ਜਲੰਧਰ ਜ਼ਿਲ੍ਹੇ ''ਚ ਕੋਰੋਨਾ ਨੇ ਫੜੀ ਤੇਜ਼ੀ, 4 ਮਰੀਜ਼ਾਂ ਨੇ ਤੋੜਿਆ ਦਮ, 157 ਦੀ ਰਿਪੋਰਟ ਪਾਜ਼ੇਟਿਵ

11/27/2020 6:21:11 PM

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਤੋਂ ਤੇਜ਼ੀ ਫੜ ਲਈ ਹੈ। ਸ਼ੁੱਕਰਵਾਰ ਨੂੰ ਜਲੰਧਰ ਜ਼ਿਲ੍ਹੇ 'ਚ ਜਿੱਥੇ ਕੋਰੋਨਾ ਕਾਰਨ 4 ਮਰੀਜ਼ਾਂ ਨੇ ਦਮ ਤੋੜ ਦਿੱਤਾ, ਉਥੇ ਹੀ ਸਿਹਤ ਮਹਿਕਮੇ ਨੂੰ 157 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਮਿਲੀ। ਇਥੇ ਦੱਸ ਦਈਏ ਕਿ ਕੋਰੋਨਾ ਪਾਜ਼ੇਟਿਵ ਆਉਣ ਵਾਲਿਆਂ ਅਤੇ ਇਸ ਵਾਇਰਸ ਕਾਰਨ ਦਮ ਤੋੜਨ ਵਾਲੇ ਦੀ ਲਗਾਤਾਰ ਵਧਦੀ ਗਿਣਤੀ ਨੂੰ ਵੇਖ ਕੇ ਇਸ ਗੱਲ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ ਕਿ ਕੋਰੋਨਾ ਦੀ ਦੂਜੀ ਲਹਿਰ ਆ ਚੁੱਕੀ ਹੈ।

ਇਹ ਵੀ ਪੜ੍ਹੋ: ਬੀਬੀ ਜਗੀਰ ਕੌਰ ਨੂੰ SGPC ਦੀ ਪ੍ਰਧਾਨ ਬਣਾਉਣ 'ਤੇ ਖਹਿਰਾ ਦਾ ਵੱਡਾ ਬਿਆਨ

26 ਦਿਨਾਂ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਹੋਈ ਲਗਭਗ ਦੁੱਗਣੀ
ਜ਼ਿਆਦਾਤਰ ਲੋਕ ਅਜੇ ਵੀ ਕੋਰੋਨਾ ਵਾਇਰਸ ਪ੍ਰਤੀ ਭਾਵੇਂ ਗੰਭੀਰ ਨਹੀਂ ਹਨ ਪਰ ਅਸਲ 'ਚ ਪਿਛਲੇ 26 ਦਿਨਾਂ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ।
ਵਰਣਨਯੋਗ ਹੈ ਕਿ ਸਿਹਤ ਮਹਿਕਮੇ ਮੁਤਾਬਕ ਜ਼ਿਲ੍ਹੇ 'ਚ 31 ਅਕਤੂਬਰ ਨੂੰ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 599 ਸੀ, ਜਿਹੜੀ 26 ਨਵੰਬਰ ਨੂੰ ਵਧ ਕੇ 1184 ਹੋ ਗਈ ਹੈ। ਇਥੇ ਹੀ ਬਸ, ਇਸ ਦੇ ਨਾਲ ਹੀ ਪਿਛਲੇ 26 ਦਿਨਾਂ 'ਚ ਕੁੱਲ 76 ਲੋਕਾਂ ਨੇ ਕੋਰੋਨਾ ਵਾਇਰਸ ਨਾਲ ਲੜਦਿਆਂ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਕਿਸਾਨਾਂ ਲਈ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦਾ ਕੈਪਟਨ ਨੇ ਕੀਤਾ ਸੁਆਗਤ

ਵੀਰਵਾਰ 3907 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 47 ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ 3907 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 47 ਨੂੰ ਛੁੱਟੀ ਦੇ ਦਿੱਤੀ ਗਈ ਅਤੇ ਵਿਭਾਗ ਨੇ 3580 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ: ਪੰਜਾਬ ਪੁਲਸ ਅਧਿਕਾਰੀ ਦੇ ਇਸ ਵਿਆਹ ਦੀ ਹੋਈ ਚਾਰੋਂ ਪਾਸੇ ਚਰਚਾ, ਪੇਸ਼ ਕੀਤੀ ਅਨੋਖੀ ਮਿਸਾਲ

ਜਾਣੋ ਕੀ ਹੈ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-365154
ਨੈਗੇਟਿਵ ਆਏ-328597
ਪਾਜ਼ੇਟਿਵ ਆਏ-17471
ਡਿਸਚਾਰਜ ਹੋਏ-15743
ਮੌਤਾਂ ਹੋਈਆਂ-544
ਐਕਟਿਵ ਕੇਸ-1184

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ 'ਚ ਆਏ ਰਾਜਾ ਵੜਿੰਗ ਨੇ ਡਾ. ਧਰਮਵੀਰ ਗਾਂਧੀ ਦੀ ਪੋਸਟ ਨੂੰ ਕੀਤਾ ਨਕਲ, ਹੋਏ ਟਰੋਲ

shivani attri

This news is Content Editor shivani attri