ਹਸਪਤਾਲ 'ਚ ਭੰਗੜਾ ਪਾਉਂਦੇ ਦਿਸੇ OSD ਕੋਰੋਨਾ ਪੀੜਤ ਵਾਲੀਆ, 'ਟਿਕ-ਟਾਕ' 'ਤੇ ਵੀਡੀਓ ਹੋਈ ਵਾਇਰਲ

Friday, Apr 24, 2020 - 08:05 PM (IST)

ਹਸਪਤਾਲ 'ਚ ਭੰਗੜਾ ਪਾਉਂਦੇ ਦਿਸੇ OSD ਕੋਰੋਨਾ ਪੀੜਤ ਵਾਲੀਆ, 'ਟਿਕ-ਟਾਕ' 'ਤੇ ਵੀਡੀਓ ਹੋਈ ਵਾਇਰਲ

ਜਲੰਧਰ— ਪੂਰੀ ਦੁਨੀਆ 'ਚ ਫੈਲੇ ਕੋਰੋਨਾ ਵਾਇਰਸ ਨੇ ਪੰਜਾਬ ਨੂੰ ਵੀ ਪੂਰੀ ਤਰ੍ਹਾਂ ਜਕੜ ਕੇ ਰੱਖ ਦਿੱਤਾ ਹੈ। ਹੁਣ ਤੱਕ ਪੰਜਾਬ 'ਚੋਂ ਕੁੱਲ 289 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚ 17 ਦੀ ਮੌਤ ਹੋ ਚੁੱਕੀ ਹੈ। ਜੇਕਰ ਗੱਲ ਕੀਤੀ ਜਾਵੇ ਜਲੰਧਰ ਦੀ ਤਾਂ ਜਲੰਧਰ 'ਚ ਹੁਣ ਤੱਕ ਕੁੱਲ 63 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ।

ਇਹ ਵੀ ਪੜ੍ਹੋ : ਕਲਯੁਗੀ ਪਿਓ ਦੀ ਸ਼ਰਮਸਾਰ ਕਰਤੂਤ, ਪੈਸਿਆਂ ਖਾਤਿਰ ਵੇਚ ਦਿੱਤਾ 4 ਦਿਨਾਂ ਦਾ ਪੁੱਤ 

ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖਲ ਕੋਰੋਨਾ ਪੀੜਤਾਂ ਦੀਆਂ ਇਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਸ 'ਚ ਕੋਰੋਨਾ ਪੀੜਤ ਪੂਰੇ ਹੌਸਲੇ ਨਾਲ ਕੋਰੋਨਾ ਖਿਲਾਫ ਜੰਗ ਲੜਦੇ ਨਜ਼ਰ ਆ ਰਹੇ ਹਨ। ਬੀਤੇ ਦਿਨੀਂ ਜਿੱਥੇ ਕੁਝ ਕੋਰੋਨਾ ਪੀੜਤ ਸਿਵਲ ਹਸਪਤਾਲ 'ਚ ਪੰਜਾਬੀ ਗੀਤਾਂ 'ਤੇ ਬੈੱਡਾਂ 'ਤੇ ਹੀ ਭੰਗੜੇ ਪਾਉਂਦੇ ਦਿਸੇ ਸਨ, ਉਥੇ ਹੀ ਹੁਣ ਫਿਰ ਅਜਿਹੀ ਹੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਜਲੰਧਰ ਦੇ ਮੇਅਰ ਜਗਦੀਸ਼ ਰਾਜ ਰਾਜਾ ਦੇ ਕੋਰੋਨਾ ਪੀੜਤ ਓ. ਐੱਸ. ਡੀ. ਹਰਪ੍ਰੀਤ ਸਿੰਘ ਵਾਲੀਆ ਪੰਜਾਬੀ ਗੀਤ 'ਤੇ ਵਾਰਡ 'ਚ ਭੰਗੜਾ ਪਾਉਂਦੇ ਦਿਸ ਰਹੇ ਹਨ।  

ਇਹ ਵੀ ਪੜ੍ਹੋ : 'ਕੋਰੋਨਾ' ਕਾਰਨ PRTC ਵੱਡੇ ਸੰਕਟ 'ਚ, 30 ਦਿਨਾਂ 'ਚ 50 ਕਰੋੜ ਤੋਂ ਵੱਧ ਦਾ ਨੁਕਸਾਨ

PunjabKesari

ਬੀਤੇ ਦਿਨੀਂ ਹੀ ਪਾਜ਼ੀਟਿਵ ਪਾਏ ਗਏ ਸਨ ਓ. ਐੱਸ. ਡੀ. ਵਾਲੀਆ
ਦਰਅਸਲ ਮੇਅਰ ਜਗਦੀਸ਼ ਰਾਜਾ ਦੇ ਓ. ਐੱਸ. ਡੀ. ਹਰਪ੍ਰੀਤ ਸਿੰਘ ਵਾਲੀਆ ਦੀ ਰਿਪੋਰਟ ਬੀਤੇ ਦਿਨੀਂ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਹਰਪ੍ਰੀਤ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਤਣਾਅ ਦੂਰ ਕਰਨ ਲਈ ਹਰਪ੍ਰੀਤ ਸਿੰਘ ਵਾਲੀਆ ਹਸਪਤਾਲ ਦੇ ਕੋਰੋਨਾ ਵਾਰਡ 'ਚ ਪੰਜਾਬੀ ਗਾਇਕ ਗੁਰਨਾਮ ਸਿੰਘ ਭੁੱਲਰ ਦੇ ਗੀਤ 'ਤੇਰੇ ਗੁੱਟ ਨੂੰ ਕੜਾ ਸਰਦਾਰਨੀਏ...' ਦੇ 'ਤੇ ਭੰਗੜੇ ਪਾਉਂਦੇ ਦਿਸੇ ਅਤੇ ਕੋਰੋਨਾ ਪੀੜਤਾਂ ਨੂੰ ਇਹ ਸੰਦੇਸ਼ ਦਿੰਦੇ ਦਿਸੇ ਕਿ ਹੌਸਲੇ ਨਾਲ ਇਸ 'ਕੋਰੋਨਾ' ਨੂੰ ਮਾਤ ਦਿੰਦੇ ਹੋਏ ਫਤਿਹ ਹਾਸਲ ਕਰਾਂਗੇ। ਉਨ੍ਹਾਂ ਦੀ ਇਹ ਵੀਡੀਓ ਕਾਂਗਰਸੀ ਆਗੂ ਦੀਪਕ ਸ਼ਰਮਾ ਵੱਲੋਂ ਟਿਕ-ਟਾਕ 'ਤੇ ਸੇਅਰ ਕੀਤੀ ਗਈ ਹੈ, ਜੋ ਕਿ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਤੇ ਕੁਮੈਂਟਾਂ ਜ਼ਰੀਏ ਲੋਕਾਂ ਵੱਲੋਂ ਉਨ੍ਹਾਂ ਦਾ ਕਾਫੀ ਹੌਸਲਾ ਵੀ ਵਧਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕੋਰੋਨਾ ਕਾਰਨ ਮਰੇ ਰੋਪੜ ਦੇ ਮੋਹਨ ਸਿੰਘ ਦੀ ਪਤਨੀ ਤੇ ਪੁੱਤ ਨੇ ਕੋਰੋਨਾ 'ਤੇ ਕੀਤੀ 'ਫਤਿਹ' ਹਾਸਲ

PunjabKesari

ਮੇਅਰ ਜਗਦੀਸ਼ ਰਾਜਾ ਵੀ ਹੋ ਚੁੱਕੇ ਨੇ 'ਹੋਮ ਕੁਆਰੰਟਾਈਨ'
ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਜਲੰਧਰ ਦੇ ਮੇਅਰ ਜਗਦੀਸ਼ ਰਾਜ ਰਾਜਾ ਨੂੰ ਬੁੱਧਵਾਰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ। ਇÂਥੇ ਦੱਸ ਦੇਈਏ ਕਿ ਭਾਵੇਂ ਜਗਦੀਸ਼ ਰਾਜਾ ਦੀ ਰਿਪੋਰਟ ਭਾਵੇਂ ਨੈਗੇਟਿਵ ਆਈ ਹੈ ਪਰ ਉਨ੍ਹਾਂ ਨੇ ਓ. ਐੱਸ. ਡੀ. ਹਰਪ੍ਰੀਤ ਸਿੰਘ ਵਾਲੀਆ ਦੀ ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸ਼ਹੀਦ ਊਧਮ ਸਿੰਘ ਨਗਰ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਸਟਿਕਰ ਚਿਪਕਾ ਦਿੱਤਾ ਗਿਆ ਹੈ, ਜਿਸ 'ਚ ਨਿਰਦੇਸ਼ ਦਿੱਤੇ ਗਏ ਹਨ ਕਿ ਮੇਅਰ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ 5 ਮਈ ਤੱਕ ਘਰ 'ਚ ਹੀ ਬੰਦ ਰਹਿਣਾ ਪਵੇਗਾ। ਉਥੇ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਧਾਇਕ ਰਾਜਿੰਦਰ ਸਿੰਘ ਬੇਰੀ ਨੂੰ ਵੀ ਘਰ 'ਚ ਰਹਿਣ ਦੀ ਹੀ ਸਲਾਹ ਦਿੱਤੀ ਹੈ ਕਿਉਂਕਿ ਵਾਲੀਆ ਬੇਰੀ ਅਤੇ ਨਿਗਮ ਦੇ ਕਈ ਹੋਰ ਕੌਂਸਲਰਾਂ ਦੇ ਸੰਪਰਕ 'ਚ ਸਨ। ਇਸ ਦੇ ਇਲਾਵਾ ਸਿਹਤ ਵਿਭਾਗ ਵੱਲੋਂ ਵਾਲੀਆ ਦੇ ਸੰਪਰਕ 'ਚ ਰਹਿਣ ਵਾਲੇ ਕਈ ਕੌਂਸਲਰਾਂ ਦੇ ਸੈਂਪਲ ਵੀ ਲਏ ਗਏ ਹਨ।

ਇਹ ਵੀ ਪੜ੍ਹੋ :   ਸੈਲਫੀ ਖਿੱਚਣ ਦੇ ਸ਼ੌਂਕ ਨੇ ਲਈ SHO ਦੇ ਲਾਂਗਰੀ ਦੀ ਜਾਨ, ਗੋਲੀ ਲੱਗਣ ਨਾਲ ਹੋਈ ਮੌਤ

PunjabKesari

ਪੰਜਾਬ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 295 ਤੱਕ ਪੁੱਜਾ
ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ 'ਚ ਕੋਰੋਨਾ ਵਾਇਰਸ ਦੇ 63, ਜਲੰਧਰ 'ਚ 63, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 17, ਅੰਮ੍ਰਿਤਸਰ 'ਚ 14, ਮਾਨਸਾ 'ਚ 11, ਪਟਿਆਲਾ 'ਚ 55, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 2, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 17 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਰਾਨ ਕੁਟੀਆ ਦੇ ਸੰਚਾਲਕ 'ਤੇ ਲੁਟੇਰਿਆਂ ਵੱਲੋਂ ਜਾਨਲੇਵਾ ਹਮਲਾ


author

shivani attri

Content Editor

Related News