ਹੌਲੀ-ਹੌਲੀ ਜਲੰਧਰ ਜ਼ਿਲ੍ਹੇ ''ਚ ਘੱਟ ਰਿਹੈ ਕੋਰੋਨਾ, ਜਾਣੋ ਕੀ ਨੇ ਤਾਜ਼ਾ ਹਾਲਾਤ

Saturday, Oct 17, 2020 - 10:42 AM (IST)

ਹੌਲੀ-ਹੌਲੀ ਜਲੰਧਰ ਜ਼ਿਲ੍ਹੇ ''ਚ ਘੱਟ ਰਿਹੈ ਕੋਰੋਨਾ, ਜਾਣੋ ਕੀ ਨੇ ਤਾਜ਼ਾ ਹਾਲਾਤ

ਜਲੰਧਰ (ਰੱਤਾ)— ਹੁਣ ਤੱਕ ਕਈ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਚੁੱਕੇ ਕੋਰੋਨਾ ਵਾਇਰਸ ਕਾਰਨ ਸ਼ੁੱਕਰਵਾਰ ਨੂੰ ਜ਼ਿਲ੍ਹੇ 'ਚ 36 ਸਾਲਾ ਔਰਤ ਸਣੇ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਅਤੇ 39 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਭਾਗ ਨੂੰ ਸ਼ੁੱਕਰਵਾਰ ਕੁੱਲ 60 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ 'ਚੋਂ 39 ਜ਼ਿਲ੍ਹੇ ਨਾਲ ਸਬੰਧਤ ਪਾਏ ਗਏ ਅਤੇ ਬਾਕੀ ਦੂਜੇ ਜ਼ਿਲ੍ਹਿਆਂ ਦੇ ਸਨ। ਜ਼ਿਲ੍ਹੇ ਦੇ ਪਾਜ਼ੇਟਿਵ ਪਾਏ ਜਾਣ ਵਾਲੇ ਮਰੀਜ਼ਾਂ 'ਚ ਅਰਬਨ ਅਸਟੇਟ ਦੇ ਇਕ ਪਰਿਵਾਰ ਦੇ 3 ਮੈਂਬਰ ਅਤੇ ਪਠਾਨਕੋਟ ਰੋਡ 'ਤੇ ਸਥਿਤ ਇਕ ਵੱਡੇ ਮਾਲ ਦੀ ਕਰਮਚਾਰੀ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ: ਰਾਹ ਜਾਂਦੀ ਬੀਬੀ ਨੂੰ ਝਪਟਮਾਰਾਂ ਨੇ ਘੇਰਿਆ,ਵਾਹ ਨਾ ਚੱਲਦਾ ਵੇਖ ਦਾਗੇ ਹਵਾਈ ਫ਼ਾਇਰ

ਇਨ੍ਹਾਂ ਨੇ ਤੋੜਿਆ ਦਮ
1. ਬਖਸ਼ੋ (36) ਪਰਸਰਾਮਪੁਰ (ਰਾਮਾ ਮੰਡੀ)
2. ਸੰਤੋਸ਼ ਬਾਲਾ (65) ਬਸਤੀ ਗੁਜ਼ਾਂ
3. ਰਤਨ ਸਿੰਘ (88) ਦਿਲਬਾਗ ਨਗਰ

3641 ਦੀ ਰਿਪੋਰਟ ਆਈ ਨੈਗੇਟਿਵ ਅਤੇ 88 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 3641 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ 'ਚੋਂ 88 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 3868 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ​​​​​​​: ਹੁਕਮਾਂ ਦੀ ਉਲੰਘਣਾ ਕਰਨ 'ਤੇ ਸਿੱਖਿਆ ਮੰਤਰੀ ਦੀ ਸਖ਼ਤ ਕਾਰਵਾਈ, 9 ਸਕੂਲਾਂ ਦੀ ਐੱਨ.ਓ.ਸੀਜ਼. ਰੱਦ

ਕੋਰੋਨਾ ਦੀ ਜਲੰਧਰ 'ਚ ਸਥਿਤੀ
ਕੁੱਲ ਸੈਂਪਲ-238287
ਨੈਗੇਟਿਵ ਆਏ-209061
ਪਾਜ਼ੇਟਿਵ ਆਏ-14270
ਡਿਸਚਾਰਜ ਹੋਏ-13154
ਮੌਤਾਂ ਹੋਈਆਂ-451
ਐਕਟਿਵ ਕੇਸ-665


author

shivani attri

Content Editor

Related News