ਜਲੰਧਰ ਜ਼ਿਲ੍ਹੇ ਲਈ ਚੰਗੀ ਖਬਰ, 726 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਈ ਕੋਰੋਨਾ ਨੈਗੇਟਿਵ

07/22/2020 3:46:53 PM

ਜਲੰਧਰ (ਰੱਤਾ)— ਕੋਰੋਨਾ ਵਾਇਰਸ ਦਾ ਕਹਿਰ ਜਲੰਧਰ 'ਚ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਜਲੰਧਰ ਜ਼ਿਲ੍ਹੇ 'ਚੋਂ ਪਾਏ ਗਏ ਕੁੱਲ 40 ਪਾਜ਼ੇਟਿਵ ਕੇਸਾਂ 'ਚ ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਆਏ ਆਬਕਾਰੀ ਅਤੇ ਕਰ ਵਿਭਾਗ ਦੇ ਜੁਆਇੰਟ ਡਾਇਰੈਕਟਰ (ਮੋਬਾਇਲ ਵਿੰਗ) ਬੀ. ਕੇ. ਵਿਰਦੀ ਦੇ ਨੌਕਰ ਦੇ ਵੀ ਕੋਰੋਨਾ ਪਾਜ਼ੇਟਿਵ ਆਉਣ ਦੀ ਸੂਚਨਾ ਮਿਲੀ ਹੈ। ਬੀ. ਕੇ. ਵਿਰਦੀ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲਿਆਂ ਦੇ ਵੀ ਟੈਸਟ ਲਈ ਨਮੂਨੇ ਲੈ ਕੇ ਭੇਜੇ ਗਏ ਸਨ, ਜਿਨ੍ਹਾਂ 'ਚ ਉਨ੍ਹਾਂ ਦੇ ਨੌਕਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਮਿਲੀ ਹੈ।

 

ਇਹ ਵੀ ਪੜ੍ਹੋ: ਫਿਲੌਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰੇਆਮ ਬਾਜ਼ਾਰ 'ਚ ਭਿੜੇ ਨੌਜਵਾਨ

746 ਦੀ ਰਿਪੋਰਟ ਆਈ ਕੋਰੋਨਾ ਨੈਗੇਟਿਵ
ਇਥੇ ਦੱਸਣਯੋਗ ਹੈ ਕਿ ਇਕ ਪਾਸੇ ਜਿੱਥੇ ਅੱਜ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 40 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ, ਉਥੇ ਹੀ 746 ਲੋਕਾਂ ਦੀ ਰਿਪੋਰਟ ਕੋਰੋਨਾ ਨੈਗੇਟਿਵ ਵੀ ਪਾਈ ਗਈ ਹੈ।

ਮੰਗਲਵਾਰ 302 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 69 ਮਰੀਜ਼ਾਂ ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਵੱਲੋਂ ਜਾਰੀ ਲਿਸਟ ਅਨੁਸਾਰ ਮੰਗਲਵਾਰ ਨੂੰ 302 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 69 ਹੋਰਾਂ ਨੂੰ ਛੁੱਟੀ ਮਿਲ ਗਈ ਸੀ। ਸਿਹਤ ਮਹਿਕਮੇ ਨੇ 1289 ਹੋਰ ਲੋਕਾਂ ਦੇ ਨਮੂਨੇ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਸਨ ਅਤੇ ਇਨ੍ਹਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਇਥੇ ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ 'ਚੋਂ ਹੁਣ ਤੱਕ 1769 ਲੋਕ ਕੋਰੋਨਾ ਪਾਜ਼ੇਟਿਵ ਆ ਚੁੱਕੇ ਹਨ, ਜਿਨ੍ਹਾਂ 'ਚੋਂ 34 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਆਪਣੀ ਜ਼ਿੰਦਗੀ ਨੂੰ ਗੁਆ ਚੁੱਕੇ ਹਨ।
ਇਹ ਵੀ ਪੜ੍ਹੋ: ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ, ਬਜ਼ੁਰਗ ਨੇ ਤੋੜਿਆ ਦਮ


shivani attri

Content Editor

Related News