ਜਲੰਧਰ ਜ਼ਿਲ੍ਹੇ ''ਚ ਕੋਰੋਨਾ ਨੇ ਲਈ 6 ਮਰੀਜ਼ਾਂ ਦੀ ਜਾਨ, 70 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

12/09/2020 5:58:59 PM

ਜਲੰਧਰ (ਰੱਤਾ)— ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀਆਂ ਇਸ ਵਾਇਰਸ ਨਾਲ ਮੌਤਾਂ ਜਿੱਥੇ ਲਗਾਤਾਰ ਜਾਰੀ ਹਨ, ਉਥੇ ਹੀ ਨਵੇਂ ਕੇਸ ਮਿਲਣੇ ਵੀ ਨਹੀਂ ਰੁਕ ਰਹੇ। ਬੁੱਧਵਾਰ ਨੂੰ ਜਿੱਥੇ 6 ਹੋਰ ਕੋਰੋਨਾ ਵਾਇਰਸ ਮਰੀਜ਼ਾਂ ਨੇ ਦਮ ਤੋੜ ਦਿੱਤਾ ਅਤੇ 70 ਹੋਰ ਨਵੇਂ ਕੇਸ ਮਿਲੇ।

ਨਿੱਜੀ ਹਸਪਤਾਲਾਂ ਨੂੰ ਸਿਹਤ ਮਹਿਕਮੇ ਵੱਲੋਂ ਹੁਣ ਨਹੀਂ ਮਿਲਣਗੀਆਂ ਮੁਫ਼ਤ ਰੈਪਿਡ ਐਂਟੀਜਨ ਟੈਸਟ ਕਿੱਟਾਂ!
ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਪਤਾ ਲਾਉਣ ਲਈ ਸਿਹਤ ਮਹਿਕਮੇ ਵੱਲੋਂ ਕੁਝ ਸਮਾਂ ਪਹਿਲਾਂ ਨਿੱਜੀ ਹਸਪਤਾਲਾਂ ਅਤੇ ਲੈਬਾਰਟਰੀਆਂ ਨੂੰ ਰੈਪਿਡ ਐਂਟੀਜਨ ਕਿੱਟਾਂ ਮੁਫਤ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਸਨ ਅਤੇ ਨਾਲ ਹੀ ਉਨ੍ਹਾਂ ਨਿੱਜੀ ਹਸਪਤਾਲਾਂ ਨੂੰ ਇਹ ਵੀ ਨਿਰਦੇਸ਼ ਿਦੱਤੇ ਗਏ ਸਨ ਕਿ ਉਹ ਜਿਸ ਵੀ ਵਿਅਕਤੀ ਦਾ ਕੋਰੋਨਾ ਟੈਸਟ ਕਰਨ, ਉਸ ਕੋਲੋਂ ਉਹ 250 ਰੁਪਏ ਲੈ ਸਕਦੇ ਹਨ।
ਇਸ ਦੌਰਾਨ ਨਿੱਜੀ ਹਸਪਤਾਲਾਂ ਅਤੇ ਲੈਬਾਰਟਰੀ ਵਾਲਿਆਂ ਨੇ ਸਿਹਤ ਮਹਿਕਮੇ ਕੋਲੋਂ ਧੜਾਧੜ ਉਕਤ ਕਿੱਟਾਂ ਲੈ ਕੇ ਟੈਸਟ ਕਰਨੇ ਸ਼ੁਰੂ ਕਰ ਦਿੱਤੇ, ਜਿਸ ਨਾਲ ਕਈ ਪਾਜ਼ੇਟਿਵ ਮਰੀਜ਼ ਮਿਲਣੇ ਸ਼ੁਰੂ ਹੋ ਗਏ। ਪਤਾ ਲੱਗਾ ਹੈ ਕਿ ਹੁਣ ਸਿਹਤ ਮਹਿਕਮੇ ਕੋਲ ਰੈਪਿਡ ਐਂਟੀਜਨ ਟੈਸਟ ਦੀਆਂ ਕਿੱਟਾਂ ਖਤਮ ਹੋ ਗਈਆਂ ਅਤੇ ਸਰਕਾਰ ਵੱਲੋਂ ਵੀ ਸਪਲਾਈ ਨਹੀਂ ਆ ਰਹੀ। ਅਜਿਹੇ 'ਚ ਲੱਗਦਾ ਹੈ ਕਿ ਨਿੱਜੀ ਹਸਪਤਾਲਾਂ ਅਤੇ ਲੈਬਾਰਟਰੀਆਂ ਨੂੰ ਸਿਹਤ ਮਹਿਕਮੇ ਵੱਲੋਂ ਮੁਫਤ ਰੈਪਿਡ ਐਂਟੀਜਨ ਟੈਸਟ ਦੀਆਂ ਕਿੱਟਾਂ ਨਹੀਂ ਮਿਲ ਸਕਣਗੀਆਂ।

ਇਹ ਵੀ ਪੜ੍ਹੋ: ਕਿਸਾਨੀ ਰੰਗ 'ਚ ਰੰਗੀ ਗਈ ਵਿਆਹ ਦੀ 'ਜਾਗੋ', 'ਪੇਚਾ ਪੈ ਗਿਆ ਸੈਂਟਰ' ਨਾਲ ਗੀਤ 'ਤੇ ਪਏ ਭੰਗੜੇ (ਤਸਵੀਰਾਂ)

ਸੈਂਪਲ ਘੱਟ ਲਏ ਸਨ, ਇਸ ਲਈ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਘਟੀ
ਮੰਗਲਵਾਰ ਨੂੰ ਕੋਰੋਨਾ ਪਾਜ਼ੇਟਿਵ ਆਉਣ ਵਾਲਿਆਂ ਦੀ ਗਿਣਤੀ ਸਿਰਫ਼ 29 ਹੋਣ ਦਾ ਇਹ ਮਤਲਬ ਨਾ ਕੱਢ ਲੈਣਾ ਕਿ ਸ਼ਾਇਦ ਕੋਰੋਨਾ ਖਤਮ ਹੋ ਗਿਆ ਹੈ। ਦਰਅਸਲ ਮਰੀਜ਼ਾਂ ਦੀ ਗਿਣਤੀ ਘੱਟ ਹੋਣ ਦਾ ਕਾਰਣ ਇਹ ਹੈ ਕਿ ਸਿਹਤ ਮਹਿਕਮੇ ਵੱਲੋਂ ਬੀਤੇ ਐਤਵਾਰ ਕੋਰੋਨਾ ਸ਼ੱਕੀ ਮਰੀਜ਼ਾਂ ਦੇ ਸੈਂਪਲ ਬਹੁਤ ਘੱਟ ਲਏ ਗਏ ਸਨ, ਇਸ ਲਈ ਪਾਜ਼ੇਟਿਵ ਆਉਣ ਵਾਲਿਆਂ ਦੀ ਗਿਣਤੀ ਸਿਰਫ਼ 29 ਹੈ।

ਮੰਗਲਵਾਰ 1242 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 126 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮੰਗਲਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 1242 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 126 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ। ਵਿਭਾਗ ਨੇ 4658 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ: ਭਾਰਤ ਬੰਦ ਦੌਰਾਨ ਜਲੰਧਰ 'ਚ ਗੁੰਡਾਗਰਦੀ, ਹਥਿਆਰਬੰਦ ਨੌਜਵਾਨਾਂ ਨੇ ਫੈਕਟਰੀ ਕਾਮਿਆਂ ਦੀ ਕੀਤੀ ਕੁੱਟਮਾਰ

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-405106
ਨੈਗੇਟਿਵ ਆਏ-366272
ਪਾਜ਼ੇਟਿਵ ਆਏ-18608
ਡਿਸਚਾਰਜ ਹੋਏ-17129
ਮੌਤਾਂ ਹੋਈਆਂ-585
ਐਕਟਿਵ ਕੇਸ-894

ਇਹ ਵੀ ਪੜ੍ਹੋ: ਰੌਂਗਟੇ ਖੜ੍ਹੇ ਕਰ ਦੇਵੇਗੀ ਪਤਨੀ ਦੀ ਇਹ ਕਰਤੂਤ, ਧੀਆਂ ਤੇ ਭੈਣਾਂ ਨਾਲ ਮਿਲ ਕੇ ਜਿਊਂਦਾ ਸਾੜਿਆ ਪਤੀ

ਨੋਟ: ਜਲੰਧਰ ਜ਼ਿਲ੍ਹੇ 'ਚ ਮੁੜ ਤੋਂ ਵੱਧ ਰਹੇ ਕੋਰੋਨਾ ਕੇਸਾਂ ਸਬੰਧੀ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦੱਸੋ


shivani attri

Content Editor

Related News