ਤੱਲ੍ਹਣ ਸਾਹਿਬ ਗੁਰਦੁਆਰੇ ਦੇ 6 ਸੇਵਾਦਾਰ ਕੋਰੋਨਾ ਪਾਜ਼ੇਟਿਵ, ਜਾਣੋ ਜਲੰਧਰ ਜ਼ਿਲ੍ਹੇ ਦੇ ਤਾਜ਼ਾ ਹਾਲਾਤ

10/03/2020 10:29:30 AM

ਜਲੰਧਰ (ਰੱਤਾ)— ਪਿਛਲੇ ਕੁਝ ਦਿਨਾਂ 'ਚ ਜਲੰਧਰ ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਤੋਂ ਰਾਹਤ ਮਿਲੀ ਹੋਈ ਹੈ ਅਤੇ ਪਾਜ਼ੇਟਿਵ ਆਉਣ ਵਾਲਿਆਂ ਦੀ ਗਿਣਤੀ ਕਾਫ਼ੀ ਘਟੀ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ 'ਚ ਕੋਰੋਨਾ ਦੇ 111 ਨਵੇਂ ਮਰੀਜ਼ ਮਿਲੇ ਅਤੇ 2 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਦੱਸੀਆਂ ਨਨਾਣਾਂ ਦੀਆਂ ਕਰਤੂਤਾਂ

ਸਿਵਲ ਸਰਜਨ ਦਫ਼ਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸ਼ੁੱਕਰਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 136 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ 'ਚੋਂ 25 ਲੋਕ ਦੂਜੇ ਜ਼ਿਲ੍ਹਿਆਂ ਨਾਲ ਸੰਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ ਲੋਕਾਂ 'ਚ ਤੱਲ੍ਹਣ ਸਾਹਿਬ ਗੁਰਦੁਆਰੇ ਦੇ 6 ਸੇਵਾਦਾਰ, ਏਅਰਫੋਰਸ ਸਟੇਸ਼ਨ ਦੇ 7 ਮੁਲਾਜ਼ਮ, ਸੀ. ਐੱਚ. ਸੀ. ਆਦਮਪੁਰ ਅਤੇ ਸੀ. ਪੀ. ਦਫ਼ਤਰ ਦਾ ਇਕ ਕਰਮਚਾਰੀ ਵੀ ਸ਼ਾਮਲ ਹੈ। ਡਾ. ਸਿੰਘ ਨੇ ਦੱਸਿਆ ਕਿ ਮਹਾਰਾਜਾ ਗਾਰਡਨ ਦੇ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ ਅਤੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 2 ਹੋਰਨਾਂ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਸਮਾਜਿਕ ਦੂਰੀ ਦੀਆਂ ਉੱਡੀਆਂ ਧੱਜੀਆਂ, ਲੁਧਿਆਣਾ ਦੇ ਸਿਵਲ ਹਸਪਤਾਲ 'ਚ ਚੱਲੀ ਡੀ. ਜੇ. ਪਾਰਟੀ

ਇਨ੍ਹਾਂ ਨੇ ਹਾਰੀ ਕੋਰੋਨਾ ਨਾਲ ਜੰਗ
1. ਦਿਆਲ ਸਿੰਘ (55) ਭੋਗਪੁਰ
2. ਮਨੋਹਰ ਲਾਲ (75) ਗੁਰਜੈਪਾਲ ਨਗਰ

3076 ਦੀ ਰਿਪੋਰਟ ਆਈ ਨੈਗੇਟਿਵ ਅਤੇ 99 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 3076 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਮਰੀਜ਼ਾਂ 'ਚੋਂ 99 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 3653 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ:  ਰੂਪਨਗਰ 'ਚ ਵੱਡੀ ਵਾਰਦਾਤ: ਕੈਮਰਿਆਂ 'ਤੇ ਸਪਰੇਅ ਪਾ ਕੇ ਚੋਰਾਂ ਨੇ ATM 'ਚੋਂ ਲੁੱਟਿਆ 19 ਲੱਖ ਤੋਂ ਵੱਧ ਦਾ ਕੈਸ਼

ਜਾਣੋ ਕੀ ਨੇ ਜਲੰਧਰ ਦੇ ਤਾਜ਼ਾ ਹਾਲਾਤ
ਕੁੱਲ ਸੈਂਪਲ-184230
ਨੈਗੇਟਿਵ ਆਏ-161123
ਪਾਜ਼ੇਟਿਵ ਆਏ-13171
ਡਿਸਚਾਰਜ ਹੋਏ-11278
ਮੌਤਾਂ ਹੋਈਆਂ-396
ਐਕਟਿਵ ਕੇਸ-1497

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ 'ਪੰਜਾਬ ਦੌਰੇ' 'ਚ ਫਿਰ ਫੇਰਬਦਲ, ਨਵੀਆਂ ਤਾਰੀਖ਼ਾਂ ਦਾ ਐਲਾਨ


shivani attri

Content Editor

Related News