ਘਰ ''ਚ ਆਈਸੋਲੇਟ ਇਕ ਹੋਰ ਮਰੀਜ਼ ਸਣੇ 3 ਨੇ ਤੋੜਿਆ ਦਮ, 67 ਨਵੇਂ ਕੋਰੋਨਾ ਦੇ ਮਰੀਜ਼ ਮਿਲੇ

Thursday, Oct 29, 2020 - 12:00 PM (IST)

ਘਰ ''ਚ ਆਈਸੋਲੇਟ ਇਕ ਹੋਰ ਮਰੀਜ਼ ਸਣੇ 3 ਨੇ ਤੋੜਿਆ ਦਮ, 67 ਨਵੇਂ ਕੋਰੋਨਾ ਦੇ ਮਰੀਜ਼ ਮਿਲੇ

ਜਲੰਧਰ (ਰੱਤਾ)— ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੇ ਨਾਲ-ਨਾਲ ਇਸ ਵਾਇਰਸ ਕਾਰਨ ਦਮ ਤੋੜਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵਧਦੀ ਜਾ ਰਹੀ ਹੈ। ਬੁੱਧਵਾਰ ਨੂੰ ਜਿਥੇ ਘਰ ਵਿਚ ਆਈਸੋਲੇਟ ਇਕ ਹੋਰ ਕੋਰੋਨਾ ਪਾਜ਼ੇਟਿਵ ਸਮੇਤ 3 ਮਰੀਜ਼ਾਂ ਨੇ ਦਮ ਤੋੜ ਦਿੱਤਾ, ਉਥੇ ਹੀ 67 ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ।

ਸਿਵਲ ਸਰਜਨ ਦਫ਼ਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਬੁੱਧਵਾਰ 68 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ 'ਚੋਂ 67 ਲੋਕ ਜ਼ਿਲ੍ਹੇ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜਿਨ੍ਹਾਂ 3 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੇ ਦਮ ਤੋੜਿਆ , ਉਨ੍ਹਾਂ 'ਚੋਂ ਇਕ ਮਰੀਜ਼ ਘਰ 'ਚ ਹੀ ਆਈਸੋਲੇਟ ਸੀ, ਜਦਕਿ ਬਾਕੀ 2 'ਚੋਂ ਇਕ ਨਿੱਜੀ ਹਸਪਤਾਲ ਅਤੇ ਦੂਸਰਾ ਸਿਵਲ ਹਸਪਤਾਲ 'ਚ ਇਲਾਜ ਅਧੀਨ ਸੀ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀਆਂ ਲਾਸ਼ਾਂ

ਇਨ੍ਹਾਂ ਨੇ ਤੋੜਿਆ ਦਮ
1. ਬਾਦਲ ਥਾਪਾ (85) ਗਦਾਈਪੁਰ
2. ਮੋਹਨ ਲਾਲ (86) ਪਿੰਡ ਬੰਗਾਲਾ
3. ਦੇਵ ਰਾਜ (52) ਦੀਪ ਨਗਰ

ਇਹ ਵੀ ਪੜ੍ਹੋ:  ਜਲੰਧਰ: ਗੁਰੂ ਨਾਨਕ ਆਟੋ ਇੰਟਰਪ੍ਰਾਈਜਿਜ਼ ਦੇ ਮਾਲਕ ਦੇ ਪੁੱਤਰ ਨੇ ਖ਼ੁਦ ਨੂੰ ਮਾਰੀ ਗ਼ੋਲੀ

2638 ਦੀ ਰਿਪੋਰਟ ਆਈ ਨੈਗੇਟਿਵ, 3591 ਲੋਕਾਂ ਦੇ ਲਏ ਸੈਂਪਲ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ 2638 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਮਹਿਕਮੇ ਨੇ 3591 ਹੋਰ ਲੋਕਾਂ ਦੇ ਕੋਰੋਨਾ ਸੈਂਪਲ ਲਏ। ਇਸਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 58 ਨੂੰ ਛੁੱਟੀ ਦੇ ਦਿੱਤੀ ਗਈ।

ਇਹ ਵੀ ਪੜ੍ਹੋ:  ਭਰਾ ਨਾਲ ਮਾਮੂਲੀ ਝਗੜੇ ਤੋਂ ਬਾਅਦ ਭੈਣ ਨੇ ਪਰਿਵਾਰ ਨੂੰ ਦਿੱਤਾ ਕਦੇ ਨਾ ਭੁੱਲਣ ਵਾਲਾ ਸਦਮਾ

ਕੋਰੋਨਾ ਦੀ ਜਲੰਧਰ 'ਚ ਸਥਿਤੀ
ਕੁੱਲ ਸੈਂਪਲ-276665
ਨੈਗੇਟਿਵ ਆਏ-244767
ਪਾਜ਼ੇਟਿਵ ਆਏ-14901
ਠੀਕ ਹੋਏ-13914
ਮੌਤਾਂ ਹੋਈਆਂ 466
ਐਕਟਿਵ ਕੇਸ 521

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦੋਵੇਂ ਮੁਲਜ਼ਮ ਪੁੱਜੇ ਜੇਲ


author

shivani attri

Content Editor

Related News