟੈਲੀਕਾਲਿੰਗ ਸ਼ੁਰੂ
ਹਾਲਾਂਕਿ ਸਥਿਤੀ ਨੂੰ ਕਾਬੂ 'ਚ ਰੱਖਣ ਲਈ ਸਰਕਾਰ ਵੱਲੋਂ ਸਾਰੇ ਪ੍ਰਭਾਵੀ ਕਦਮ ਚੁੱਕੇ ਜਾ ਰਹੇ ਹਨ ਪਰ ਆਮ ਜਨਤਾ ਦੀ ਸਹਿਭਾਗਤਾ ਤੋਂ ਬਿਨਾਂ ਇਹ ਸੰਭਵ ਨਹੀਂ। ਪੰਜਾਬ 'ਚ ਅਜੇ ਤੱਕ ਜਿਨ੍ਹਾਂ ਕੁੱਲ 29 ਮਾਮਲਿਆਂ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਹੋਣ ਦੀ ਸੂਚਨਾ ਹੈ, ਉਨ੍ਹਾਂ 'ਚ ਸਭ ਤੋਂ ਜ਼ਿਆਦਾ 18 ਮਾਮਲੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਤ ਹਨ, ਇਨ੍ਹਾਂ 'ਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਕੁਦਰਤੀ ਰੂਪ ਨਾਲ ਪੈਦਾ ਹੋਇਆ ਹੈ 'ਕੋਰੋਨਾ', ਨਹੀਂ ਹੋਇਆ ਕਿਸੇ ਲੈਬ 'ਚੋਂ ਤਿਆਰ

ਜ਼ਿਕਰਯੋਗ ਹੈ ਕਿ ਕਰਫਿਊ ਦੌਰਾਨ ਲੋਕਾਂ ਦੀਆਂ ਬਹੁਤ ਜ਼ਰੂਰੀ ਚੀਜ਼ਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਨੂੰ ਲੋਕਾਂ ਦੇ ਘਰਾਂ ਤੱਕ ਕਰਿਆਨਾ, ਸਬਜ਼ੀਆਂ, ਦਵਾਈਆਂ ਅਤੇ ਹੋਰ ਚੀਜ਼ਾਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਜ਼ਿਲਾ ਪ੍ਰਸ਼ਾਸਨ ਕੰਪਲੈਕਸ 'ਚ ਸਟਾਕਿਸਟਾਂ ਅਤੇ ਰਿਟੇਲਰ ਦੁਕਾਨਦਾਰਾਂ ਦੀ ਇਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਸੀ ਕਿ ਸਮੁੱਚੇ ਜਲੰਧਰ ਸ਼ਹਿਰ ਨੂੰ ਵੱਖ-ਵੱਖ ਖੇਤਰਾਂ 'ਚ ਵੰਡ ਕੇ ਦੁਕਾਨਦਾਰਾਂ ਨੂੰ ਲੋਕਾਂ ਨੂੰ ਜ਼ਰੂਰੀ ਚੀਜ਼ਾਂ ਪਹੁੰਚਾਉਣ ਲਈ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਪਾਸ ਜਾਰੀ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਮੋਬਾਇਲ ਨੰਬਰ ਜਨਤਕ ਕੀਤੇ ਜਾਣਗੇ ਤਾਂ ਜੋ ਜ਼ਰੂਰਤ ਪੈਣ 'ਤੇ ਲੋਕ ਇਨ੍ਹਾਂ ਨਾਲ ਸੰਪਰਕ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਵੈਂਡਰ ਆਪਣੇ ਅਧਿਕਾਰਕ ਖੇਤਰ 'ਚ ਜ਼ਰੂਰੀ ਚੀਜ਼ਾਂ ਦੀ ਘਰ-ਘਰ ਸਪਲਾਈ ਕਰਨਗੇ।

ਇਹ ਵੀ ਪੜ੍ਹੋ : ਕੋਰੋਨਾ ਦੀ ਮਾਰ: ਦਰਦ ਭਰੀਆਂ ਤਸਵੀਰਾਂ 'ਚ ਦੇਖੋ ਕਿਵੇਂ ਔਰਤ ਖਾਣ ਲਈ ਕੂੜੇ 'ਚੋਂ ਕਰ ਰਹੀ ਭਾਲ

PunjabKesari

ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਕਿਰਿਆ ਲੋਕਾਂ ਦੀਆਂ ਜ਼ਰੂਰਤਾਂ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ 'ਚ ਮਦਦਗਾਰ ਸਾਬਤ ਹੋਵੇਗੀ, ਉਥੇ ਹੀ ਜ਼ਿਲੇ 'ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਦੀ ਭੀੜ ਵੀ ਇਕੱਠੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ 'ਚ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਪਰ ਉਹ ਆਪਣੀ ਜ਼ਰੂਰਤਾਂ ਲਈ ਮੁਹੱਈਆ ਕਰਵਾਏ ਗਏ ਨੰਬਰਾਂ 'ਤੇ ਸੰਪਰਕ ਕਰਕੇ ਜ਼ਰੂਰੀ ਚੀਜ਼ਾਂ ਨੂੰ ਮੰਗਵਾ ਸਕਣਗੇ। ਇਸ ਤੋਂ ਇਲਾਵਾ ਫਲ, ਸਬਜ਼ੀਆਂ ਅਤੇ ਦੁੱਧ ਵਿਕ੍ਰੇਤਾਵਾਂ ਸਮੇਤ ਸਫਾਈ ਕਰਮਚਾਰੀਆਂ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਨਹੀਂ ਹੈ ਕੋਰੋਨਾ ਦਾ ਡਰ, ਕਰਫਿਊ ਦੇ ਬਾਵਜੂਦ ਫਗਵਾੜਾ ਤੇ ਕਪੂਰਥਲਾ 'ਚ ਲੱਗੀ ਭੀੜ (ਤਸਵੀਰਾਂ)

ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨੇ ਕਿਹਾ ਕਿ ਦਵਾਈਆਂ ਦੀ ਸਪਲਾਈ ਲਈ ਵੱਖ-ਵੱਖ ਦੁਕਾਨਦਾਰਾਂ ਨੂੰ ਖੇਤਰ ਅਲਾਟ ਕਰਕੇ ਉਨ੍ਹਾਂ ਦੇ ਨੰਬਰ ਜਨਤਕ ਕੀਤੇ ਜਾਣਗੇ ਤਾਂ ਜੋ ਜ਼ਰੂਰਤ ਪੈਣ 'ਤੇ ਲੋਕ ਉਨ੍ਹਾਂ ਨਾਲ ਸੰਪਰਕ ਕਰਕੇ ਦਵਾਈਆਂ ਮੰਗਵਾ ਸਕਣ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਦੁਕਾਨ ਖੋਲ੍ਹਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਪੁਲਸ ਗੁਰਮੀਤ ਸਿੰਘ ਅਤੇ ਅਰੁਣ ਸੈਣੀ, ਏ. ਡੀ. ਸੀ. ਪੀ. ਡੀ. ਸੂਡਰਵਿਜੀ ਅਤੇ ਪੀ. ਐੱਸ. ਭੰਡਾਲ, ਐੱਸ. ਡੀ. ਐੱਮ. ਰਾਹੁਲ ਸਿੰਧੂ, ਅਸਿਸਟੈਂਟ ਕਮਿਸ਼ਨਰ ਵਰਜਿਤ ਵਾਲੀਆ ਅਤੇ ਹੋਰ ਵੀ ਮੌਜੁਦ ਸਨ।

 


shivani attri

Content Editor

Related News