ਜਲੰਧਰ ਜ਼ਿਲ੍ਹੇ ''ਚ ਕੋਰੋਨਾ ਕੇਸਾਂ ਦਾ ਅੰਕੜਾ 15 ਹਜ਼ਾਰ ਦੇ ਪਾਰ, ਜਾਣੋ ਤਾਜ਼ਾ ਹਾਲਾਤ

10/31/2020 2:39:20 PM

ਜਲੰਧਰ (ਰੱਤਾ)— ਮਹਾਨਗਰ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਵੀ 65 ਨਵੇਂ ਕੇਸ ਮਿਲਣ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 15032 'ਤੇ ਪਹੁੰਚ ਗਈ।

ਸਿਵਲ ਸਰਜਨ ਦਫ਼ਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਅਨੁਸਾਰ ਮਹਿਕਮੇ ਨੂੰ ਸ਼ੁੱਕਰਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 73 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ 'ਚੋਂ 65 ਜ਼ਿਲ੍ਹੇ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ 'ਚ ਕੁਝ ਬੱਚੇ ਅਤੇ ਕਰਤਾਰਪੁਰ ਦੇ ਇਕ ਹੀ ਪਰਿਵਾਰ ਦੇ 4 ਮੈਂਬਰ ਸ਼ਾਮਲ ਹਨ।

3259 ਦੀ ਰਿਪੋਰਟ ਆਈ ਨੈਗੇਟਿਵ, 3772 ਲੋਕਾਂ ਦੇ ਲਏ ਸੈਂਪਲ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 3259 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਮਹਿਕਮੇ ਨੇ 3772 ਹੋਰ ਵਿਅਕਤੀਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ। ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 43 ਨੂੰ ਛੁੱਟੀ ਦੇ ਦਿੱਤੀ ਗਈ।

ਜਾਣੋ ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-283935
ਨੈਗੇਟਿਵ ਆਏ-251165
ਪਾਜ਼ੇਟਿਵ ਆਏ-15032
ਡਿਸਚਾਰਜ ਹੋਏ-14000
ਮੌਤਾਂ ਹੋਈਆਂ-467
ਐਕਟਿਵ ਕੇਸ-565

shivani attri

This news is Content Editor shivani attri