ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ, ਵੱਡੀ ਗਿਣਤੀ 'ਚ ਮਿਲੇ ਨਵੇਂ ਮਾਮਲੇ
Friday, Nov 20, 2020 - 04:59 PM (IST)
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਇਕ ਵਾਰ ਫਿਰ ਤੋਂ ਤੇਜ਼ੀ ਫੜਨ ਲੱਗ ਗਿਆ ਹੈ। ਸ਼ੁੱਕਰਵਾਰ ਨੂੰ ਕੋਰੋਨਾ ਕਾਰਨ ਜਿੱਥੇ 4 ਮਰੀਜ਼ਾਂ ਨੇ ਦਮ ੋਤੋੜ ਦਿੱਤਾ, ਉਥੇ ਹੀ ਸਿਹਤ ਮਹਿਕਮੇ ਨੂੰ 111 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਵੀ ਮਿਲੀ। ਇਥੇ ਦੱਸ ਦੇਈਏ ਕਿ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਜਿਸ ਰਫ਼ਤਾਰ ਨਾਲ ਵਧਦੀ ਜਾ ਰਹੀ ਹੈ ਅਤੇ ਕੋਰੋਨਾ ਪਾਜ਼ੇਟਿਵ ਆਉਣ ਵਾਲਿਆਂ ਦਾ ਅੰਕੜਾ ਵੀ ਨਹੀਂ ਘੱਟ ਰਿਹਾ, ਇਸ ਤੋਂ ਲੱਗਦਾ ਹੈ ਕਿ ਸ਼ਾਇਦ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਤੋਂ ਸਾਨੂੰ ਸਾਰਿਆਂ ਨੂੰ ਚੌਕਸ ਰਹਿਣਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ: ਕਸ਼ਮੀਰ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਰੌਂਅ 'ਚ ਸਨ ਮਾਰੇ ਗਏ ਅੱਤਵਾਦੀ, ਇੰਝ ਹੋਇਆ ਖ਼ੁਲਾਸਾ
ਵੀਰਵਾਰ 130 ਦੀ ਰਿਪੋਰਟ ਆਈ ਸੀ ਪਾਜ਼ੇਟਿਵ ਤੇ 5 ਮਰੀਜ਼ਾਂ ਦੀ ਹੋਈ ਸੀ ਮੌਤ
ਜ਼ਿਲ੍ਹੇ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਵੀਰਵਾਰ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲੈਬਾਰਟਰੀਆਂ ਕੋਲੋਂ ਕੁੱਲ 130 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਸੀ, ਜਿਨ੍ਹਾਂ 'ਚੋਂ 8 ਦੂਜੇ ਜ਼ਿਲ੍ਹੇ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 122 ਮਰੀਜ਼ਾਂ ਵਿਚ ਡੀ. ਏ. ਵੀ. ਯੂਨੀਵਰਸਿਟੀ, ਐੱਚ. ਐੱਮ. ਵੀ. ਦੇ ਸਟਾਫ਼ ਮੈਂਬਰ ਅਤੇ ਕਮਿਸ਼ਨਰ ਆਫ ਪੁਲਸ ਦਫ਼ਤਰ ਦੇ ਮੁਲਾਜ਼ਮ ਅਤੇ ਕੁਝ ਪਰਿਵਾਰਾਂ ਦੇ 2 ਤੋਂ ਵੱਧ ਮੈਂਬਰ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਹੈ ਮਰਨ ਵਾਲਿਆਂ 'ਚ ਕਰਮਜੀਤ (23) ਜੈਮਲ ਨਗਰ, ਜਨਕ ਰਾਣੀ (63) ਡੀ. ਸੀ. ਨਗਰ, ਵਿਕਰਮ (63) ਜਲੰਧਰ, ਇੰਦਰਜੀਤ (65) ਅਜੀਤ ਨਗਰ, ਰਾਜ ਰਾਣੀ (75) ਅਵਤਾਰ ਨਗਰ ਸ਼ਾਮਲ ਸਨ।
ਇਹ ਵੀ ਪੜ੍ਹੋ: RSS ਦੀ ਬੈਠਕ 'ਚ ਹੰਗਾਮਾ, ਮੰਦਿਰ 'ਚ ਦਾਖ਼ਲ ਹੋ ਗੰਡਾਸੇ ਨਾਲ ਕਾਰਕੁਨਾਂ 'ਤੇ ਕੀਤਾ ਹਮਲਾ
ਵੀਰਵਾਰ 3403 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 84 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ 3403 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 84 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 4863 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।
ਇਹ ਵੀ ਪੜ੍ਹੋ: ਲਗਜ਼ਰੀ ਗੱਡੀਆਂ ਦੇ ਸ਼ੌਕੀਨ ਗੁਰਦੀਪ ਰਾਣੋ ਦੇ ਰਹੱਸ ਬੇਨਕਾਬ, ਇੰਝ ਵਿਗੜੀ 'ਡਰੱਗ ਕਿੰਗ' ਦੀ ਵੱਡੀ ਖੇਡ
ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-341519
ਨੈਗੇਟਿਵ ਆਏ-304923
ਪਾਜ਼ੇਟਿਵ ਆਏ-16576
ਡਿਸਚਾਰਜ ਹੋਏ-15218
ਮੌਤਾਂ ਹੋਈਆਂ-517
ਐਕਟਿਵ ਕੇਸ-841
ਇਹ ਵੀ ਪੜ੍ਹੋ: ਜਲੰਧਰ: ਪਤੀ ਦੀ ਬਰਸੀ ਵਾਲੇ ਦਿਨ ਪਤਨੀ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਦਿਆਂ ਚੁੱਕਿਆ ਖ਼ੌਫ਼ਨਾਕ ਕਦਮ
ਇਹ ਵੀ ਪੜ੍ਹੋ: ਜਲੰਧਰ 'ਚ ਖ਼ੌਫਨਾਕ ਵਾਰਦਾਤ: ਪ੍ਰਤਾਪ ਬਾਗ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ