ਜਲੰਧਰ ਜ਼ਿਲ੍ਹੇ ''ਚ ਕੋਰੋਨਾ ਦੇ 111 ਨਵੇਂ ਮਾਮਲਿਆਂ ਦੀ ਪੁਸ਼ਟੀ
Thursday, Oct 08, 2020 - 06:28 PM (IST)
ਜਲੰਧਰ (ਰੱਤਾ)— ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਭਾਵੇਂ ਜ਼ਿਆਦਾ ਨਹੀਂ ਵਧ ਰਹੀ ਪਰ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿਚ ਹਾਲੇ ਕੋਈ ਕਮੀ ਨਹੀਂ ਆ ਰਹੀ। ਵੀਰਵਾਰ ਨੂੰ ਵੀ ਕੋਰੋਨਾ ਵਾਇਰਸ ਨੇ ਜ਼ਿਲ੍ਹੇ 'ਚ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਸਮੇਤ 3 ਲੋਕਾਂ ਦੀ ਜਾਨ ਲੈ ਲਈ ਅਤੇ 111 ਨਵੇਂ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਲਿਆ।
ਬੁੱਧਵਾਰ ਨੂੰ 3696 ਦੀ ਰਿਪੋਰਟ ਆਈ ਨੈਗੇਟਿਵ ਅਤੇ 124 ਮਰੀਜ਼ਾਂ ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ 3696 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ 'ਚੋਂ 124 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ। ਓਧਰ ਵਿਭਾਗ ਨੇ 4974 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।
ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-200365
ਨੈਗੇਟਿਵ ਆਏ-174307
ਪਾਜ਼ੇਟਿਵ ਆਏ-13680
ਠੀਕ ਹੋਏ-12098
ਮੌਤਾਂ ਹੋਈਆਂ-425