ਜਲੰਧਰ ਜ਼ਿਲ੍ਹੇ 'ਚ ਫਿਰ ਕੋਰੋਨਾ ਦਾ ਹੋਇਆ ਧਮਾਕਾ, ਵੱਡੀ ਗਿਣਤੀ 'ਚ ਮਿਲੇ ਪਾਜ਼ੇਟਿਵ ਕੇਸ

11/09/2020 3:22:57 PM

ਜਲੰਧਰ (ਰੱਤਾ)— ਕੋਰੋਨਾ ਪਾਜ਼ੇਟਿਵ ਆਉਣ ਵਾਲਿਆਂ ਦੇ ਨਾਲ-ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਅਜੇ ਸਥਿਰ ਹੁੰਦੀ ਨਹੀਂ ਵਿਖਾਈ ਦਿੰਦੀ। ਸੋਮਵਾਰ ਨੂੰ ਇਕ ਵਾਰ ਫਿਰ ਤੋਂ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵੱਡਾ ਵਾਧਾ ਵੇਖਣ ਨੂੰ ਮਿਲਿਆ ਹੈ। ਸੋਮਵਾਰ ਨੂੰ ਜਿੱਥੇ 96 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ, ਉਥੇ ਹੀ ਦੋ ਮਰੀਜ਼ਾਂ ਨੇ ਕੋਰੋਨਾ ਕਾਰਨ ਦਮ ਵੀ ਤੋੜ ਦਿੱਤਾ।

1540 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 59 ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ 1540 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਸੀ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 59 ਵਿਅਕਤੀਆਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਇਸ ਦੇ ਇਲਾਵਾ ਮਹਿਕਮੇ ਨੇ 2295 ਵਿਅਕਤੀਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

'ਲਵ ਮੈਰਿਜ' ਦਾ ਨਤੀਜਾ, ਪਤੀ ਸਣੇ ਸਹੁਰੇ ਪਰਿਵਾਰ ਨੇ ਵਿਆਹੁਤਾ ਦੀ ਜ਼ਿੰਦਗੀ ਬਣਾਈ ਨਰਕ

ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ : 307454
ਨੈਗੇਟਿਵ ਆਏ : 273614
ਪਾਜ਼ੇਟਿਵ ਆਏ : 15636
ਡਿਸਚਾਰਜ ਹੋਏ : 14506
ਮੌਤਾਂ ਹੋਈਆਂ : 482
ਐਕਟਿਵ ਕੇਸ : 648
ਸਾਵਧਾਨ : ਕੋਰੋਨਾ ਅਜੇ ਖਤਮ ਨਹੀਂ ਹੋਇਆ ਅਤੇ ਜ਼ਿਆਦਾ ਚੌਕਸ ਰਹਿਣ ਦੀ ਹੈ ਲੋੜ।

ਇਹ ਵੀ ਪੜ੍ਹੋ: ਹਰੀਸ਼ ਰਾਵਤ ਭਲਕੇ ਜਲੰਧਰ ਦਾ ਕਰਨਗੇ ਦੌਰਾ, ਕਾਂਗਰਸ ਵਰਕਰਾਂ ਦੇ ਹੋਣਗੇ ਰੂ-ਬ-ਰੂ

ਕੋਰੋਨਾ ਵਾਇਰਸ ਦੇ ਮੁੱਖ ਲੱਛਣ ਹਨ :
ਬੁਖਾਰ ਦਾ ਹੋਣਾ
ਸੁੱਕੀ ਖੰਘ ਹੋਣਾ
ਸਾਹ ਲੈਣ 'ਚ ਤਕਲੀਫ਼
ਕੁਝ ਮਰੀਜ਼ਾਂ 'ਚ ਨੱਕ ਵਗਣਾ
ਗਲੇ 'ਚ ਖਰਾਸ਼
ਨੱਕ ਬੰਦ ਹੋਣਾ
ਡਾਇਰੀਆ

ਇਹ ਵੀ ਪੜ੍ਹੋ: ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇਕ ਸਾਲ ਪੂਰਾ ਹੋਣ 'ਤੇ ਲਾਹੌਰ 'ਚ ਅੱਜ ਹੋਵੇਗਾ ਸਮਾਗਮ

ਕੋਰੋਨਾ ਤੋਂ ਬਚਾਅ
ਮਾਸਕ ਜ਼ਰੂਰ ਪਹਿਨੋ
ਹੱਥ ਹਮੇਸ਼ਾ ਸਾਫ ਰੱਖੋ
ਨਿਸ਼ਚਿਤ ਵਕਫੇ 'ਤੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਵੋ
ਅਲਕੋਹਲ ਵਾਲੇ ਸੈਨੀਟਾਈਜ਼ਰ ਨਾਲ ਹੱਥ ਸਾਫ ਕਰਦੇ ਰਹੋ
ਛਿੱਕਣ ਅਤੇ ਖੰਘਣ ਸਮੇਂ ਮੂੰਹ ਅਤੇ ਨੱਕ ਨੂੰ ਟਿਸ਼ੂ ਪੇਪਰ ਨਾਲ ਢੱਕ ਲਵੋ ਅਤੇ ਇਸ ਤੋਂ ਬਾਅਦ ਟਿਸ਼ੂ ਨੂੰ ਬੰਦ ਡਸਟਬਿਨ 'ਚ ਸੁੱਟ ਦਿਓ
ਜਿਨ੍ਹਾਂ ਨੂੰ ਸਰਦੀ-ਜ਼ੁਕਾਮ ਅਤੇ ਫਲੂ ਹੋਵੇ, ਉਨ੍ਹਾਂ ਤੋਂ ਦੂਰ ਰਹੋ
ਗੈਰ-ਜ਼ਰੂਰੀ ਹੋਣ 'ਤੇ ਘਰੋਂ ਬਾਹਰ ਨਾ ਨਿਕਲੋ
ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰੋ
ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰੋ

ਇਹ ਵੀ ਪੜ੍ਹੋ: ਜਲੰਧਰ ਦੀ ਮਸ਼ਹੂਰ ਹੋਈ 'ਪਰੌਂਠਿਆਂ ਵਾਲੀ ਬੇਬੇ' ਲਈ ਸਰਕਾਰ ਨੇ ਦਿੱਤੀ ਵਿੱਤੀ ਮਦਦ

ਇਹ ਵੀ ਪੜ੍ਹੋ: ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਦੇ ਤੇ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

shivani attri

This news is Content Editor shivani attri