''ਕੋਰੋਨਾ'' ਕਾਰਨ ਜਲੰਧਰ ਜ਼ਿਲ੍ਹੇ ''ਚ ਇਕ ਹੋਰ ਮਰੀਜ਼ ਨੇ ਤੋੜਿਆ ਦਮ

07/14/2020 5:15:06 PM

ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਦੇ ਕਾਰਨ ਇਕ ਹੋਰ ਮਰੀਜ਼ ਨੇ ਅੱਜ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮਾਡਲ ਟਾਊਨ ਦੀ ਰਹਿਣ ਵਾਲੀ 65 ਸਾਲਾ ਮੋਹਨਜੀਤ ਕੌਰ ਨੇ ਸਿਵਲ ਹਸਪਤਾਲ 'ਚ ਇਲਾਜ ਅਧੀਨ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਬੀਬੀ ਦੀ ਐਤਵਾਰ ਨੂੰ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਉਕਤ ਬੀਬੀ ਪਹਿਲਾਂ ਜਲੰਧਰ ਦੇ ਨਿਊ ਰੂਬੀ ਹਸਪਤਾਲ 'ਚ ਦਾਖ਼ਲ ਸੀ, ਜਿੱਥੇ ਜ਼ਿਆਦਾ ਸਿਹਤ ਖਰਾਬ ਹੋਣ ਤੋਂ ਬਾਅਦ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਅੱਜ ਹੋਈ ਇਸ ਮਹਿਲਾ ਦੀ ਮੌਤ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਦੇ ਕਾਰਨ ਮਰਨ ਵਾਲਿਆਂ ਦਾ ਅੰਕੜਾ 29 ਤੱਕ ਪਹੁੰਚ ਗਿਆ ਹੈ।

ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ 'ਚ ਹੁਣ ਤਕ ਕੋਰੋਨਾ ਵਾਇਰਸ ਦੇ 1,31,55,341 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ 'ਚ 5,73,439 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 76,62,756 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ 'ਚ ਹੁਣ ਤਕ ਲਗਭਗ 906617 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ ਜਦਕਿ ਦੇਸ਼ 'ਚ ਹੁਣ ਤਕ 23728 ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ 'ਚ ਹੁਣ ਤਕ ਕੋਰੋਨਾ ਦੇ 8200 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 206 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 5613 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।

shivani attri

This news is Content Editor shivani attri