ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਮਰੀਜ਼ਾਂ ਲਈ ਹਰ ਘੰਟੇ 6500 ਕਿਲੋ ਦੇ ਕਰੀਬ ਆਕਸੀਜਨ ਦੀ ਲੋੜ

Monday, Sep 14, 2020 - 12:18 PM (IST)

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਮਰੀਜ਼ਾਂ ਲਈ ਹਰ ਘੰਟੇ 6500 ਕਿਲੋ ਦੇ ਕਰੀਬ ਆਕਸੀਜਨ ਦੀ ਲੋੜ

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਜਿਸ ਹਿਸਾਬ ਨਾਲ ਪੱਧਰ-2 ਅਤੇ ਪੱਧਰ-3 ਦੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਉਸ ਹਿਸਾਬ ਨਾਲ ਮੈਡੀਕਲ ਆਕਸੀਜਨ ਦੀ ਲੋੜ 'ਚ ਵੀ ਇਜ਼ਾਫਾ ਹੋ ਰਿਹਾ ਹੈ। ਮੌਜੂਦਾ ਸਮੇਂ ਜ਼ਿਲ੍ਹੇ 'ਚ ਪੱਧਰ-2 ਦੇ 314 ਅਤੇ ਪੱਧਰ-3 ਦੇ 166 ਮਰੀਜ਼ ਪ੍ਰਾਈਵੇਟ ਹਸਪਤਾਲਾਂ ਅਤੇ ਸਿਵਲ ਹਸਪਤਾਲ 'ਚ ਦਾਖਲ ਹਨ। ਇਨ੍ਹਾਂ ਦੋਵਾਂ ਪੱਧਰਾਂ ਦੇ ਮਰੀਜ਼ਾਂ ਲਈ ਮੈਡੀਕਲ ਮਾਹਿਰਾਂ ਮੁਤਾਬਕ ਮੁੱਢਲੇ ਪੱਧਰ 'ਤੇ 6500 ਕਿਲੋ ਦੇ ਕਰੀਬ ਮੈਡੀਕਲ ਆਕਸੀਜਨ ਦੀ ਲੋੜ ਹੈ ਅਤੇ 24 ਘੰਟਿਆਂ 'ਚ ਇਹ ਲੋੜ 1.57 ਲੱਖ ਕਿਲੋ ਦੇ ਕਰੀਬ ਹੈ। ਮਰੀਜ਼ਾਂ ਦੀ ਗਿਣਤੀ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੋਣ 'ਤੇ ਅੱਗੇ ਚੱਲ ਕੇ ਇਹ ਲੋੜ ਘਟ ਅਤੇ ਵਧ ਸਕਦੀ ਹੈ। ਦੂਜੇ ਪਾਸੇ ਪ੍ਰਾਈਵੇਟ ਹਸਪਤਾਲਾਂ 'ਚ ਮੈਡੀਕਲ ਆਕਸੀਜਨ ਦੀ ਸਪਲਾਈ ਪੂਰੀ ਨਾ ਹੋਣ ਕਾਰਨ ਹਸਪਤਾਲ ਸੰਚਾਲਕ ਕਦੇ ਵੀ ਕੋਰੋਨਾ ਪਾਜ਼ੇਟਿਵ ਪੱਧਰ-2 ਅਤੇ 3 ਵਾਲੇ ਮਰੀਜ਼ਾਂ ਨੂੰ ਇਲਾਜ ਲਈ ਦਾਖ਼ਲ ਕਰਨਾ ਬੰਦ ਕਰ ਸਕਦੇ ਹਨ।

ਵਰਣਨਯੋਗ ਹੈ ਕਿ ਜ਼ਿਲ੍ਹੇ 'ਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਅਚਾਨਕ ਵਾਧਾ ਹੋਣਾ ਸ਼ੁਰੂ ਹੋਇਆ ਸੀ ਤਾਂ ਉਸ ਸਮੇਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਵਾਲਿਆਂ ਨੂੰ ਹੁਕਮ ਦਿੱਤੇ ਸਨ ਕਿ ਉਹ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਦਾਖਲ ਕਰਕੇ ਉਨ੍ਹਾਂ ਦਾ ਇਲਾਜ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਲਈ ਸਰਕਾਰ ਨੇ ਰੇਟ ਵੀ ਤੈਅ ਕਰ ਦਿੱਤੇ ਸਨ। ਸੂਬਾ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪ੍ਰਾਈਵੇਟ ਹਸਪਤਾਲਾਂ ਵਾਲਿਆਂ ਨੇ ਉਦੋਂ ਕੋਰੋਨਾ ਪਾਜ਼ੇਟਿਵ ਪੱਧਰ-2 ਅਤੇ 3 ਵਾਲੇ ਮਰੀਜ਼ਾਂ ਨੂੰ ਦਾਖਲ ਕਰਕੇ ਉਨ੍ਹਾਂ ਦਾ ਇਲਾਜ ਕਰਨਾ ਸ਼ੁਰੂ ਕਰ ਤਾਂ ਦਿੱਤਾ ਪਰ ਇਸ ਦੇ ਨਾਲ ਹੀ ਹਸਪਤਾਲ ਸੰਚਾਲਕਾਂ ਦੀਆਂ ਪ੍ਰੇਸ਼ਾਨੀਆਂ ਵਧਣੀਆਂ ਸ਼ੁਰੂ ਹੋ ਗਈਆਂ।
ਇਹ ਵੀ ਪੜ੍ਹੋ: ਜ਼ਿਲ੍ਹਾ ਕਪੂਰਥਲਾ 'ਚ ਸ਼ਰਮਨਾਕ ਘਟਨਾ, ਹਵਸ ਦੇ ਭੁੱਖੇ ਨੇ 6 ਸਾਲਾ ਬੱਚੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

PunjabKesari

ਜ਼ਿਕਰਯੋਗ ਹੈ ਕਿ ਕੋਰੋਨਾ ਪਾਜ਼ੇਟਿਵ ਪੱਧਰ-2 ਅਤੇ 3 ਵਾਲੇ ਜ਼ਿਆਦਾਤਰ ਮਰੀਜ਼ਾਂ ਨੂੰ ਆਕਸੀਜਨ ਦੇਣ ਦੀ ਲੋੜ ਪੈਂਦੀ ਹੈ, ਜਿਸ ਦੇ ਨਤੀਜੇ ਵਜੋਂ ਪ੍ਰਾਈਵੇਟ ਹਸਪਤਾਲਾਂ 'ਚ ਮੈਡੀਕਲ ਆਕਸੀਜਨ ਦੀ ਖਪਤ ਵਧਣੀ ਸ਼ੁਰੂ ਹੋ ਗਈ, ਜਦਕਿ ਆਕਸੀਜਨ ਦੀ ਸਪਲਾਈ ਕਰਨ ਵਾਲੀਆਂ ਕੰਪਨੀਆਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਆਕਸੀਜਨ ਦੀ ਸਪਲਾਈ ਵਧਾਉਣ ਦੀ ਬਜਾਏ ਰੇਟ ਵਧਾਉਣੇ ਸ਼ੁਰੂ ਕਰ ਦਿੱਤੇ, ਜਿਸ ਨਾਲ ਹਸਪਤਾਲਾਂ ਵਾਲਿਆਂ ਦੇ ਖਰਚੇ ਵੀ ਵਧਣੇ ਸ਼ੁਰੂ ਹੋ ਗਏ। ਇਕ ਤਾਂ ਸਰਕਾਰ ਵੱਲੋਂ ਤੈਅ ਕੀਤੇ ਗਏ ਰੇਟ ਘੱਟ ਹੋਣਾ ਅਤੇ ਦੂਜੇ ਖਰਚੇ ਵਧ ਜਾਣਾ, ਇਸ ਗੱਲ ਦਾ ਸੰਕੇਤ ਹੈ ਕਿ ਪ੍ਰਾਈਵੇਟ ਹਸਪਤਾਲਾਂ ਵਾਲੇ ਕਦੇ ਵੀ ਕੋਵਿਡ ਵਾਰਡ ਬੰਦ ਕਰ ਸਕਦੇ ਹਨ।

ਇਧਰੋਂ-ਓਧਰੋਂ ਆਕਸੀਜਨ ਦੇ ਸਿਲੰਡਰ ਉਧਾਰ ਲੈ ਕੇ ਐਮਰਜੈਂਸੀ 'ਚ ਗੁਜ਼ਾਰਾ ਕਰ ਰਹੇ ਹਨ ਕਈ ਹਸਪਤਾਲ
ਸੂਤਰ ਦੱਸਦੇ ਹਨ ਕਿ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਕੁਝ ਪ੍ਰਾਈਵੇਟ ਹਸਪਤਾਲਾਂ ਦੇ ਸੰਚਾਲਕ ਮੈਡੀਕਲ ਆਕਸੀਜਨ ਦੀ ਸਪਲਾਈ ਦੀ ਘਾਟ ਕਾਰਣ ਐਮਰਜੈਂਸੀ 'ਚ ਇਧਰੋਂ-ਓਧਰੋਂ (ਦੂਜੇ ਹਸਪਤਾਲਾਂ) ਤੋਂ ਆਕਸੀਜਨ ਦੇ ਸਿਲੰਡਰ ਉਧਾਰ ਲੈ ਕੇ ਆਪਣਾ ਗੁਜ਼ਾਰਾ ਕਰਦੇ ਹਨ ਅਤੇ ਜਦੋਂ ਉਨ੍ਹਾਂ ਨੂੰ ਕੰਪਨੀ ਵੱਲੋਂ ਸਪਲਾਈ ਆਉਂਦੀ ਹੈ ਤਾਂ ਉਹ ਉਧਾਰ ਲਏ ਸਿਲੰਡਰ ਵਾਪਸ ਕਰ ਦਿੰਦੇ ਹਨ।

ਪ੍ਰਾਈਵੇਟ ਹਸਪਤਾਲਾਂ ਨੂੰ 30 ਤੋਂ 50 ਫੀਸਦੀ ਮਹਿੰਗੀ ਮਿਲ ਰਹੀ ਮੈਡੀਕਲ ਆਕਸੀਜਨ
ਸੂਤਰਾਂ ਮੁਤਾਬਕ ਜਦੋਂ ਤੋਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋਈ ਹੈ, ਉਦੋਂ ਤੋਂ ਮੈਡੀਕਲ ਆਕਸੀਜਨ ਦੀ ਸਪਲਾਈ ਕਰਨ ਵਾਲੀਆਂ ਕੰਪਨੀਆਂ ਨੇ ਵੀ 30 ਤੋਂ 50 ਫੀਸਦੀ ਰੇਟ ਵਧਾ ਦਿੱਤੇ ਹਨ। ਸੂਤਰ ਦੱਸਦੇ ਹਨ ਕਿ ਪਹਿਲਾਂ ਜੋ ਆਕਸੀਜਨ ਦਾ ਸਿਲੰਡਰ ਬਿੱਲ 'ਤੇ ਲਗਭਗ 200 ਰੁਪਏ ਦਾ ਆਉਂਦਾ ਸੀ, ਭਾਵੇਂ ਹੁਣ ਉਹ 300 ਦੇ ਨੇੜੇ ਹੋ ਗਿਆ ਹੈ ਪਰ ਕੰਪਨੀ ਵਾਲੇ ਸਪਲਾਈ ਦੀ ਘਾਟ ਦਾ ਬਹਾਨਾ ਬਣਾ ਕੇ ਪ੍ਰਾਈਵੇਟ ਹਸਪਤਾਲਾਂ ਨੂੰ ਬਿੱਲ 'ਤੇ ਪੂਰੇ ਸਿਲੰਡਰ ਨਹੀਂ ਦਿੰਦੇ, ਜਦਕਿ ਬਿਨਾਂ ਬਿੱਲ ਦੇ ਉੱਥੇ ਸਿਲੰਡਰ 400 ਰੁਪਏ ਦੇ ਹਿਸਾਬ ਨਾਲ ਮਿਲ ਜਾਂਦਾ ਹੈ। ਇਸ ਗੱਲ 'ਚ ਕਿੰਨੀ ਸੱਚਾਈ ਹੈ, ਇਸ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਚਾਕੂ ਮਾਰ ਪੁਲਸ ਮੁਲਾਜ਼ਮ ਦਾ ਕੀਤਾ ਕਤਲ (ਤਸਵੀਰਾਂ)

PunjabKesari

ਸਿਵਲ ਹਸਪਤਾਲ 'ਚ ਮਰੀਜ਼ ਸਿਰਫ 83 ਅਤੇ ਮੈਡੀਕਲ ਆਕਸੀਜਨ ਦੇ ਸਿਲੰਡਰ 850
ਇਕ ਪਾਸੇ ਜਿੱਥੇ ਪ੍ਰਾਈਵੇਟ ਹਸਪਤਾਲਾਂ 'ਚ ਮੈਡੀਕਲ ਆਕਸੀਜਨ ਦੀ ਘਾਟ ਚੱਲ ਰਹੀ ਹੈ ਪਰ ਉੱਥੇ ਪਤਾ ਲੱਗਾ ਹੈ ਕਿ ਸਿਵਲ ਹਸਪਤਾਲ 'ਚ ਲਗਭਗ 850 (500 ਵੱਡੇ ਅਤੇ 350 ਛੋਟੇ) ਆਕਸੀਜਨ ਦੇ ਸਿਲੰਡਰ ਪਏ ਹੋਏ ਹਨ, ਜਦਕਿ ਉੱਥੇ ਕੋਰੋਨਾ ਪਾਜ਼ੇਟਿਵ ਸਿਰਫ 83 ਮਰੀਜ਼ ਇਲਾਜ ਲਈ ਦਾਖਲ ਹਨ, ਜਿਨ੍ਹਾਂ 'ਚੋਂ ਵਧੇਰੇ ਨੂੰ ਆਕਸੀਜਨ ਦੀ ਲੋੜ ਹੀ ਨਹੀਂ ਹੈ। ਉਧਰ ਸਿਹਤ ਮਹਿਕਮੇ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪ੍ਰਾਈਵੇਟ ਹਸਪਤਾਲਾਂ 'ਚ ਕੋਰੋਨਾ ਪਾਜ਼ੇਟਿਵ ਪੱਧਰ 2 ਅਤੇ 3 ਵਾਲੇ 200 ਤੋਂ ਵੱਧ ਮਰੀਜ਼ ਇਲਾਜ ਕਰਵਾ ਰਹੇ ਹਨ। ਅਜਿਹੇ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਸਿਵਲ ਹਸਪਤਾਲ 'ਚੋਂ ਮੈਡੀਕਲ ਆਕਸੀਜਨ ਦੇ ਸਿਲੰਡਰ ਉਠਾ ਕੇ ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਭਿਜਵਾ ਦੇਣ, ਜਿਨ੍ਹਾਂ ਨੂੰ ਲੋੜ ਮੁਤਾਬਕ ਸਪਲਾਈ ਪੂਰੀ ਨਹੀਂ ਆ ਰਹੀ। ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਆਕਸੀਜਨ ਤਿਆਰ ਕਰਨ ਵਾਲੇ ਯੂਨਿਟਾਂ ਨੂੰ ਨਿਰਦੇਸ਼ ਦੇਣ ਕਿ ਉਹ ਪ੍ਰਾਈਵੇਟ ਹਸਪਤਾਲਾਂ 'ਚ ਮੰਗ ਮੁਤਾਬਕ ਮੈਡੀਕਲ ਆਕਸੀਜਨ ਦੀ ਸਪਲਾਈ ਮੁਹੱਈਆ ਕਰਨੀ ਯਕੀਨੀ ਬਣਾਉਣ।

ਇਹ ਵੀ ਪੜ੍ਹੋ: ਕੈਪਟਨ ਦੇ 'ਆਪ' 'ਤੇ ਦਿੱਤੇ ਬਿਆਨ ਦਾ ਅਮਨ ਅਰੋੜਾ ਵੱਲੋਂ ਪਲਟਵਾਰ

ਪ੍ਰਾਈਵੇਟ ਹਸਪਤਾਲ ਕਦੇ ਵੀ ਬੰਦ ਕਰ ਸਕਦੇ ਹਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਦਾਖਲ ਕਰਨਾ
ਪ੍ਰਾਈਵੇਟ ਹਸਪਤਾਲਾਂ 'ਚ ਮੈਡੀਕਲ ਆਕਸੀਜਨ ਦੀ ਸਪਲਾਈ ਪੂਰੀ ਨਾ ਹੋਣ ਕਾਰਨ ਹਸਪਤਾਲ ਸੰਚਾਲਕ ਕਦੇ ਵੀ ਕੋਰੋਨਾ ਪਾਜ਼ੇਟਿਵ ਪੱਧਰ ਅਤੇ 3 ਵਾਲੇ ਮਰੀਜ਼ਾਂ ਨੂੰ ਇਲਾਜ ਲਈ ਦਾਖਲ ਕਰਨਾ ਬੰਦ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਜ਼ਿਲੇ 'ਚ ਜਦੋਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਇਕਦਮ ਵਾਧਾ ਹੋਣਾ ਸ਼ੁਰੂ ਹੋਇਆ ਤਾਂ ਉਸ ਸਮੇਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਵਾਲਿਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਸਨ ਕਿ ਉਹ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਦਾਖਲ ਕਰ ਕੇ ਉਨ੍ਹਾਂ ਦਾ ਇਲਾਜ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਲਈ ਸਰਕਾਰ ਨੇ ਰੇਟ ਵੀ ਫਿਕਸ ਕਰ ਦਿੱਤੇ ਸਨ। ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਪ੍ਰਾਈਵੇਟ ਹਸਪਤਾਲਾਂ ਵਾਲਿਆਂ ਨੇ ਉਦੋਂ ਕੋਰੋਨਾ ਪਾਜ਼ੇਟਿਵ ਪੱਧਰ 2 ਅਤੇ 3 ਵਾਲੇ ਮਰੀਜ਼ਾਂ ਨੂੰ ਦਾਖ਼ਲ ਕਰਕੇ ਉਨ੍ਹਾਂ ਦਾ ਇਲਾਜ ਕਰਨਾ ਸ਼ੁਰੂ ਕਰ ਦਿੱਤਾ ਪਰ ਇਸ ਦੇ ਨਾਲ ਹੀ ਹਸਪਤਾਲ ਸੰਚਾਲਕਾਂ ਦੀਆਂ ਪ੍ਰੇਸ਼ਾਨੀਆਂ ਵੀ ਵਧਣੀਆਂ ਸ਼ੁਰੂ ਹੋ ਗਈਆਂ।

ਜ਼ਿਕਰਯੋਗ ਹੈ ਕਿ ਕੋਰੋਨਾ ਪਾਜ਼ੇਟਿਵ ਪੱਧਰ-2 ਅਤੇ 3 ਵਾਲੇ ਵਧੇਰੇ ਮਰੀਜ਼ਾਂ ਨੂੰ ਆਕਸੀਜਨ ਦੇਣ ਦੀ ਲੋੜ ਪੈਂਦੀ ਹੈ, ਜਿਸ ਦੇ ਨਤੀਜੇ ਵਜੋਂ ਪ੍ਰਾਈਵੇਟ ਹਸਪਤਾਲਾਂ 'ਚ ਮੈਡੀਕਲ ਆਕਸੀਜਨ ਦੀ ਖਪਤ ਵਧਣੀ ਸ਼ੁਰੂ ਹੋ ਗਈ, ਜਦੋਂ ਕਿ ਆਕਸੀਜਨ ਦੀ ਸਪਲਾਈ ਕਰਨ ਵਾਲੀਆਂ ਕੰਪਨੀਆਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਆਕਸੀਜਨ ਦੀ ਸਪਲਾਈ ਵਧਾਉਣ ਦੀ ਬਜਾਏ ਰੇਟ ਵਧਾਉਣੇ ਸ਼ੁਰੂ ਕਰ ਿਦੱਤੇ, ਜਿਸ ਨਾਲ ਹਸਪਤਾਲਾਂ ਵਾਲਿਆਂ ਦੇ ਖਰਚੇ ਵੀ ਵਧਣੇ ਸ਼ੁਰੂ ਹੋ ਗਏ। ਇਕ ਤਾਂ ਸਰਕਾਰ ਵੱਲੋਂ ਫਿਕਸ ਕੀਤੇ ਰੇਟ ਘੱਟ ਹੋਣਾ ਅਤੇ ਦੂਜਾ ਖਰਚੇ ਵਧ ਜਾਣੇ ਅਤੇ ਮੈਡੀਕਲ ਆਕਸੀਜਨ ਦੀ ਸਪਲਾਈ ਲੋੜ ਮੁਤਾਬਕ ਪੂਰੀ ਨਾ ਹੋਣਾ, ਇਸ ਗੱਲ ਦਾ ਇਸ਼ਾਰਾ ਹੈ ਕਿ ਪ੍ਰਾਈਵੇਟ ਹਸਪਤਾਲਾਂ ਵਾਲੇ ਕਦੇ ਵੀ ਕੋਵਿਡ ਵਾਰਡ ਬੰਦ ਕਰ ਸਕਦੇ ਹਨ।
ਇਹ ਵੀ ਪੜ੍ਹੋ: ਵਿਧਵਾ ਨੂੰ ਪ੍ਰੇਮ ਜਾਲ 'ਚ ਫਸਾ ਦਿੱਤਾ ਵਿਆਹ ਦਾ ਝਾਂਸਾ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ


author

shivani attri

Content Editor

Related News