ਹੌਲੀ-ਹੌਲੀ ਜਲੰਧਰ ਜ਼ਿਲ੍ਹੇ ''ਚ ਘੱਟ ਰਿਹੈ ਕੋਰੋਨਾ, ਜਾਣੋ ਕੀ ਨੇ ਤਾਜ਼ਾ ਹਾਲਾਤ
Monday, Oct 26, 2020 - 12:03 PM (IST)
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਰਫਤਾਰ ਵਿਚ ਕੁਝ ਕਮੀ ਆਈ ਹੈ। ਐਤਵਾਰ ਨੂੰ ਕੋਰੋਨਾ ਦੇ 45 ਨਵੇਂ ਮਰੀਜ਼ ਮਿਲੇ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਨੂੰ ਐਤਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 58 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਮਿਲੀ, ਜਿਨ੍ਹਾਂ ਵਿਚੋਂ 13 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਏ ਵਿਅਕਤੀਆਂ 'ਚ ਇਕ ਉਦਯੋਗਿਕ ਇਕਾਈ ਦੇ ਤਿੰਨ ਕਰਮਚਾਰੀ, ਕਿਸ਼ਨਪੁਰਾ ਦੇ ਇਕ ਪਰਿਵਾਰ ਦੇ 3 ਅਤੇ ਆਦਰਸ਼ ਨਗਰ ਦੇ ਇਕ ਪਰਿਵਾਰ ਦੇ ਦੋਸਤ ਸ਼ਾਮਲ ਹਨ।
ਇਹ ਵੀ ਪੜ੍ਹੋ: ਤਲਾਕ ਦਿੱਤੇ ਬਿਨਾਂ ਪਤੀ ਨੇ ਰਚਾਇਆ ਦੂਜਾ ਵਿਆਹ, ਪਾਸਪੋਰਟ ਵੇਖਦਿਆਂ ਹੀ ਪਤਨੀ ਦੇ ਉੱਡੇ ਹੋਸ਼
3656 ਦੀ ਰਿਪੋਰਟ ਆਈ ਨੈਗੇਟਿਵ ਅਤੇ 33 ਨੂੰ ਮਿਲੀ ਛੁੱਟੀ ਆਈ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ 3656 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਅਤੇ ਇਲਾਜ ਅਧੀਨ 33 ਹੋਰ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ। ਇਸ ਦੇ ਨਾਲ ਹੀ ਵਿਭਾਗ ਨੇ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ 2828 ਹੋਰ ਵਿਅਕਤੀਆਂ ਦੇ ਨਮੂਨੇ ਲਏ ਹਨ।
ਇਹ ਵੀ ਪੜ੍ਹੋ: ਲੁਧਿਆਣਾ: ਕਾਂਗਰਸੀ ਸਰਪੰਚ ਦੇ ਪਤੀ ਦਾ ਸ਼ਰਮਨਾਕ ਕਾਰਾ, ਬਜ਼ੁਰਗ ਜੋੜੇ ਦੀ ਕੀਤੀ ਕੁੱਟਮਾਰ
ਜਾਣੋ ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-268549
ਨੈਗੇਟਿਵ ਆਏ -237625
ਪਾਜ਼ੇਟਿਵ ਆਏ-14751
ਡਿਸਚਾਰਜ ਹੋਏ-13813
ਮੌਤਾਂ ਹੋਈਆਂ-459
ਐਕਟਿਵ ਕੇਸ-479
ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁਲਜ਼ਮ ਦੀ CCTV ਫੁਟੇਜ਼ ਆਈ ਸਾਹਮਣੇ