ਜਲੰਧਰ: ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ''ਚ ਫਿਰ ਉਛਾਲ, 98 ਨਵੇਂ ਮਰੀਜ਼ ਮਿਲੇ

Saturday, Oct 24, 2020 - 11:23 AM (IST)

ਜਲੰਧਰ: ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ''ਚ ਫਿਰ ਉਛਾਲ, 98 ਨਵੇਂ ਮਰੀਜ਼ ਮਿਲੇ

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਉਛਾਲ ਆ ਗਿਆ ਅਤੇ 98 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ।

ਸਿਵਲ ਸਰਜਨ ਦਫ਼ਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸ਼ੁੱਕਰਵਾਰ ਕੁੱਲ 118 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪ੍ਰਾਪਤ ਹੋਈ, ਜਿਨ੍ਹਾਂ 'ਚੋਂ 20 ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ 'ਚ ਮਾਡਲ ਟਾਊਨ, ਅਰਬਨ ਅਸਟੇਟ, ਗੁਰੂ ਤੇਗ ਬਹਾਦਰ ਨਗਰ, ਸੂਰਿਆ ਐਨਕਲੇਵ, ਗੁਰੂ ਗੋਬਿੰਦ ਸਿੰਘ ਐਵੇਨਿਊ, ਭਾਰਗੋ ਕੈਂਪ ਅਤੇ ਅਵਤਾਰ ਨਗਰ ਸਮੇਤ ਕਈ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਦੇ ਲੋਕ ਸ਼ਾਮਲ ਹਨ।

ਇਹ ਵੀ ਪੜ੍ਹੋ: ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ

3733 ਦੀ ਰਿਪੋਰਟ ਆਈ ਨੈਗੇਟਿਵ ਅਤੇ 70 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 3733 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਮਰੀਜ਼ਾਂ 'ਚੋਂ 70 ਨੂੰ ਛੁੱਟੀ ਦੇ ਦਿੱਤੀ ਗਈ। ਇਸ ਦੇ ਨਾਲ ਹੀ ਮਹਿਕਮੇ ਨੇ 3771 ਹੋਰ ਵਿਅਕਤੀਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁਲਜ਼ਮ ਦੀ CCTV ਫੁਟੇਜ਼ ਆਈ ਸਾਹਮਣੇ

ਕੋਰੋਨਾ ਦੀ ਜਲੰਧਰ 'ਚ ਸਥਿਤੀ
ਕੁੱਲ ਸੈਂਪਲ-262359
ਨੈਗੇਟਿਵ ਆਏ-229674
ਪਾਜ਼ੇਟਿਵ ਆਏ-14667
ਡਿਸਚਾਰਜ ਹੋਏ-13747
ਮੌਤਾਂ ਹੋਈਆਂ-459
ਐਕਟਿਵ ਕੇਸ-461

ਇਹ ਵੀ ਪੜ੍ਹੋ: ਟਾਂਡਾ: ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਮੁਲਜ਼ਮਾਂ 'ਤੇ ਲੋਕਾਂ ਨੇ ਕੀਤਾ ਹਮਲਾ


author

shivani attri

Content Editor

Related News